ਲੁਧਿਆਣਾ, 15 ਜੂਨ (ਭੁਪਿੰਦਰ ਸਿੰਘ ਬੈਂਸ)-ਆਈ.ਏ.ਐਸ. ਅਧਿਕਾਰੀ �ਜਸਵੀ ਅਲੰਕਾਰ ਨੇ ਸੋਮਵਾਰ ਨੂੰ ਨਗਰ ਨਿਗਮ ਦੇ ਕਮਿਸ਼ਨਰ ਵਜੋਂ ਅਹੁਦਾ ਸੰਭਾਲ ਲਿਆ। ਅਹੁਦਾ ਸੰਭਾਲਣ ਵੇਲੇ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਵੀ ਉਨ੍ਹਾਂ ਨਾਲ ਮੌਜੂਦ ਰਹੇ। ਸਰਾਭਾ ਨਗਰ ਸਥਿਤ ਨਗਰ ਨਿਗਮ ਦੇ ਜ਼ੋਨ ਡੀ. ਦਫ਼ਤਰ ਵਿਚ ਅਹੁਦਾ ਸੰਭਾਲਣ ਮਗਰੋਂ ਸੀਨੀਅਰ ਅਧਿਕਾਰੀਆਂ ਵਲੋਂ �ਜਸਵੀ ਅਲੰਕਾਰ ਦਾ ਸਵਾਗਤ ਕੀਤਾ ਗਿਆ। ਇਸ ਮੌਕੇ ਪੰਜਾਬ ਪੁਲਿਸ ਦੇ ਦਸਤੇ ਵਲੋਂ ਉਨ੍ਹਾਂ ਨੂੰ ਗਾਰਡ ਆਫ ਆਨਰ ਵੀ ਦਿੱਤਾ ਗਿਆ। ਅਹੁਦਾ ਸੰਭਾਲਦੇ ਹੀ ਨਵੇਂ ਕਮਿਸ਼ਨਰ ਨੇ ਨਗਰ ਨਿਗਮ ਦੀਆਂ ਵੱਖ-ਵੱਖ ਸ਼ਾਖਾਵਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਹਦਾਇਤ ਕੀਤੀ ਕਿ ਮੈਦਾਨੀ ਪੱਧਰ ‘ਤੇ ਸਰਗਰਮ ਰਹਿੰਦੇ ਹੋਏ ਲੋਕਾਂ ਨੂੰ ਤੇਜ, ਸੁਚੱਜੀਆਂ ਅਤੇ ਪਾਰਦਰਸ਼ੀ ਸੇਵਾਵਾਂ ਦਿੱਤੀਆਂ ਜਾਣ। �ਜਸਵੀ ਅਲੰਕਾਰ ਨੇ ਕਿਹਾ ਕਿ ਸ਼ਹਿਰ ਵਿਚ ਸਫ਼ਾਈ ਯਕੀਨੀ ਬਣਾਉਣਾ, ਮੀਂਹ ਦੇ ਮੌਸਮ ਲਈ ਪੂਰੀ ਤਿਆਰੀ, ਲੋਕ ਸੇਵਾਵਾਂ ਵਿਚ ਸੁਧਾਰ, ਸਰਕਾਰ ਦੀਆਂ ਮੁੱਖ ਯੋਜਨਾਵਾਂ ਨੂੰ ਅੱਗੇ ਵਧਾਉਣਾ ਅਤੇ ਵਿਕਾਸ Aਕਾਰਜਾਂ ਵਿਚ ਤੇਜ਼ੀ ਲਿਆਉਣਾ ਉਨ੍ਹਾਂ ਦੀਆਂ ਮੁੱਖ ਤਰਜੀਹਾਂ ਵਿਚ ਸ਼ਾਮਿਲ ਹੈ। ਇਸ ਮੌਕੇ ਜੁਆਇੰਟ ਕਮਿਸ਼ਨਰ ਵਿਨੀਤ ਕੁਮਾਰ, ਅਮਨਪ੍ਰੀਤ ਸਿੰਘ, ਜ਼ੋਨਲ ਕਮਿਸ਼ਨਰ ਜਸਦੇਵ ਸੇਖੋਂ ਆਦਿ ਮੌਜੂਦ ਸਨ। ਇਸਤੋਂ ਬਾਅਦ �ਜਸਵੀ ਅਲੰਕਾਰ ਨੇ ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ, ਸੀਨੀਅਰ ਡਿਪਟੀ ਮੇਅਰ ਰਾਕੇਸ਼ ਪਰਾਸ਼ਰ ਅਤੇ ਡਿਪਟੀ ਮੇਅਰ ਪ੍ਰਿੰਸ ਜੌਹਰ ਨਾਲ ਨਗਰ ਨਿਗਮ ਦੀ ਵਿੱਤ ਤੇ ਠੇਕਾ ਕਮੇਟੀ ਦੀ ਮੀਟਿੰਗ ਚ ਹਿੱਸਾ ਲਿਆ।