14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-06-2026

ਨਗਰ ਨਿਗਮ ਦੀ ਵਿੱਤ ਤੇ ਠੇਕਾ ਕਮੇਟੀ ਮੀਟਿੰਗ ’ਚ 75 ਮਤੇ ਮਨਜ਼ੂਰ

Ad Position 21
No active advertisement
ਅਜੀਤ ਡੈਸਕ 16-06-2026
ਲੁਧਿਆਣਾ, 15 ਜੂਨ (ਭੁਪਿੰਦਰ ਸਿੰਘ ਬੈਂਸ)-ਨਗਰ ਨਿਗਮ ਦੀ ਵਿੱਤ ਤੇ ਠੇਕਾ ਕਮੇਟੀ ਦੀ ਮੀਟਿੰਗ ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ, ਸੀਨੀਅਰ ਡਿਪਟੀ ਮੇਅਰ ਰਾਕੇਸ਼ ਪਰਾਸ਼ਰ ਤੇ ਡਿਪਟੀ ਮੇਅਰ ਪ੍ਰਿੰਸ ਜੌਹਰ ਦੀ ਅਗਵਾਈ ਹੇਠ ਮੇਅਰ ਕੈਂਪ ਦਫ਼ਤਰ ਵਿਖੇ ਹੋਈ। ਮੀਟਿੰਗ ਵਿਚ ਨਵੇਂ ਨਗਰ ਨਿਗਮ ਕਮਿਸ਼ਨਰ �ਜਸਵੀ ਵੀ ਅਲੰਕਾਰ ਵੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਰਹੇ। ਮੀਟਿੰਗ ਦੌਰਾਨ 80 ਮਤੇ ਵਿਚਾਰ ਲਈ ਰੱਖੇ ਗਏ, ਜਿਨ੍ਹਾਂ ਵਿਚੋਂ 75 ਮਤਿਆਂ ਨੂੰ ਮਨਜ਼ੂਰੀ ਦੇ ਦਿੱਤੀ ਗਈ। ਬਾਕੀ ਰਹਿੰਦੇ ਮਤਿਆਂ ਵਿਚੋਂ ਕੁੱਝ ਰੱਦ ਕਰ ਦਿੱਤੇ ਗਏ, ਜਦਕਿ ਕੁੱਝ ਨੂੰ ਦੁਬਾਰਾ ਪੇਸ਼ ਕਰਨ ਲਈ ਕਿਹਾ ਗਿਆ। ਮੀਟਿੰਗ ‘ਚ ਬਰਸਾਤੀ ਮੌਸਮ ਨੂੰ ਧਿਆਨ ਵਿਚ ਰੱਖਦਿਆਂ ਸੀਵਰੇਜ ਸਫ਼ਾਈ ਨਾਲ ਸਬੰਧਿਤ ਮਤਿਆਂ ਨੂੰ ਮਨਜ਼ੂਰੀ ਦਿੱਤੀ ਗਈ। ਇਸਤੋਂ ਇਲਾਵਾ ਨਵੀਆਂ ਸੜਕਾਂ ਬਣਾਉਣ ਅਤੇ ਨਵੇਂ ਟਿਊਬਵੈੱਲ ਲਗਾਉਣ ਨਾਲ ਜੁੜੇ ਮਤੇ ਵੀ ਪਾਸ ਕੀਤੇ ਗਏ। ਹਲਕਾ ਉਤਰੀ ਵਿਚ ਗਮਲੇ ਲਗਾਉਣ ਵਾਲੇ ਮਤੇ ਅਤੇ ਵੈਟਰਨਰੀ ਡਾਕਟਰ ਰੱਖਣ ਨਾਲ ਸਬੰਧਿਤ ਮਤੇ ਨੂੰ ਰੱਦ ਕਰ ਦਿੱਤਾ ਗਿਆ। ਉਥੇ ਹੀ ਸੈਂਟਰ ਵਰਜ ਤੇ ਬੂਟਿਆਂ ਦੀਆਂ ਦੇਖਭਾਲ ਲਈ ਕਰਮਚਾਰੀ ਰੱਖਣ ਦੇ ਸਬੰਧੀ ਮਤਾ ਕਮੇਟੀ ਕੋਲ ਵਿਚਾਰ ਲਈ ਭੇਜਿਆ ਗਿਆ। ਇਸ ਮੌਕੇ ਨਗਰ ਨਿਗਮ ਦੇ ਹੋਰ ਉਚ ਅਧਿਕਾਰੀ ਵੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਗੁਆਂਢੀਆਂ ਦੀ ਕੁੱਟਮਾਰ ਦਾ ਸ਼ਿਕਾਰ ਪਰਿਵਾਰ ਇਨਸਾਫ਼ ਲਈ ਭਟਕ ਰਿਹਾ ਦਰ-ਦਰ ਅਗਲੀ ਖ਼ਬਰ ਗਾਂਧੀ ਨਗਰ ’ਚ ਘਰ ਦੀ ਦੂਜੀ ਮੰਜ਼ਿਲ ’ਚ ਲੱਗੀ ਅੱਗ
Ad Position 24