ਲੁਧਿਆਣਾ, 15 ਜੂਨ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ-1 ਦੁੱਗਰੀ ਵਿਖੇ ਹਾੜ੍ਹ ਮਹੀਨੇ ਦੀ ਆਰੰਭਤਾ ਅਤੇ ਜਪ ਤਪ ਸਮਾਗਮ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ, ਇਸਤਰੀ ਸਤਿਸੰਗ ਸਭਾ ਦੀਆਂ ਬੀਬੀਆਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਕਰਵਾਇਆ ਗਿਆ। ਸਵੇਰੇ ਨਿਤਨੇਮ ਅਤੇ ਸੁਖਮਨੀ ਸਾਹਿਬ ਜੀ ਦੇ ਪਾਠ ਸੰਗਤੀ ਰੂਪ ਵਿਚ, ਆਸਾ ਜੀ ਦੀ ਵਾਰ ਦਾ ਕੀਰਤਨ ਹਜ਼ੂਰੀ ਰਾਗੀ ਭਾਈ ਇੰਦਰਜੀਤ ਸਿੰਘ ਦੇ ਕੀਰਤਨੀ ਜੱਥੇ ਨੇ ਸੰਗਤਾਂ ਨੂੰ ਸਰਵਨ ਕਰਵਾਏ। ਮੀਤ ਗ੍ਰੰਥੀ ਗਿਆਨੀ ਮਹਿੰਦਰ ਸਿੰਘ ਲੁਧਿਆਣੇ ਵਾਲਿਆਂ ਨੇ ਗੁਰਮਤਿ ਵਿਚਾਰਾਂ ਦੀ ਸਾਂਝ ਪਾਉਂਦਿਆਂ ਸੰਗਤਾਂ ਨੂੰ ਹਾੜ੍ਹ ਮਹੀਨੇ ਦੀ ਸੰਗਰਾਂਦ ਦੀ ਮਹਤੱਤਾ ਬਾਰੇ ਚਾਨਣਾ ਪਾਇਆ। ਜਪ ਤਪ ਸਮਾਗਮ ਦੁਪਹਿਰ ਵੇਲੇ ਆਰੰਭ ਕੀਤੇ ਗਏ, ਜਿਸ ਵਿਚ ਜਪੁਜੀ ਸਾਹਿਬ ਜੀ ਦੇ ਪੰਜ ਪਾਠ, ਚੌਪਈ ਸਾਹਿਬ ਦੇ ਪਾਠ ਅਤੇ ਸ੍ਰੀ ਸੁਖਮਨੀ ਜੀ ਦੇ ਪਾਠ ਕੀਤੇ ਗਏ। ਉਪਰੰਤ ਗੁ: ਸਾਹਿਬ ਇਸਤਰੀ ਸਤਿਸੰਗ ਸਭਾ ਦੀਆ ਬੀਬੀਆਂ ਦੇ ਕੀਰਤਨੀ ਜੱਥੇ ਨੇ ਇਲਾਹੀ ਬਾਣੀ ਦੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਜਸ ਨਾਲ ਜੋੜਿਆ। ਗੁਰੂ ਘਰ ਦੇ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ ਨੇ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ। ਅਰਦਾਸ ਹੁਕਮਨਾਮੇ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤਾਇਆਂ ਗਿਆ। ਸੰਗਤਾਂ ‘ਚ ਬੀਬੀ ਦਵਿੰਦਰ ਕੌਰ, ਮਨਜੀਤ ਕੌਰ, ਜਸਪਾਲ ਕੌਰ ਮਖੀਜਾ, ਸੁਰਿੰਦਰ ਕੌਰ ਢੱਲ, ਸਰਬਜੀਤ ਕੌਰ, ਕੁਲਜੀਤ ਕੌਰ, ਸਿਮਰਨ ਕੌਰ, ਅੰਮ੍ਰਿਤਪਾਲ ਕੌਰ, ਬਲਵਿੰਦਰ ਕੌਰ ਬੱਤਰਾ, ਬੀਬੀ ਕਰਮਜੀਤઠਕੌਰ, ਰਵਿੰਦਰ ਕੌਰ ਰਹੇਜਾ, ਗੁਰਪ੍ਰੀਤ ਕੌਰ ਖੁਰਾਨਾ, ਰਜਿੰਦਰ ਕੌਰ, ਪਰਮਿੰਦਰ ਕੌਰ, ਪਰਮਜੀਤ ਕੌਰ, ਨਿਰਮਲ ਕੌਰ ਪਾਇਲ, ਜਸਵਿੰਦਰ ਕੌਰ ਪਾਇਲ, ਸਿਮਰਨ ਕੌਰ ਸਾਲੂਜਾ, ਰਾਜਨੀਇੰਦਰ ਕੌਰ, ਜਸਵਿੰਦਰ ਕੌਰ ਸੋਢੀ ਆਦਿ ਹਾਜ਼ਰ ਸਨ।