14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-06-2026

ਗਾਂਧੀ ਨਗਰ ’ਚ ਘਰ ਦੀ ਦੂਜੀ ਮੰਜ਼ਿਲ ’ਚ ਲੱਗੀ ਅੱਗ

Ad Position 21
No active advertisement
ਅਜੀਤ ਡੈਸਕ 16-06-2026
ਲੁਧਿਆਣਾ, 15 ਜੂਨ (ਭੁਪਿੰਦਰ ਸਿੰਘ ਬੈਂਸ)-ਹਲਕਾ ਉੱਤਰੀ ਦੇ ਗਾਂਧੀ ਨਗਰ ਇਲਾਕੇ ਵਿਚ ਸੋਮਵਾਰ ਤੜਕੇ ਸਵੇਰੇ ਇਕ ਘਰ ਦੀ ਦੂਜੀ ਮੰਜ਼ਿਲ ‘ਚ ਅਚਾਨਕ ਅੱਗ ਲੱਗਣ ਨਾਲ ਇਲਾਕੇ ਵਿਚ ਹੜਕੰਪ ਮੱਚ ਗਿਆ। ਅੱਗ ਲੱਗਣ ਕਾਰਨ ਦੂਜੀ ਮੰਜ਼ਿਲ ‘ਤੇ ਪਿਆ ਕਰਿਆਨੇ ਦਾ ਵੱਡੀ ਮਾਤਰਾ ਵਿਚ ਸਾਮਾਨ ਸੜ ਕੇ ਸੁਆਹ ਹੋ ਗਿਆ। ਹਾਲਾਂਕਿ ਇਸ ਘਟਨਾ ਦੌਰਾਨ ਕਿਸੇ ਵੀ ਤਰ੍ਹਾਂ ਦੇ ਜਾਨੀ ਨੁਕਸਾਨ ਦੀ ਸੂਚਨਾ ਨਹੀਂ ਮਿਲੀ। ਇਲਾਕਾ ਕੌਂਸਲਰ ਨੀਰਜ ਆਹੂਜਾ ਨੇ ਦੱਸਿਆ ਕਿ ਸੋਮਵਾਰ ਸਵੇਰੇ ਜਦ ਉਨ੍ਹਾਂ ਨੂੰ ਘਟਨਾ ਦੀ ਜਾਣਕਾਰੀ ਮਿਲੀ ਤਾਂ ਉਹ ਮੌਕੇ ‘ਤੇ ਪੁੱਜੇ। ਉਨ੍ਹਾਂ ਦੱਸਿਆ ਕਿ ਇਸ ਘਰ ਵਿਚ ਢੀਂਗਰਾ ਪਰਿਵਾਰ ਰਹਿੰਦਾ ਹੈ ਅਤੇ ਪਰਿਵਾਰ ਵਲੋਂ ਕਰਿਆਨੇ ਦਾ ਕਾਰੋਬਾਰ ਕੀਤਾ ਜਾਂਦਾ ਹੈ। ਕੌਂਸਲਰ ਆਹੂਜਾ ਅਨੁਸਾਰ ਜਦੋਂ ਉਹ ਮੌਕੇ ‘ਤੇ ਪੁੱਜੇ ਤਾਂ ਘਰ ਦੀ ਦੂਜੀ ਮੰਜ਼ਿਲ ਅੱਗ ਦੀਆਂ ਲਪਟਾਂ ਵਿਚ ਘਿਰੀ ਹੋਈ ਸੀ। ਦੂਜੀ ਮੰਜ਼ਿਲ ‘ਤੇ ਵੱਡੀ ਮਾਤਰਾ ਵਿਚ ਕਰਿਆਨੇ ਦਾ ਸਾਮਾਨ ਪਿਆ ਹੋਣ ਕਾਰਨ ਅੱਗ ਤੇਜ਼ੀ ਨਾਲ ਫੈਲ ਰਹੀ ਸੀ। ਇਸ ਤੋਂ ਬਾਅਦ ਤੁਰੰਤ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ ਗਿਆ। ਫਾਇਰ ਬ੍ਰਿਗੇਡ ਦੀ ਟੀਮ ਨੇ ਮੌਕੇ ‘ਤੇ ਪੁੱਜ ਕੇ ਕਾਫ਼ੀ ਮਸ਼ੱਕਤ ਤੋਂ ਬਾਅਦ ਅੱਗ ‘ਤੇ ਕਾਬੂ ਪਾਇਆ। ਹਾਲਾਂਕਿ ਘਰ ਦੇ ਬਾਹਰ ਨਵੀਂ ਗਲੀ ਬਣ ਰਹੀ ਹੋਣ ਕਾਰਨ ਫਾਇਰ ਬ੍ਰਿਗੇਡ ਨੂੰ ਮੌਕੇ ‘ਤੇ ਪਹੁੰਚਣ ਵਿਚ ਕੁੱਝ ਮੁਸ਼ਕਿਲਾਂ ਦਾ ਸਾਹਮਣਾ ਵੀ ਕਰਨਾ ਪਿਆ। ਮੌਕੇ ‘ਤੇ ਪੁਲਿਸ ਵੀ ਪੁੱਜੀ ਅਤੇ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ। ਮੁੱਢਲੀ ਜਾਂਚ ਵਿਚ ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਮੰਨਿਆ ਜਾ ਰਿਹਾ ਹੈ, ਪਰ ਅਸਲ ਕਾਰਨ ਪੁਲਿਸ ਜਾਂਚ ਪੂਰੀ ਹੋਣ ਤੋਂ ਬਾਅਦ ਹੀ ਸਪਸ਼ਟ ਹੋ ਸਕੇਗਾ।
Ad Position 22
No active advertisement
ਪਿਛਲੀ ਖ਼ਬਰ ਨਗਰ ਨਿਗਮ ਦੀ ਵਿੱਤ ਤੇ ਠੇਕਾ ਕਮੇਟੀ ਮੀਟਿੰਗ ’ਚ 75 ਮਤੇ ਮਨਜ਼ੂਰ ਅਗਲੀ ਖ਼ਬਰ ਕਾਰੋਬਾਰੀ ਨੂੰ ਡਰਾ ਧਮਕਾ ਕੇ ਫਿਰੌਤੀ ਮੰਗਣ ਵਾਲੇ ਖ਼ਤਰਨਾਕ ਗਰੋਹ ਦੇ 4 ਮੈਂਬਰ ਲੱਖਾਂ ਦੀ ਹੈਰੋਇਨ ਅਤੇ ਅਸਲ੍ਹੇ ਸਮੇਤ ਕਾਬ...
Ad Position 24