18-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-06-2026

ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਤੇ ਜੂਨ ’84 ਘੱਲੂਘਾਰੇ ਦੇ ਸਮੂਹ ਸ਼ਹੀਦਾਂ ਦੀ ਯਾਦ ’ਚ ਖ਼ੂਨਦਾਨ ਕੈਂਪ ਲਗਾਇਆ

Ad Position 21
No active advertisement
ਅਜੀਤ ਡੈਸਕ 15-06-2026

ਲੁਧਿਆਣਾ, 14 ਜੂਨ (ਪਰਮਿੰਦਰ ਸਿੰਘ ਆਹੂਜਾ)-ਅੰਤਰਰਾਸ਼ਟਰੀ ਖ਼ੂਨਦਾਨ ਦਿਵਸ ‘ਤੇ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਤੇ ਜੂਨ ‘84 ਘੱਲੂਘਾਰੇ ਦੇ ਸਮੂਹ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਭਾਈ ਘੱਨਈਆ ਜੀ ਮਿਸ਼ਨ ਸੇਵਾ ਸੁਸਾਇਟੀ ਵਲੋਂ ਮੁੱਖ ਸੇਵਦਾਰ ਜਥੇਦਾਰ ਤਰਨਜੀਤ ਸਿੰਘ ਨਿਮਾਣਾ ਦੀ ਅਗਵਾਈ ਹੇਠ 896ਵਾਂ ਮਹਾਨ ਖ਼ੂਨਦਾਨ ਕੈਂਪ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਸਮੁੱਚੀ ਪ੍ਰਬੰਧਕ ਕਮੇਟੀ ਦੇ ਪੂਰਨ ਸਹਿਯੋਗ ਨਾਲ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਲਗਾਇਆ। ਇਸ ਮੌਕੇ ਮਹਾਨ ਖ਼ੂਨਦਾਨ ਕੈਂਪ ਦਾ ਉਦਘਾਟਨ ਕਰਦਿਆਂ ਉਂਕਾਰ ਸਿੰਘ ਪਾਹਵਾ ਨੇ ਕਿਹਾ ਕਿ ਸ਼ਹੀਦੀ ਜਿਥੇ ਸਾਨੂੰ ਸੱਚ ਤੇ ਸ਼ਹਾਦਤ ਦੇ ਸਕੰਲਪ ਨਾਲ ਜੁੜਨ ਦਾ ਉਪਦੇਸ਼ ਦਿੰਦੀ ਹੈ, ਉਥੇ ਪ੍ਰਮੁੱਖ ਗੁਰਧਾਮਾਂ ਦੀ ਰਾਖੀ ਕਰਨ ਲਈ ਜੂਨ ‘84 ਦੌਰਾਨ ਸ਼ਹੀਦ ਹੋਣ ਵਾਲੇ ਸਿੰਘ- ਸਿੰਘਣੀਆਂ ਦੀਆਂ ਸ਼ਹਾਦਤਾਂ ਸਾਨੂੰ ਆਪਣੇ ਅੰਦਰ ਮਨੁੱਖੀ ਅਣਖ, ਵਿਚਾਰਾਂ ਦੀ ਸੁਤੰਤਰਤਾ ਤੇ ਗੁਰਧਾਮਾਂ ਦੀ ਰੱਖਿਆ ਲਈ ਆਪਾਵਾਰਨ ਦਾ ਜਜਬਾ ਵੀ ਪੈਦਾ ਕਰਦੀਆਂ ਹਨ। ਇਸ ਸਮੇਂ ਲਗਾਏ ਗਏ ਮਹਾਨ ਖ਼ੂਨਦਾਨ ਕੈਂਪ ਵਿਚ ਵਿਸ਼ੇਸ਼ ਤੌਰ ‘ਤੇ ਖ਼ੂਨਦਾਨ ਕਰਨ ਵਾਲੇ ਦਾਨੀਆਂ ਦੀ ਹੌਂਸਲਾ ਅਫਜਾਈ ਕਰਨ ਲਈ ਪੁੱਜੀਆਂ ਪ੍ਰਮੁੱਖ ਸ਼ਖ਼ਸੀਅਤਾਂ ਸੰਤ ਬਾਬਾ ਸੁਖਬੀਰ ਸਿੰਘ ਖਾਲਸਾ, ਮਾਤਾ ਵਿਪਨਪ੍ਰੀਤ ਕੌਰ, ਉਂਕਾਰ ਸਿੰਘ ਪਾਹਵਾ, ਕੇ. ਕੇ. ਬਾਵਾ, ਜਸਵੰਤ ਸਿੰਘ ਛਾਪਾ, ਮਨਿੰਦਰ ਸਿੰਘ ਆਹੂਜਾ, ਸੁਖਵਿੰਦਰ ਸਿੰਘ ਲਾਲੀ ਸਰਨਾ, ਨਵਪ੍ਰੀਤ ਸਿੰਘ ਬਿੰਦਰਾ ਸਮਾਜ ਸੇਵੀ ਆਦਿ ਨੇ ਖ਼ੂਨਦਾਨ ਕੈਂਪ ਅੰਦਰ ਵਲੰਟੀਅਰ ਤੌਰ ‘ਤੇ ਆਪਣਾ ਖ਼ੂਨਦਾਨ ਕਰਨ ਵਾਲੇ 135 ਤੋਂ ਵੱਧ ਖ਼ੂਨਦਾਨੀਆਂ ਨੂੰ ਜਿਥੇ ਆਪਣੀ ਆਸੀਸ ਦਿੱਤੀ, ਉਥੇ ਨਾਲ ਹੀ ਉਨ੍ਹਾਂ ਦੀ ਹੌਂਸਲਾ ਅਫ਼ਜਾਈ ਕਰਦਿਆਂ ਉਨ੍ਹਾਂ ਨੂੰ ਸਨਮਾਨ ਚਿੰਨ੍ਹ ਤੇ ਸਰਟੀਫਿਕੇਟ ਭੇਟ ਕਰਕੇ ਸਨਮਾਨਿਤ ਕੀਤਾ। ਇਸ ਮੌਕੇ ਤਰਵਿੰਦਰ ਸਿੰਘ, ਰਿਸ਼ੀਪਾਲ ਸਿੰਘ, ਬਲਦੇਵ ਸਿੰਘ ਸੰਧੂ, ਅਮਰਜੀਤ ਸਿੰਘ ਭਟੀ, ਮਨਪ੍ਰੀਤ ਸਿੰਘ ਬਾਂਗਾ, ਭੁਪਿੰਦਰ ਸਿੰਘ, ਮਨਵਿੰਦਰ ਸਿੰਘ ਲੱਕੀ, ਐਡਵੋਕੇਟ ਪਰਵਿੰਦਰ ਸਿੰਘ ਬਤਰਾ, ਦਿਲਬਾਗ ਸਿੰਘ, ਮਨਦੀਪ ਸਿੰਘ, ਅਮਰਜੀਤ ਸਿੰਘ ਕਲਸੀ, ਰਾਣਾ ਸਿੰਘ ਦਾਦ, ਦਲੀਪ ਸਿੰਘ, ਭਰਪੂਰ ਸਿੰਘ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਆਮ ਆਦਮੀ ਪਾਰਟੀ ਦੇ 40 ਨਵ-ਨਿਯੁਕਤ ਅਹੁਦੇਦਾਰਾਂ ਦਾ ਜ਼ਿਲ੍ਹਾ ਪ੍ਰਧਾਨ ਖੰਗੂੜਾ ਤੇ ਵਿਧਾਇਕ ਸਿੱਧੂ ਨੇ ਕੀਤਾ ਸਨਮਾਨ ਅਗਲੀ ਖ਼ਬਰ ਕਾਰ ਤੇ ਈ ਰਿਕਸ਼ਾ ਵਿਚਾਲੇ ਹੋਈ ਭਿਆਨਕ ਟੱਕਰ ਵਿਚ 17 ਸਾਲਾਂ ਨੌਜਵਾਨ ਦੀ ਮੌਤ
Ad Position 24