ਲੁਧਿਆਣਾ, 14 ਜੂਨ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ-1 ਦੁੱਗਰੀ ਵਿਖੇ ਵਿਸ਼ੇਸ਼ ਕੀਰਤਨ ਸ਼ਮਾਗਮ ਗੁ: ਸਾਹਿਬ ਦੀ ਪ੍ਰਬੰਧਕ ਕਮੇਟੀ ਤੇ ਸੰਗਤਾਂ ਦੇ ਸਹਿਯੋਗ ਸਦਕਾ ਸ਼ਰਧਾ ਪੂਰਵਕ ਕਰਵਾਏ ਗਏ, ਜਿਸ ‘ਚ ਭਾਈ ਜਗਤੇਸ਼ਵਰ ਸਿੰਘ ਪਟਿਆਲੇ ਵਾਲਿਆਂ ਦੇ ਕੀਰਤਨੀ ਜਥੇ ਨੇ ਸੰਗਤਾਂ ਨੂੰ ਇਲਾਹੀ ਬਾਣੀ ਦਾ ਰਸਭਿੰਨਾ ਕੀਰਤਨ ਸਰਵਣ ਕਰਵਾਇਆ ਅਤੇ ਸੰਗਤਾਂ ਨੂੰ ਗੁਰੂ ਜਸ ਨਾਲ ਜੋੜਿਆ। ਗੁਰੂ ਘਰ ਦੇ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ ਨੇ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ। ਸੰਗਤਾਂ ਵਿਚ ਚੇਅਰਮੈਨ ਬਲਜੀਤ ਸਿੰਘ ਸੇਠੀ, ਪਰਮਿੰਦਰ ਸਿੰਘ, ਕਰਤਾਰ ਸਿੰਘ ਬਰਾੜ, ਦਰਸ਼ਨ ਸਿੰਘ, ਜਗਮੋਹਨ ਸਿੰਘ, ਸਰਬਜੀਤ ਸਿੰਘ ਚਗਰ, ਮਲਕੀਤ ਸਿੰਘ, ਯਸਪਾਲ ਸ਼ਿੰਘ, ਗੁਰਦੀਪ ਸਿੰਘ ਕਾਲੜਾ, ਰਜਿੰਦਰ ਸਿੰਘ ਭਾਟੀਆ, ਸੁਖਵਿੰਦਰ ਪਾਲ ਸਿੰਘ, ਚਰਨਜੀਤ ਸਿੰਘ ਪਾਇਲ, ਹਰਨੇਕ ਸਿੰਘ, ਮਨਜੀਤ ਸਿੰਘ ਪਾਇਲ, ਗੁਰਚਰਨ ਸਿੰਘ, ਹਰਨੇਕ ਸਿੰਘ, ਪਰਮਜੀਤ ਸਿੰਘ, ਅਮਰਜੀਤ ਸਿੰਘ, ਬਲਬੀਰ ਸਿੰਘ, ਡਾਕਟਰ ਪ੍ਰੇਮ ਸਿੰਘ ਚਾਵਲਾ, ਤਰਲੋਕ ਸਿੰਘ ਸਚਦੇਵਾ, ਕ੍ਰਿਪਾਲ ਸਿੰਘ ਕਾਲੜਾ, ਜਗਜੀਵਨ ਸਿੰਘ ਸੋਹਨਪਾਲ, ਕ੍ਰਿਪਾਲ ਸਿੰਘ ਕਾਲੜਾ, ਵਰਿੰਦਰ ਮੋਹਨ ਸਿੰਘ, ਜਗਜੀਤ ਸਿੰਘ, ਤਰਲੋਕ ਸਿੰਘ, ਮਨਿੰਦਰ ਸਿੰਘ, ਜਸਵਿੰਦਰ ਸਿੰਘ, ਹਰਪਾਲ ਸਿੰਘ, ਚਮਨ ਸਿੰਘ, ਕਰਮ ਸਿੰਘ, ਤਜਿੰਦਰ ਸਿੰਘ ਆਦਿ ਹਾਜ਼ਰ ਸਨ।
ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ-1 ਦੁੱਗਰੀ ਵਿਖੇ ਵਿਸ਼ੇਸ਼ ਹਫ਼ਤਾਵਾਰੀ ਕਥਾ ਤੇ ਕੀਰਤਨ ਸਮਾਗਮ
ਅਜੀਤ ਡੈਸਕ
15-06-2026