ਲੁਧਿਆਣਾ, 13 ਜੂਨ (ਜਸਵੀਰ ਸਿੰਘ ਬੰਗਾ)-ਡੇਂਗੂ ਦੀ ਰੋਕਥਾਮ ਲਈ ਜ਼ਿਲ੍ਹਾ ਸਿਹਤ ਵਿਭਾਗ ਵਲੋਂ ਵਿਸ਼ੇਸ਼ ਮੁਹਿੰਮ ਚਲਾਈ ਗਈ, ਜਿਸ ਦੌਰਾਨ ਪੰਜਾਬ ਰੋਡਵੇਜ਼ ਦੀਆਂ ਵਰਕਸ਼ਾਪਾਂ, ਪੀ.ਆਰ.ਟੀ.ਸੀ. ਬੱਸ ਡਿਪੂਆਂ ਅਤੇ ਨਾਲ ਲੱਗਦੇ ਕਬਾੜ ਖਾਨਿਆਂ ਦੀ ਚੈਕਿੰਗ ਕੀਤੀ ਗਈ | ਸਿਹਤ ਵਿਭਾਗ ਦੇ ਅਧਿਕਾਰੀਆਂ ਨੇ ਕਿਹਾ ਕਿ ਸੁੱਟੇ ਹੋਏ ਟਾਇਰਾਂ, ਕਬਾੜ ਸਮੱਗਰੀ ਅਤੇ ਪਾਣੀ ਇਕੱਠਾ ਕਰਨ ਵਾਲੇ ਭਾਂਡਿਆਂ ਵਿਚ ਡੇਂਗੂ ਮੱਛਰ ਪੈਦਾ ਹੋਣ ਦੇ ਆਸਾਰ ਰਹਿੰਦੇ ਹਨ, ਜਿਸ ਕਾਰਨ ਇਨ੍ਹਾਂ ਥਾਵਾਂ 'ਤੇ ਵਿਸ਼ੇਸ਼ ਚੈਕਿੰਗ ਕੀਤੀ ਗਈ ਹੈ | ਸਿਹਤ ਵਿਭਾਗ ਦੀਆਂ ਵਿਸ਼ੇਸ਼ ਟੀਮਾਂ ਵਲੋਂ ਇਨ੍ਹਾਂ ਉੱਚ-ਜੋਖਮ ਵਾਲੀਆਂ ਥਾਵਾਂ 'ਤੇ ਮੱਛਰਾਂ ਦੇ ਲਾਰਵੇ ਦੀ ਪਛਾਣ ਕਰਕੇ ਉਨ੍ਹਾਂ ਨੂੰ ਖਤਮ ਕਰਨ ਲਈ ਦਵਾਈ ਦਾ ਛਿੜਕਾਅ ਕੀਤਾ ਗਿਆ | ਟੀਮ ਨੇ ਕਰਮਚਾਰੀਆਂ, ਮਜ਼ਦੂਰਾਂ ਅਤੇ ਆਮ ਲੋਕਾਂ ਨੂੰ ਡੇਂਗੂ ਦੇ ਲੱਛਣਾਂ, ਬਚਾਅ ਦੇ ਉਪਾਵਾਂ ਅਤੇ ਆਪਣੇ ਆਲੇ-ਦੁਆਲੇ ਸਾਫ਼-ਸੁਥਰਾ ਅਤੇ ਸੁੱਕਾ ਵਾਤਾਵਰਨ ਬਣਾਈ ਰੱਖਣ ਲਈ ਵੀ ਪ੍ਰੇਰਿਤ ਕੀਤਾ | ਟੀਮਾਂ ਵਲੋਂ ਪੰਜਾਬ ਰੋਡਵੇਜ਼ ਦੀਆਂ ਵਰਕਸ਼ਾਪਾਂ ਅਤੇ ਜੰਕ ਯਾਰਡਾਂ ਦੀਆਂ ਕੁੱਲ 177 ਥਾਵਾਂ ਦਾ ਦੌਰਾ ਕੀਤਾ ਗਿਆ, 238 ਇਲਾਕਿਆਂ ਨੂੰ ਕਵਰ ਕੀਤਾ ਗਿਆ, 9,422 ਘਰਾਂ ਦੀ ਜਾਂਚ ਕੀਤੀ ਗਈ ਅਤੇ 21,843 ਕੰਟੇਨਰਾਂ ਵਿਚ ਮੱਛਰਾਂ ਦੇ ਲਾਰਵੇ ਦੀ ਜਾਂਚ ਕੀਤੀ ਗਈ | ਸਿਵਲ ਸਰਜਨ ਡਾ. ਰਮਨਦੀਪ ਕੌਰ ਨੇ ਕਿਹਾ ਕਿ ਜੇਕਰ ਸਹੀ ਸਾਵਧਾਨੀਆਂ ਨਾ ਵਰਤੀਆਂ ਜਾਣ ਤਾਂ ਬੱਸ ਡਿਪੂ, ਵਰਕਸ਼ਾਪਾਂ, ਜੰਕ ਯਾਰਡ ਅਤੇ ਸੁੱਟੇ ਹੋਏ ਟਾਇਰ ਡੇਂਗੂ ਮੱਛਰਾਂ ਦੇ ਲਾਰਵੇ ਦੇ ਵੱਡੇ ਕੇਂਦਰ ਬਣ ਸਕਦੇ ਹਨ | ਡੇਂਗੂ ਖ਼ਿਲਾਫ਼ ਲੜਾਈ ਸਿਰਫ਼ ਸਿਹਤ ਵਿਭਾਗ ਇਕੱਲੇ ਨਹੀਂ ਜਿੱਤ ਸਕਦਾ, ਇਸ ਲਈ ਹਰ ਸ਼ਹਿਰਵਾਸੀ ਅਤੇ ਸੰਸਥਾ ਦੀ ਸਰਗਰਮ ਭਾਗੀਦਾਰੀ ਬਹੁਤ ਜ਼ਰੂਰੀ ਹੈ | ਸਿਵਲ ਸਰਜਨ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਘਰਾਂ ਦੇ ਆਲੇ-ਦੁਆਲੇ ਕਿਤੇ ਵੀ