ਲੁਧਿਆਣਾ, 15 ਜੂਨ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ਼ਹੀਦਾਂ ਫੇਰੂਮਾਨ ਢੋਲੇਵਾਲ ਚੌਕ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਹਾੜ ਮਹੀਨੇ ਦੀ ਸੰਗਰਾਂਦ, ਸੋਮਾਵਤੀ ਮੱਸਿਆ ਅਤੇ ਜਪ-ਤਪ ਚੌਪਹਿਰਾ ਸਮਾਗਮ ਮਨਾਇਆ ਗਿਆ। ਅੰਮ੍ਰਿਤ ਵੇਲੇ ਤੋਂ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਜਥਿਆਂ ਭਾਈ ਗੁਰਮੇਲ ਸਿੰਘ ਬਰਨਾਲਾ ਵਾਲੇ, ਭਾਈ ਗੁਰਦੀਪ ਸਿੰਘ ਜੈਪੁਰ ਵਾਲੇ, ਭਾਈ ਹਰਪ੍ਰੀਤ ਸਿੰਘ ਖਾਲਸਾ, ਭਾਈ ਪਰਮਵੀਰ ਸਿੰਘ ਲੁਧਿਆਣਾ ਵਾਲਿਆਂ ਵਲੋਂ ਇਲਾਹੀ ਬਾਣੀ ਦੇ ਕੀਰਤਨ ਰਾਹੀ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਜਪ-ਤਪ ਚੌਪਹਿਰਾ ਸਮਾਗਮ ਦੌਰਾਨ ਸੰਗਤਾਂ ਵਲੋਂ ਜਪੁਜੀ ਸਾਹਿਬ, ਚੌਪਈ ਸਾਹਿਬ ਅਤੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਬੜੀ ਭਾਵਨਾ ਨਾਲ ਕੀਤੇ ਗਏ। ਇਸ ਦੇ ਨਾਲ ਹੀ ਸਤਿਨਾਮ ਵਾਹਿਗੁਰੂ ਜੀ ਦੇ ਜਾਪ ਨਾਲ ਪੂਰਾ ਮਾਹੌਲ ਗੁਰਬਾਣੀ ਦੀ ਰਸਨਾ ਨਾਲ ਗੂੰਜਦਾ ਰਿਹਾ। ਉਪਰੰਤ ਸਮੂਹ ਸੰਗਤ ਵਲੋਂ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਐਡਵੋਕੇਟ ਬਲਵਿੰਦਰ ਸਿੰਘ ਲਾਇਲਪੁਰੀ ਨੇ ਸੰਗਤਾਂ ਦਾ ਧੰਨਵਾਦ ਕੀਤਾ ਗਿਆ। ਸਮਾਗਮ ਦੇ ਅੰਤ ਵਿਚ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ, ਜਿਸ ਵਿਚ ਸੰਗਤਾਂ ਨੇ ਬੜੇ ਪ੍ਰੇਮ ਅਤੇ ਸਹਿਯੋਗ ਨਾਲ ਭਾਗ ਲਿਆ। ਹੋਰਨਾਂ ਤੋਂ ਇਲਾਵਾ ਦਵਿੰਦਰ ਕੌਰ ਸੋਹਲ, ਹਰਭਜਨ ਕੌਰ, ਹਰਮਿੰਦਰ ਕੌਰ, ਪਰਵਿੰਦਰ ਕੌਰ ਲਾਇਲਪੁਰੀ, ਜਸਮੇਲ ਕੌਰ ਖੇੜੀਕਲਾਂ, ਅਰਵਿੰਦਰ ਕੌਰ, ਰਵਨੀਤ ਕੌਰ ਖੇੜੀਕਲਾਂ, ਅਮਰਜੀਤ ਕੌਰ, ਬਲਜੀਤ ਕੌਰ, ਅਨੂਪ ਕੌਰ, ਰਣਜੀਤ ਕੌਰ, ਮਨਜੀਤ ਕੌਰ ਬੱਬਲ, ਕੁਲਵੰਤ ਕੌਰ ਡੰਗ, ਪਰਮਜੀਤ ਕੌਰ, ਜਸਵਿੰਦਰ ਕੌਰ, ਸੁਰਿੰਦਰ ਕੌਰ, ਨਰਿੰਦਰ ਕੌਰ, ਸੁਖਵਿੰਦਰ ਕੌਰ, ਗੁਰਿੰਦਰ ਕੌਰ, ਬਲਵਿੰਦਰ ਕੌਰ, ਬਲਜੀਤ ਕੌਰ, ਜਸਵੀਰ ਕੌਰ, ਹਰਦੀਪ ਕੌਰ, ਮਨਪ੍ਰੀਤ ਕੌਰ, ਰਜਿੰਦਰ ਕੌਰ, ਪਰਮਜੀਤ ਕੌਰ, ਲਵਦੀਪ ਕੌਰ, ਜਥੇਦਾਰ ਹੀਰਾ ਸਿੰਘ ਗਾਬੜੀਆ, ਤਰਲੋਚਨ ਸਿੰਘ ਬੱਬਰ, ਗੁਰਜੀਤ ਸਿੰਘ ਗਿੱਲ ਟੋਨੀ ਐਨ.ਆਰ.ਆਈ., ਮਨਪ੍ਰੀਤ ਸਿੰਘ ਪ੍ਰਿੰਸ, ਅਰਜਨ ਸਿੰਘ ਚੀਮਾ, ਇੰਦਰਜੀਤ ਸਿੰਘ ਮੱਕੜ, ਬਲਜੀਤ ਸਿੰਘ ਦੁਖੀਆ, ਤੇਜਿੰਦਰ ਸਿੰਘ ਡੰਗ, ਪਰਮਜੀਤ ਸਿੰਘ ਲਾਇਲਪੁਰੀ, ਸੁਰਿੰਦਰਜੀਤ ਸਿੰਘ ਮੱਕੜ, ਇੰਦਰਜੀਤ ਸਿੰਘ ਗੋਲਾ, ਮੋਹਨ ਸਿੰਘ ਚੌਹਾਨ, ਜਥੇਦਾਰ ਲਖਵਿੰਦਰ ਸਿੰਘ ਲੱਖਾ, ਅਵਤਾਰ ਸਿੰਘ ਪਨੇਸਰ, ਪ੍ਰੀਤਮ ਸਿੰਘ ਮਣਕੂ, ਭਾਈ ਸੁਖਦੇਵ ਸਿੰਘ, ਦਵਿੰਦਰ ਸਿੰਘ ਸਿੱਬਲ, ਗੁਰਮੀਤ ਸਿੰਘ, ਸੁਰਿੰਦਰ ਸਿੰਘ ਨਾਰੰਗ ਵੀ ਗੁਰੂ ਘਰ ਨਤਮਸਤਕ ਹੋਏ।