ਲੁਧਿਆਣਾ, 14 ਜੂਨ (ਪਰਮਿੰਦਰ ਸਿੰਘ ਆਹੂਜਾ)-ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਵਲੋਂ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਸ਼ਰਧਾ ਭਾਵਨਾ ਨਾਲ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਕੀਰਤਨ ਸਮਾਗਮ ਕਰਵਾਇਆ। ਜਿਸ ‘ਚ ਪੰਥ ਦੇ ਪ੍ਰਸਿੱਧ ਕੀਰਤਨੀ ਬੀਬੀਆਂ ਬੀਬੀ ਜਸਲੀਨ ਕੌਰ ਲੁਧਿਆਣੇ ਵਾਲਿਆਂ ਦੇ ਕੀਰਤਨੀ ਜਥੇ ਨੇ ਗੁਰੂ ਸਾਹਿਬਾਂ ਵਲੋਂ ਉਚਰੀ ਇਲਾਹੀ ਬਾਣੀ ਦਾ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ, ਉਥੇ ਸਮਾਗਮ ਅੰਦਰ ਜੁੜ ਬੈਠੀਆਂ ਸੰਗਤਾਂ ਨੂੰ ਸੰਬੋਧਨ ਕਰਦਿਆਂ ਹੋਇਆਂ ਸੁਸਾਇਟੀ ਦੇ ਮੁੱਖ ਸੇਵਾਦਾਰ ਸ. ਭੁਪਿੰਦਰ ਸਿੰਘ ਨੇ ਸਾਂਝੇ ਰੂਪ ਵਿਚ ਕਿਹਾ ਕਿ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਸਿੱਖ ਇਤਿਹਾਸ ‘ਚ ਪਹਿਲੀ ਅਤੇ ਦੁਨੀਆਂ ਦੇ ਇਤਿਹਾਸ ਵਿਚ ਇਕ ਲਾਸਾਨੀ ਤੇ ਬੇਮਿਸਾਲ ਸ਼ਹਾਦਤ ਹੈ, ਜਿਸ ਦੇ ਨਾਲ ਸਿੱਖ ਇਤਿਹਾਸ ਵਿਚ ਸ਼ਹੀਦੀਆਂ ਦਾ ਇਕ ਨਵਾਂ ਅਧਿਆਇ ਆਰੰਭ ਹੋਇਆ। ਸਮਾਗਮ ਦੀ ਸਮਾਪਤੀ ਮੌਕੇ ਬੀਬੀ ਭਗਵਿੰਦਰ ਕੌਰ ਸਲੂਜਾ, ਬੀਬੀ ਰਵਿੰਦਰ ਕੌਰ ਕਾਲੜਾ, ਬੀਬੀ ਨੀਲਮ, ਬੀਬੀ ਹਰਮਿੰਦਰ ਕੌਰ ਸਮੇਤ ਸੁਰਿੰਦਰਪਾਲ ਸਿੰਘ ਭੁਟੀਆਣੀ ਤੇ ਸੁਖਪ੍ਰੀਤ ਸਿੰਘ ਮਨੀ ਨੇ ਸਾਂਝੇ ਰੂਪ ਵਿਚ ਕੀਰਤਨੀ ਜਥੇ ਦੇ ਮੈਂਬਰਾਂ ਨੂੰ ਸਿਰਪਾ� ਬਖਸ਼ਿਸ ਕਰਕੇ ਉਨ੍ਹਾਂ ਦਾ ਧੰਨਵਾਦ ਪ੍ਰਗਟ ਕੀਤਾ। ਸਮਾਗਮ ਦੌਰਾਨ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਇੰਦਰਜੀਤ ਸਿੰਘ ਮੱਕੜ, ਜਤਿੰਦਰਪਾਲ ਸਿੰਘ ਸਲੂਜਾ, ਕਰਨੈਲ ਸਿੰਘ ਬੇਦੀ, ਪ੍ਰਿਤਪਾਲ ਸਿੰਘ, ਮਨਜੀਤ ਸਿੰਘ ਟੋਨੀ, ਗੁਰਦੀਪ ਸਿੰਘ ਡੀਮਾਰਟੇ, ਬਲਜੀਤ ਸਿੰਘ ਦੂਆ, ਤਰਲੋਚਨ ਸਿੰਘ ਸਾਂਭਰ, ਰਜਿੰਦਰ ਸਿੰਘ ਮੱਕੜ, ਮਨਮੋਹਨ ਸਿੰਘ, ਹਰਵਿੰਦਰ ਸਿੰਘ, ਜਤਿੰਦਰ ਸਿੰਘ ਪ੍ਰਧਾਨ, ਕਵੰਲਪ੍ਰੀਤ ਸਿੰਘ ਸਚਦੇਵਾ, ਭੁਪਿੰਦਰਪਾਲ ਸਿੰਘ ਧਵਨ, ਮਹਿੰਦਰ ਸਿੰਘ ਡੰਗ, ਅਤੱਰ ਸਿੰਘ ਮੱਕੜ, ਰਜਿੰਦਰ ਸਿੰਘ ਡੰਗ ਹਰਮੀਤ ਸਿੰਘ ਡੰਗ, ਗੁਰਪ੍ਰੀਤ ਸਿੰਘ ਪ੍ਰਿੰਸ, ਜੀਤ ਸਿੰਘ, ਗੁਰਵਿੰਦਰ ਸਿੰਘ ਆੜ੍ਹਤੀ, ਹਰਕੀਰਤ ਸਿੰਘ ਬਾਵਾ ਮਸਾਲਾ, ਸੁਰਿੰਦਰ ਸਿੰਘ ਸਚਦੇਵਾ, ਸੁਖਪ੍ਰੀਤ ਸਿੰਘ ਮਨੀ, ਬਾਦਸ਼ਾਹਦੀਪ ਸਿੰਘ, ਇੰਦਰਪਾਲ ਸਿੰਘ ਕਾਲੜਾ, ਕਮਲਦੀਪ ਸਿੰਘ ਕਾਲੜਾ, ਪਰਮਜੀਤ ਸਿੰਘ ਡੀਮਾਰਟੇ, ਪਰਮਿੰਦਰਪਾਲ ਸਿੰਘ ਡੀਮਾਰਟੇ, ਕਰਨਦੀਪ ਸਿੰਘ ਸਿਮਰਨ, ਬਲਫਤਿਹ ਸਿੰਘ, ਡਾ. ਮਨਰੂਪ ਕੌਰ ਬਾਣੀ ਵਿਸੇਸ਼ ਤੌਰ ‘ਤੇ ਹਾਜ਼ਰ ਸਨ।
ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਵਲੋਂ ਪੰਚਮ ਪਾਤਸ਼ਾਹ ਦੀ ਸ਼ਹਾਦਤ ਨੂੰ ਸਮਰਪਿਤ ਕੀਰਤਨ ਸਮਾਗਮ
ਅਜੀਤ ਡੈਸਕ
15-06-2026