ਗੁਰੂ ਘਰਾਂ ’ਚ ਸ਼ਹੀਦਾਂ ਦੇ ਸਿਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾਪੂਰਵਕ ਮਨਾਇਆ
ਅਜੀਤ ਡੈਸਕ
19-06-2026
ਗੁਰਦੁਆਰਾ ਸ੍ਰੀ ਗੁਰੁ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ
ਗੁਰਦੁਆਰਾ ਸ੍ਰੀ ਗੁਰੁ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਦੀ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਗੁਰੁ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ ਗਿਆ, ਜਿਸ ਵਿਚ ਪੰਥ ਦੇ ਪ੍ਰਸਿੱਧ ਪ੍ਰਚਾਰਕ ਕੀਰਤਨੀਏ ਭਾਈ ਨੌਨਿਹਾਲ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਭਾਈ ਗੁਰਜਿੰਦਰ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਭਾਈ ਜਤਿੰਦਰਪਾਲ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਾਲਿਆਂ ਦੇ ਕੀਰਤਨੀ ਜੱਥਿਆਂ ਸਮੇਤ ਇਸਤਰੀ ਸਤਿਸੰਗ ਸਭਾઠਦੀਆਂ ਬੀਬੀਆਂ ਦੇ ਕੀਰਤਨੀ ਜੱਥਿਆਂ ਨੇ ਵਿਸ਼ੇਸ਼ ਤੌਰ ‘ਤੇ ਹਾਜ਼ਰੀਆਂ ਭਰ ਕੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕੀਤਾ। ਸਮਾਗਮ ਦੌਰਾਨ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਇੰਦਰਜੀਤ ਸਿੰਘ ਮੱਕੜ ਨੇ ਇੱਕਤਰ ਹੋਈਆਂ ਸੰਗਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਆਉ, ਅਸੀਂ ਸ੍ਰੀ ਗੁਰੁ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਤੇ ਉਨ੍ਹਾਂ ਦੀ ਮਹਾਨ ਕੁਰਬਾਨੀ ਤੇ ਸ਼ਹੀਦੀ ਫ਼ਲਸਫ਼ੇ ਨੂੰ ਹਿਰਦਿਆਂ ਵਿਚ ਵਸਾ ਕੇ ਲੋਕਾਈ ਦੀ ਸੇਵਾ ਵਿਚ ਜੁਟ ਜਾਈਏ। ਉਨ੍ਹਾਂ ਨੇ ਗੁਰਦੁਆਰਾ ਸਾਹਿਬ ਵਿਖੇ ਕਰਵਾਏ ਕੀਰਤਨ ਸਮਾਗਮ ਨੂੰ ਇੱਕ ਉਪਦੇਸ਼ਕ ਸਮਾਗਮ ਦੱਸਦਿਆਂ ਸਮਾਗਮ ਅੰਦਰ ਜੁੜ ਬੈਠੀਆਂ ਸੰਗਤਾਂ ਨੂੰ ਧਰਮ ਦੇ ਮਾਰਗ ਉਪਰ ਚੱਲਣ, ਬਾਣੀ ਤੇ ਬਾਣੇ ਦੇ ਧਾਰਨੀ ਬਣਨ ਦੀ ਤਾਕੀਦ ਵੀ ਕੀਤੀ। ਇਸ ਦੌਰਾਨ ਸ਼ਹੀਦੀ ਪੁਰਬ ਦੇ ਸਬੰਧ ਵਿਚ ਗੁਰਦੁਆਰਾ ਸਾਹਿਬ ਵਿਖੇ ਸੰਗਤਾਂ ਲਈ ਠੰਡੇ ਮਿੱਠੇ ਜਲ ਦੀ ਛਬੀਲ ਵੀ ਲਗਾਈ ਗਈ। ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ .ਇੰਦਰਜੀਤ ਸਿੰਘ ਮੱਕੜ ਤੇ ਉਨ੍ਹਾਂ ਦੇ ਸਾਥੀ ਮੈਬਰਾਂ ਨੇ ਸੰਗਤਾਂ ਨੂੰ ਜਲ ਛਕਾਉਣ ਦੀ ਸੇਵਾ ਵੀ ਕੀਤੀ। ਇਸ ਮੌਕੇ ਮਹਿੰਦਰ ਸਿੰਘ ਡੰਗ, ਅਤੱਰ ਸਿੰਘ ਮਕੱੜ, ਰਜਿੰਦਰ ਸਿੰਘ ਡੰਗ, ਹਰਪਾਲ ਸਿੰਘ ਖਾਲਸਾ, ਬਲਬੀਰ ਸਿੰਘ ਭਾਟੀਆ, ਹਰਬੰਸ ਸਿੰਘਰਾਜਾ, ਪਰਮਜੀਤ ਸਿੰਘ ਸੇਠੀ, ਹਰਮਿੰਦਰ ਸਿੰਘ ਕੋਹਲੀ, ਅਵਤਾਰ ਸਿੰਘ ਬੀ.ਕੇ, ਸੁਰਿੰਦਰਪਾਲ ਸਿੰਘ ਭੁਟੀਆਣੀ, ਭੁਪਿੰਦਰ ਸਿੰਘ ਜੁਨੇਜਾ, ਗੁਰਦੀਪ ਸਿੰਘ ਡੀਮਾਰਟੇ, ਸੁਖਵਿੰਦਰ ਸਿੰਘ ਹੈਪੀ, ਨਰਿੰਦਰਪਾਲ ਸਿੰਘ ਕਥੂਰੀਆਂઠ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ।
ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ ਵਿਖੇ ਸਮਾਗਮ
ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਅੰਮ੍ਰਿਤ ਵੇਲੇ ਤੋਂ ਸਮਾਗਮ ਆਰੰਭ ਹੋਏ, ਜਿਸ ਵਿਚ ਆਸਾ ਦੀ ਵਾਰ ਦੇ ਕੀਰਤਨ ਉਪਰੰਤ ਸੰਗਤੀ ਰੂਪ ਵਿਚ ਜਪੁਜੀ ਸਾਹਿਬ, ਸ੍ਰੀ ਸੁਖਮਨੀ ਜੀ ਦੇ ਜਾਪ ਕੀਤੇ ਗਏ। ਇਨ੍ਹਾਂ ਸਮਾਗਮਾਂ ਦੌਰਾਨ ਪੰਥ ਪ੍ਰਸਿੱਧ ਕੀਰਤਨੀਏ ਭਾਈ ਗਗਨਪ੍ਰੀਤ ਸਿੰਘ ਦੇ ਜੱਥੇ ਨੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਜਸ ਨਾਲ ਜੋੜਿਆ ਅਤੇ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਲਾਸਾਨੀ ਸ਼ਹਾਦਤ ਅਤੇ ਇਤਿਹਾਸ ਤੋਂ ਸੰਗਤਾ ਨੂੰ ਜਾਣੂ ਕਰਵਾਇਆ। ਇਸ ਮੌਕੇ ਪ੍ਰਬੰਧਕਾਂ ਵਲੋਂ ਰਾਗੀ ਜੱਥਿਆਂ ਨੂੰ ਸਿਰੋਪਾ� ਭੇਟ ਕਰਕੇ ਸਨਮਾਨਿਤ ਕੀਤਾ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਸੁਰਿੰਦਰਪਾਲ ਸਿੰਘ ਬਿੰਦਰਾ, ਸੁਖਵਿੰਦਰ ਪਾਲ ਸਿੰਘ ਸਰਨਾ, ਨਵਪ੍ਰੀਤ ਸਿੰਘ ਬਿੰਦਰਾ, ਅਮਰਜੀਤ ਸਿੰਘ ਟਿੱਕਾ, ਹਰਪ੍ਰੀਤ ਸਿੰਘ ਰਾਜਧਾਨੀ, ਜਸਵਿੰਦਰ ਸਿੰਘ ਸੇਠੀ, ਅਰਵਿੰਦਰ ਸਿੰਘ ਚਾਵਲਾ ਟਰੱਸਟੀ ਹਾਜ਼ਰ ਸਨ। ਰਾਤ ਦੇ ਦੀਵਾਨਾਂ ‘ਚ ਸ਼੍ਰੋਮਣੀ ਰਾਗੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਭਾਈ ਜਸਵੰਤ ਸਿੰਘ ਅਤੇ ਭਾਈ ਲਵਦੀਪ ਸਿੰਘ ਬਟਾਲੇ ਵਾਲੇ ਨੇ ਹਾਜ਼ਰੀ ਭਰੀ। ਸ਼ਹੀਦੀ ਸਮਾਗਮ ਦੀ ਸਮਾਪਤੀ ਉਪਰੰਤ ਟਰਸੱਟੀ ਅਮਰਜੀਤ ਸਿੰਘ ਟਿੱਕਾ ਵਲੋਂ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ।
ਜਵੱਦੀ ਟਕਸਾਲ ਵਿਖੇ ਗੁਰਮਤਿ ਸਮਾਗਮ
ਜਵੱਦੀ ਟਕਸਾਲ ਵਿਖੇ ਲਾਸਾਨੀ ਸਿੱਖ ਸ਼ਹੀਦੀ ਦੇ ਮੋਢੀ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ ਮੌਕੇ ਵਿਚਾਰਾਂ ਦੀ ਸਾਂਝ ਪਾਉਂਦਿਆਂ ਜਵੱਦੀ ਟਕਸਾਲ ਦੇ ਮੁਖੀ ਸੰਤ ਬਾਬਾ ਅਮੀਰ ਸਿੰਘ ਨੇ ਕਿਹਾ ਕਿ ਦੁਨੀਆਂ ਦੇ ਇਤਿਹਾਸ ਵਿਚ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਤੱਤੀ ਤਵੀ ਦੇ ਬਹਿ ਕੇ ਆਖਰੀ ਸਵਾਸ ਤੱਕ ‘ਤੇਰਾ ਕੀਆ ਮੀਠਾ ਲਾਗੇ’ ਕਹਿੰਦੇ ਰਹੇ, ਦੂਜੇ ਸ਼ਹੀਦ ਸ੍ਰੀ ਗੁਰੂ ਤੇਗ ਬਹਾਦਰ ਜੀ ਨੇ ਵੀ ਇਸ ਤਰ੍ਹਾਂ ਹੀ ਪਿੜ ਕੇ ਕਸਟ ਦਾ ਸਾਹਮਣਾ ਕੀਤਾ ਤੇ ਫਿਰ ਸ੍ਰੀ ਗੁਰੂ ਗੋਬਿੰਦ ਸਿੰਘ ਮਹਾਰਾਜ ਜੀ ਦੇ ਛੋਟੇ ਸਹਿਬਜ਼ਾਦਿਆਂ ਨੇ ਇਸੇ ਤਰ੍ਹਾਂ ਲੱਖਾਂ ਸ਼ਹੀਦਾਂ ਨੇ ਵੀ ਹੱਸ ਕੇ ਇੱਕ-ਇੱਕ ਦੂਜੇ ਨਾਲੋਂ ਅੱਗੇ ਹੋ ਕੇ ਮੌਤ ਨਾਲ ਮਿਲਣੀ ਕੀਤੀ ਤੇ ਰੱਬ ਦੇ ਛੱਡ ਜਾਣ ਦੇ ਗਿਲੇ ਦੀ ਥਾਂ ਸ਼ਹਾਦਤ ਨੂੰ ਆਪਣਾ ਮਹਿਬੂਬ ਰੱਬ ਨਾਲ ਸਮਾ ਜਾਣਾ ਜਾਂ ਲੀਨ ਹੋਣਾ ਸਮਝਿਆ। ਸਮਾਗਮ ਦੌਰਾਨ ਟਕਸਾਲ ਦੇ ਹੋਣਹਾਰ ਵਿਦਿਆਰਥੀਆਂ ਨੇ ਗੁਰਬਾਣੀ ਸ਼ਬਦ ਕੀਰਤਨ ਕਰਦਿਆਂ, ਗੁਰਬਾਣੀ ਪਾਠ ਕਰਦਿਆਂ, ਸੇਵਾਵਾਂ ਨਿਭਾਉਂਦਿਆਂ ਹਾਜ਼ਰੀ ਲਵਾਈ। ਦਿਨ ਭਰ ਗੁੰਦ-ਕਤੀਰਾ ਤੇ ਸ਼ਰਬਤ ਵਾਲੀ ਠੰਡੇ ਮਿੱਠੇ ਜਲ ਦੀ ਛਬੀਲ ਅਤੇ ਛੋਲਿਆਂ ਦੇ ਲੰਗਰ ਵਰਤਾਏ ਗਏ।
ਗੁ: ਸ੍ਰੀ ਗੁਰੂ ਕਲਗੀਧਰ ਸਿੰਘ ਸਭਾ ਵਿਖੇ ਗੁਰਮਤਿ ਸਮਾਗਮ
ਸ਼ਹਿਰ ਦੇ ਕੇਂਦਰੀ ਅਸਥਾਨ ਗੁਰਦੁਆਰਾ ਸ੍ਰੀ ਗੁਰੂ ਕਲਗ਼ੀਧਰ ਸਿੰਘ ਸਭਾ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਸਬੰਧੀ ਅੰਮ੍ਰਿਤ ਵੇਲੇ ਤੋਂ ਦੁਪਹਿਰ 3.00 ਵਜੇ ਤੱਕ ਅਤੇ ਸ਼ਾਮ 7.30 ਵਜੇ ਤੋਂ ਦੇਰ ਰਾਤ ਤੱਕ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਏ ਗਏ, ਜਿਸ ਵਿਚ ਪੰਥ ਪ੍ਰਸਿੱਧ ਰਾਗੀ ਜੱਥਿਆਂ ਨੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਜਸ ਨਾਲ ਜੋੜਿਆ ਅਤੇ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਤੇ ਇਤਿਹਾਸ ਤੋਂ ਜਾਣੂ ਕਰਵਾਇਆ। ਇਨ੍ਹਾਂ ਸਮਾਗਮਾਂ ‘ਚ ਵੱਡੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀਆਂ ਭਰਕੇ ਆਪਣਾ ਸਫਲਾ ਕੀਤਾ। ਸਮਾਗਮ ਦੌਰਾਨ ਗੁ: ਸਾਹਿਬ ਦੇ ਮੁੱਖ ਸੇਵਾਦਾਰ ਗੁਰਮੀਤ ਸਿੰਘ, ਜਨਰਲ ਸਕੱਤਰ ਜਰਨੈਲ ਸਿੰਘ, ਤੇਜਿੰਦਰਪਾਲ ਸਿੰਘ, ਤਰਨਜੀਤ ਸਿੰਘ, ਰਛਪਾਲ ਸਿੰਘ, ਭੁਪਿੰਦਰਪਾਲ ਸਿੰਘ, ਗੁਰਮਿੰਦਰ ਸਿੰਘ ਬੱਤਰਾ, ਦਰਸ਼ਨ ਸਿੰਘ ਰਾਜ, ਅਮਨਦੀਪ ਸਿੰਘ, ਦਰਸ਼ਨ ਸਿੰਘ ਦਰਸ਼ੀ, ਸੰਦੀਪ ਸਿੰਘ, ਸੁਰਜੀਤ ਸਿੰਘ, ਦੀਪਕ ਸਿੰਘ, ਬੇਅੰਤ ਸਿੰਘ ਅਤੇ ਸੰਗਤਾਂ ਹਾਜ਼ਰ ਸਨ।
ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਪੁਰਾਣੀ ਸਬਜ਼ੀ ਮੰਡੀ
ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਪੁਰਾਣੀ ਸਬਜ਼ੀ ਮੰਡੀ ਵਿਖੇ ਪੰਜਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਮਹਾਰਾਜ ਦੇ ਸ਼ਹੀਦੀ ਦਿਹਾੜੇ ਸਬੰਧੀ ਗੁਰਮਤਿ ਸਮਾਗਮ ਕਰਵਾਏ ਗਏ, ਜਿਸ ਵਿਚ ਭਾਈ ਸਿਮਰਨਜੀਤ ਸਿੰਘ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਭਾਈ ਕੁਲਵਿੰਦਰ ਸਿੰਘ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਭਾਈ ਸੁਖਵਿੰਦਰ ਸਿੰਘ ਹੈਡ ਗ੍ਰੰਥੀ, ਭਾਈ ਅਵਤਾਰ ਸਿੰਘ ਲੁਧਿਆਣੇ ਵਾਲੇ, ਇਸਤਰੀ ਸਤਸੰਗ ਸਭਾ ਗੁ: ਪੁਰਾਣੀ ਸਬਜ਼ੀ ਮੰਡੀ ਦੀਆਂ ਬੀਬੀਆਂ ਦਾ ਜੱਥਾ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਇਨ੍ਹਾਂ ਸਮਾਗਮਾਂ ਦੌਰਾਨ ਸੰਗਤਾਂ ਲਈ ਠੰਡੇ ਮਿੱਠੇ ਜਲ ਦੀ ਛਬੀਲ ਅਤੇ ਗੁਰੂ ਦੇ ਲੰਗਰ ਅਤੁੱਟ ਵਰਤਾਇਆ ਗਿਆ। ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਅਜੀਤ ਸਿੰਘ ਨੇ ਰਾਗੀ ਜੱਥਿਆਂ ਨੂੰ ਸਿਰੋਪਾ� ਭੇਂਟ ਕਰਦਿਆਂ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ। ਇਸ ਮੌਕੇ ਜਗਜੀਤ ਸਿੰਘ ਜੱਗਾ, ਪ੍ਰਹਲਾਦ ਸਿੰਘ ਢੱਲ, ਪ੍ਰੀਤਮ ਸਿੰਘ, ਮੈਨੇਜਰ ਸਵਰਨ ਸਿੰਘ ਜਸਪ੍ਰੀਤ ਸਿੰਘ, ਗਿਆਨੀ ਸੁਖਦੇਵ ਸਿੰਘ, ਬੀਬੀ ਹਰਵਿੰਦਰ ਕੌਰ, ਹਰਪ੍ਰੀਤ ਕੌਰ, ਜਸਵਿੰਦਰ ਕੌਰ, ਭੁਪਿੰਦਰ ਕੌਰ, ਬਲਵਿੰਦਰ ਕੌਰ ਆਦਿ ਹਾਜ਼ਰ ਸਨ।
ਗੁਰਦੁਆਰਾ ਸ਼ਹੀਦਾਂ ਫੇਰੂਮਾਨ ਵਿਖੇ ਸਮਾਗਮ
ਗੁਰਦੁਆਰਾ ਸ਼ਹੀਦਾਂ ਫੇਰੂਮਾਨ ਢੋਲੇਵਾਲ ਚੌਂਕ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਅੰਮ੍ਰਿਤ ਵੇਲੇ ਤੋਂ ਗੁਰਦੁਆਰਾ ਸਾਹਿਬ ਦੇ ਹਜੂਰੀ ਰਾਗੀ ਜੱਥਿਆਂ ਭਾਈ ਹਰਪ੍ਰੀਤ ਸਿੰਘ ਖਾਲਸਾ, ਭਾਈ ਗੁਰਮੇਲ ਸਿੰਘ ਬਰਨਾਲਾ, ਭਾਈ ਗੁਰਦੀਪ ਸਿੰਘ ਜੈਪੁਰ ਵਾਲੇ, ਭਾਈ ਪਰਮਵੀਰ ਸਿੰਘ ਲੁਧਿਆਣਾ ਵਾਲਿਆਂ ਅਤੇ ਉਨ੍ਹਾਂ ਦੇ ਜੱਥੇ ਵੱਲੋਂ ਗੁਰਬਾਣੀ ਕੀਰਤਨ ਦੀ ਸੇਵਾ ਨਿਭਾਈ ਗਈ।ઠ ਉਪਰੰਤ ਗੁਰਦੁਆਰਾ ਸਾਹਿਬ ਦੇ ਮੁੱਖ ਕਥਾ ਵਾਚਕ ਭਾਈ ਮਨਪ੍ਰੀਤ ਸਿੰਘ ਨੇ ਗੁਰੂ ਘਰ ਨਤਮਸਤਕ ਹੋਈਆਂ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ।ઠ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਐਡਵੋਕੇਟ ਬਲਵਿੰਦਰ ਸਿੰਘ ਲਾਇਲਪੁਰੀ ਨੇ ਸੰਗਤਾਂ ਦਾ ਧੰਨਵਾਦ ਕਰਦਿਆਂ ਆਖਿਆ ਕਿ ਗੁਰੂ ਸਾਹਿਬਾਨ ਵਲੋਂ ਦਰਸਾਏ ਮਾਰਗ ‘ਤੇ ਚੱਲਣ ਨਾਲ ਜੀਵਨ ਦੇ ਅਸਲ ਮਾਰਗ ਦੀ ਪ੍ਰਾਪਤੀ ਹੁੰਦੀ ਹੈ। ਇਸ ਮੌਕੇ ਪਰਮਜੀਤ ਸਿੰਘ ਲਾਇਲਪੁਰੀ, ਤੇਜਿੰਦਰ ਸੀ ਡੰਗ, ਤਰਲੋਚਨ ਸਿੰਘ ਬੱਬਰ, ਮਨਪ੍ਰੀਤ ਸਿੰਘ ਪ੍ਰਿੰਸ, ਗੁਰਜੀਤ ਸਿੰਘ ਟੋਨੀ , ਇੰਦਰਜੀਤ ਸਿੰਘ ਮੱਕੜ, ਜਤਿੰਦਰਪਾਲ ਸਿੰਘ ਸਲੂਜਾ, ਸੁਰਿੰਦਰਜੀਤ ਸਿੰਘ ਮੱਕੜ, ਬਲਜੀਤ ਸਿੰਘ ਦੁਖੀਆ, ਅਵਤਾਰ ਸਿੰਘ ਪਨੇਸਰ, ਪ੍ਰੀਤਮ ਸਿੰਘ ਮਣਕੂ, ਇੰਦਰਜੀਤ ਸਿੰਘ ਗੋਲਾ, ਲਖਵਿੰਦਰ ਸਿੰਘ ਲੱਖਾ, ਸੁਰਿੰਦਰ ਸਿੰਘ ਨਾਰੰਗ, ਮੋਹਨ ਸਿੰਘ ਚੌਹਾਨ, ਅਰਜੁਨ ਸਿੰਘ ਚੀਮਾ,ઠ ਪਰਮਿੰਦਰ ਸਿੰਘ, ਰਵਿੰਦਰ ਸਿੰਘ ਰਵੀ, ਗੁਰਮੀਤ ਸਿੰਘ, ਸੁਨੀਲ ਕੁਮਾਰ, ਦਵਿੰਦਰ ਕੌਰ ਸੋਹਲ, ਰਵਨੀਤ ਕੌਰ ਖੇੜੀਕਲਾਂ, ਅਰਵਿੰਦਰ ਕੌਰ ਆਦਿ ਹਾਜ਼ਰ ਸਨ।
ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ-1
ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ-1 ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਤੇ ਗੁਰਮਤਿ ਕਥਾ ਅਤੇ ਕੀਰਤਨ ਸਮਾਗਮ ਗੁ: ਸਾਹਿਬ ਦੀ ਪ੍ਰਬੰਧਕ ਕਮੇਟੀ ਅਤੇ ਸੰਗਤਾਂ ਦੇ ਸਹਿਯੋਗ ਨਾਲ ਸ਼ਰਧਾਪੂਰਵਕ ਕਰਵਾਏ ਗਏ।ઠਅੰਮ੍ਰਿਤ ਵੇਲੇ ਤੋਂ ਹੀ ਗੁਰਬਾਣੀ ਦਾ ਪ੍ਰਵਾਹ ਆਰੰਭ ਹੋਇਆ।ઠ ਗੁਰੂ ਘਰ ਦੀ ਇਸਤਰੀ ਸਤਿਸੰਗ ਸਭਾ ਵਾਲੀਆਂ ਬੀਬੀਆਂ ਬੀਬੀ ਦਵਿੰਦਰ ਕੌਰ, ਰਾਜਨੀਇੰਦਰ ਕੌਰ, ਰਵਿੰਦਰ ਕੌਰ ਰਹੇਜਾ, ਅੰਮ੍ਰਿਤਪਾਲ ਕੌਰ, ਮਨਜੀਤ ਕੌਰ, ਮਨਮੀਤ ਕੌਰ, ਬਲਵਿੰਦਰ ਕੌਰ ਬੱਤਰਾ, ਸਿਮਰਨ ਕੌਰ, ਜਸਪਾਲ ਕੌਰ ਮਖੀਜਾ, ਸਵਨੀਤ ਕੌਰ ਸਚਦੇਵਾ ਨੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਪੰਥ ਪ੍ਰਸਿੱਧ ਪ੍ਰਚਾਰਕ ਗਿਆਨੀ ਹਰਪ੍ਰੀਤ ਸਿੰਘ ਵੱਡਾਲੇ ਵਾਲੀਆਂ ਨੇ ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਬਾਰੇਰੇ ਸੰਗਤਾਂ ਨੂੰ ਜਾਣੂ ਕਰਵਾਇਆ ਅਤੇ ਉਨ੍ਹਾਂ ਦੇ ਜੀਵਨ ਬਾਰੇ ਸੰਗਤਾਂ ਨਾਲ ਵਿਚਾਰ ਸਾਂਝੇ ਕੀਤੇ। ਬਾਅਦ ਵਿਚ ਭਾਈ ਰਾਜੇਸ਼ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਸਾਹਿਬ ਵਾਲਿਆਂ ਨੇ ਸੰਗਤਾਂ ਨੂੰ ਅੰਮ੍ਰਿਤਬਾਣੀ ਦੇ ਕੀਰਤਨ ਰਾਹੀਂ ਨਿਹਾਲ ਕੀਤਾ। ਸਮਾਗਮ ਵਿਚ ਗੁਰੂ ਘਰ ਦੇ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ, ਚੇਅਰਮੈਨ ਬਲਜੀਤ ਸਿੰਘ ਸੇਠੀ, ਪਰਮਿੰਦਰ ਸਿੰਘ, ਕਰਤਾਰ ਸਿੰਘ ਬਰਾੜ, ਗੁਰਦੀਪ ਸਿੰਘ ਕਾਲੜਾ, ਬਲਬੀਰ ਸਿੰਘ, ਗੁਰਦੀਪ ਸਿੰਘ ਕਾਲੜਾ, ਤਜਿੰਦਰ ਸਿੰਘ, ਜਗਮੋਹਨ ਸਿੰਘ, ਸਰਬਜੀਤ ਸਿੰਘ ਚੱਗਰ, ਯਸਪਾਲ ਸਿੰਘ, ਡਾਕਟਰ ਪ੍ਰੇਮ ਸਿੰਘ ਚਾਵਲਾ, ਕ੍ਰਿਪਾਲ ਸਿੰਘ ਕਾਲੜਾ, ਚਰਨਜੀਤ ਸਿੰਘ ਪਾਇਲ, ਮਨਜੀਤ ਸਿੰਘ ਪਾਇਲ, ਦਰਸ਼ਨ ਸਿੰਘ, ਤਰਲੋਕ ਸਿੰਘ ਸੱਚਦੇਵਾ ਆਦਿ ਹਾਜ਼ਰ ਸਨ।
ਗੁਰਦੁਆਰਾ ਸ੍ਰੀ ਸੁਖਮਨੀ ਸਾਹਿਬ ਵਿਖੇ ਸਮਾਗਮ
ਗੁਰਦੁਆਰਾ ਸ੍ਰੀ ਸੁਖਮਨੀ ਸਾਹਿਬ ਵਿਖੇ ਧੰਨ ਧੰਨ ਸ੍ਰੀ ਗੁਰੂ ਅਰਜਨ ਦੇਵ ਜੀ ਦੇઠਸ਼ਹੀਦੀ ਪੁਰਬ ਨੂੰ ਸਮਰਪਿਤ ਕਥਾ ਅਤੇ ਕੀਰਤਨ ਸਮਾਗਮ ਕਰਵਾਏ ਗਏ, ਜਿਸ ਵਿਚ ਪੰਥ ਪ੍ਰਸਿੱਧ ਕਥਾ ਵਾਚਕ ਭਾਈ ਸਰਬਜੀਤ ਸਿੰਘ ਧੂੰਦਾ ਨੇ ਗੁਰੂ ਸਾਹਿਬ ਦੀ ਸ਼ਹਾਦਤ ਬਾਰੇઠ ਆਪਣੇ ਵਿਚਾਰ ਰੱਖੇ। ਉਪਰੰਤ ਭਾਈ ਜਗਤਾਰ ਸਿੰਘ ਖਾਲਸਾ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਵਾਲਿਆਂ ਨੇ ਰਸਭਿੰਨੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਸੰਗਤਾਂ ਲਈ ਠੰਡੇ ਮਿੱਠੇ ਜਲ ਦੀ ਛਬੀਲ ਅਤੇ ਗੁਰੂ ਦਾ ਲੰਗਰ ਵੀ ਲਗਾਇਾਆ ਗਿਆ। ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਅਰਵਿੰਦਰ ਸਿੰਘ ਨੇ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ। ਸਮਾਗਮ ‘ਚ ਮਹਿੰਦਰ ਸਿੰਘ, ਕੰਵਲ ਨੈਨ ਸਿੰਘ ਭਾਟੀਆ, ਰਾਮ ਸਿੰਘ, ਗੁਰਚਰਨ ਸਿੰਘ ਸਿੱਧੂ, ਨਰਿੰਦਰ ਸਿੰਘ ਕਾਲਾ, ਸੁਖਵਿੰਦਰ ਸਿੰਘ, ਨਰਿੰਦਰ ਸਿੰਘ, ਪੂਰਨ ਸਿੰਘ, ਹਰਬੰਸ ਸਿੰਘ, ਜੀਵਨਜੋਤ ਸਿੰਘ, ਵਰਿੰਦਰ ਸਿੰਘ ਕਮਲ ਆਦਿ ਹਾਜ਼ਰ ਸਨ।
ਗੁਰਦੁਆਰਾ ਚਰਨਛੋਹ ਪਾਤਸ਼ਾਹੀ ਛੇਵੀਂ
ਗੁਰਦੁਆਰਾ ਚਰਨਛੋਹ ਪਾਤਸ਼ਾਹੀ ਛੇਵੀਂ ਪੰਜਾਬ ਮਾਤਾ ਨਗਰ ਜਵੱਦੀ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਸਬੰਧੀ ਸੰਗਤਾਂ ਦੇ ਸਹਿਯੋਗ ਨਾਲ ਗੁਰਮਤਿ ਸਮਾਗਮ ਕਰਵਾਏ ਗਏ। ਇਨ੍ਹਾਂ ਸਮਾਗਮਾਂ ਦੌਰਾਨ ਹਜੂਰੀ ਰਾਗੀ ਭਾਈ ਰਾਜਪਾਲ ਸਿੰਘ ਦੇ ਜਥੇ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਸਤਵਿੰਦਰ ਸਿੰਘ ਜਵੱਦੀ ਨੇ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ। ਇਸ ਮੌਕੇ ਰਾਮਸਰਾ ਸਿੰਘ, ਗਗਨ ਸਿੰਘ, ਨਿਰਮਲ ਸਿੰਘ, ਸੁਖਅਵਤਾਰ ਸਿੰਘ, ਅਮਨਿੰਦਰ ਪਾਲ ਸਿੰਘ, ਬਲਵਿੰਦਰ ਕੌਰ, ਤਨਵੀਰ ਕੌਰ, ਹਰਪ੍ਰੀਤ ਕੌਰ, ਰਣਜੀਤ ਕੌਰ, ਜਸਬੀਰ ਕੌਰ, ਹਰਮੀਤ ਕੌਰ, ਮਨਮੋਹਨ ਕੌਰ, ਮਾਤਾ ਗੁਗੀ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।
ਗੁਰਦੁਆਰਾ ਸ੍ਰੀ ਗੁਰੂ ਤੇਗ਼ ਬਹਾਦਰ ਸਤਿਸੰਗ ਸਭਾ ਵਿਖੇ ਸ਼ਹੀਦੀ ਦਿਹਾੜਾ ਮਨਾਇਆ
ਇਆਲੀ/ਥਰੀਕੇ, (ਮਨਜੀਤ ਸਿੰਘ ਦੁੱਗਰੀ)-ਗੁਰਦੁਆਰਾ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਸਤਿਸੰਗ ਸਭਾ ਹਾਊਸਿੰਗ ਬੋਰਡ ਕਾਲੋਨੀ ਭਾਈ ਰਣਧੀਰ ਸਿੰਘ ਨਗਰ ਲੁਧਿਆਣਾ ਵਿਖੇ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਸਾਹਿਬ ਜੀ ਦਾ ਸ਼ਹੀਦੀ ਦਿਹਾੜਾ ਬੜੀ ਸ਼ਰਧਾ ਸਹਿਤ ਮਨਾਇਆ ਗਿਆ। ਸ੍ਰੀ ਅਖੰਡ ਪਾਠ ਸਾਹਿਬ ਜੀ ਭੋਗ ਪਾਉਣ ਤੋਂ ਬਾਅਦ ਕਥਾ ਵਾਚਕ ਭਾਈ ਹਰਮੀਤ ਸਿੰਘ ਨੇ ਕਥਾ ਵਿਚਾਰਾਂ, ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਗੁਰਦੇਵ ਸਿੰਘ ਅਤੇ ਸੁਖਮਨੀ ਸੇਵਾ ਸੁਸਾਇਟੀ ਦੀਆ ਬੀਬੀਆਂ ਵਲੋਂ ਕੀਰਤਨ ਕਰਨ ਉਪਰੰਤ ਪੰਥ ਪ੍ਰਸਿੱਧ ਰਾਗੀ ਜਥੇਦਾਰ ਭਾਈ ਨਛੱਤਰ ਸਿੰਘ ਲੀਲਾ ਵਾਲਿਆਂ ਨੇ ਸੰਗਤਾਂ ਨੂੰ ਇਲਾਹੀ ਬਾਣੀ ਦੇ ਸ਼ਬਦ ਕੀਰਤਨ ਰਾਹੀਂ ਨਿਹਾਲ ਕੀਤਾ। ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਗੁਰਦੀਪ ਸਿੰਘ ਲੀਲ ਨੇ ਸੰਗਤਾਂ ਨੂੰ ਜੀ ਆਇਆਂ ਕਿਹਾ ਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦਾ ਸ਼ਹੀਦੀ ਪੁਰਬ ਨੂੰ ਸ਼ਰਧਾ ਸਹਿਤ ਮਨਾਉਣ ਲਈ ਧੰਨਵਾਦ ਕੀਤਾ। ਇਸ ਮੌਕੇ ਨਛੱਤਰ ਸਿੰਘ ਸਿੱਧੂ, ਗੁਰਦੀਪ ਸਿੰਘ ਘੁਮਾਣ, ਮਾਸਟਰ ਬਲਰਾਜ ਸਿੰਘ, ਚਰਨ ਸਿੰਘ, ਦਵਿੰਦਰ ਸਿੰਘ ਮਾਨ, ਜਗਦੀਪ ਸਿੰਘ ਭੱਠਲ, ਡਾ: ਗੁਰਦੀਪ ਸਿੰਘ ਧਵਨ, ਗੁਰਮੀਤ ਸਿੰਘ ਕੋਚਰ ,ਬੂਟਾ ਸਿੰਘ, ਅਵਤਾਰ ਸਿੰਘ ਨਿਰਬਾਣ, ਸਰਦੂਲ ਸਿੰਘ, ਸੁਖਦੇਵ ਸਿੰਘ ਐਲਏ, ਪਰਵੀਨਪਾਲ ਸਿੰਘ, ਸਰਬਜੀਤ ਸਿੰਘ, ਕਮਲਜੀਤ ਸਿੰਘ, ਮਨਮੋਹਨ ਸਿੰਘ ਮਨੀ, ਕਾਕਾ ਕੁਲਜੀਤ ਸਿੰਘ, ਦਵਿੰਦਰ ਸਿੰਘ ਟੀਟੂ, ਬੁਲੰਦਪ੍ਰੀਤ ਸਿੰਘ ਖਾਲਸਾ, ਜਗਦੀਸ਼ ਸਿੰਘ ਬਿੱਟੂ, ਬਲਵੀਰ ਸਿੰਘ ਗਰੇਵਾਲ, ਅਵਤਾਰ ਸਿੰਘ ਨਿਰਬਾਣ, ਜਗਤਾਰ ਸਿੰਘ ਐਤੀਆਣਾ, ਰਤਨ ਚੋਪੜਾ, ਭਗਤ ਸਿੰਘ, ਸੰਦੀਪ ਸਿੰਘ, ਅਮਨਦੀਪ ਸਿੰਘ ਸੱਪਲ, ਜਸਵੀਰ ਸਿੰਘ ਸੇਖੋਂ, ਰਾਮ ਸਰਨ ਸਿੰਘ, ਗੁਰਬਖ਼ਸ਼ ਸਿੰਘ ਰਾਜਾ, ਪ੍ਰਧਾਨ ਬੀਬੀ ਇਕਬਾਲ ਕੌਰ, ਬੀਬੀ ਸੀਤਲ ਪ੍ਰਕਾਸ਼ ਕੌਰ, ਬੀਬੀ ਤੇਜਿੰਦਰ ਕੌਰ, ਬੀਬੀ ਸੁਰਿੰਦਰ ਕੌਰ, ਬੀਬੀ ਸੁਖਵਿੰਦਰ ਕੌਰ ਤੋਂ ਇਲਾਵਾ ਸੰਗਤਾਂ ਨੇ ਵੱਡੀ ਗਿਣਤੀ ਗੁਰੂ ਘਰ ਹਾਜ਼ਰੀ ਭਰੀ। ਇਸ ਮੌਕੇ ਸੰਗਤਾਂ ਲਈ ਠੰਡੇ ਮਿੱਠੇ ਜਲ ਦੀਆਂ ਛਬੀਲਾਂ ਅਤੇ ਗੁਰੂ ਕੇ ਲੰਗਰ ਅਟੁੱਟ ਵਰਤਾਏ ਗਏ।
ਭਾਮੀਆਂ ਕਲਾਂ ਵਿਖੇ
ਭਾਮੀਆਂ ਕਲਾਂ, (ਜਤਿੰਦਰ ਭੰਬੀ)-ਸਿੱਖ ਕੌਮ ਦੇ ਮਹਾਨ ਸ਼ਹੀਦ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ 420ਵੇਂ ਸ਼ਹੀਦੀ ਦਿਹਾੜੇ ਦੇ ਪਾਵਨ ਮੌਕੇ ਵਿਧਾਨ ਸਭਾ ਹਲਕਾ ਸਾਹਨੇਵਾਲ ਦੇ ਪਿੰਡ ਭਾਮੀਆਂ ਕਲਾਂ ਵਿਖੇ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀ ਪ੍ਰਬੰਧਕ ਕਮੇਟੀ ਅਤੇ ਸਮੂਹ ਸੰਗਤ ਵਲੋਂ ਵਿਸ਼ੇਸ਼ ਸਮਾਗਮ ਕਰਵਾਏ ਗਏ। ਇਸ ਦੌਰਾਨ ਪ੍ਰਬੰਧਕ ਕਮੇਟੀ ਵਲੋਂ ਸੰਗਤ ਦੇ ਸਹਿਯੋਗ ਨਾਲ ਠੰਡੇ ਮਿੱਠੇ ਜਲ, ਸ਼ਕੰਜਵੀਂ ਦੀ ਛਬੀਲ ਅਤੇ ਛੋਲਿਆਂ ਦੇ ਲੰਗਰ ਵੀ ਲਗਾਏ ਗਏ। ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਲਗਾਈ ਗਈ ਛਬੀਲ ਅਤੇ ਲੰਗਰਾਂ ਵਿਚ ਪ੍ਰਧਾਨ ਨਿਰਮਲ ਸਿੰਘ, ਖਜ਼ਾਨਚੀ ਸੁਖਰਾਮ ਸਿੰਘ, ਜਨਰਲ ਸਕੱਤਰ ਜਗਤਾਰ ਸਿੰਘ, ਬਲਵਿੰਦਰ ਸਿੰਘ ਰੋਡਾ, ਗੁਰਮੀਤ ਸਿੰਘ ਕਾਕਾ ਸੇਵਾ ਮੁਕਤ ਮੈਨੇਜਰ, ਗ੍ਰੰਥੀ ਸਿੰਘ ਅਜੀਤ ਸਿੰਘ, ਠੇਕੇਦਾਰ ਪ੍ਰਿਥੀਪਾਲ ਸਿੰਘ ਭਾਮੀਆਂ, ਸਰਬਜੀਤ ਸਿੰਘ ਜੰਟਾ, ਗੁਰਬਖਸ਼ ਸਿੰਘ, ਪਿਆਰਾ ਸਿੰਘ, ਬਲਵੀਰ ਸਿੰਘ, ਸੁਖਵਿੰਦਰ ਸਿੰਘ ਬੈਨੀਪਾਲ, ਅੰਮ੍ਰਿਤਪਾਲ ਸਿੰਘ ਬੰਟੀ, ਹਰਿੰਦਰ ਸਿੰਘ ਜੇ.ਈ., ਸਤਨਾਮ ਸਿੰਘ ਸੱਤਾ, ਜੱਸਾ ਬਾਬਾ, ਗੋਬਿੰਦ ਸਿੰਘ ਜਸ਼ਨ, ਬਲਜੀਤ ਸਿੰਘ ਰੋਡੀ, ਮਾਸਟਰ ਵਰਿੰਦਰ ਸਿੰਘ, ਨਿੱਕਾ ਭਾਮੀਆਂ, ਗੁਰਮੀਤ ਸਿੰਘ ਗੀਤਾ, ਗੁਰਦੀਪ ਸਿੰਘ, ਵਿਕਰਮ ਸਿੰਘ, ਵਿੱਕੀ ਪੌੜ, ਬਲਵੀਰ ਸਿੰਘ ਬੀਰਾ, ਲਵਪ੍ਰੀਤ ਸਿੰਘ, ਬਿੱਟੂ ਭੈਣੀ ਕਾਲੋਨੀ, ਦਿਲਦਾਰ ਸਿੰਘ, ਪਰਮਿੰਦਰ ਸਿੰਘ, ਹਰਪ੍ਰੀਤ ਸਿੰਘ ਚੋਪੜਾ, ਲਵਪ੍ਰੀਤ ਸਿੰਘ ਲੱਬੂ, ਤਰਨਜੀਤ ਸਿੰਘ ਤਰਨੀ, ਭੁਪਿੰਦਰ ਸਿੰਘ, ਦੀਪਕ ਭੈਣੀ ਕਾਲੋਨੀ, ਪਾਲੀ ਖਾਲਸਾ, ਭੋਲਾ, ਸਤਵੀਰ ਸਿੰਘ ਅਤੇ ਹੋਰ ਸੇਵਾਦਾਰਾਂ ਵਲੋਂ ਸ਼ਰਧਾ ਨਾਲ ਸੇਵਾ ਨਿਭਾਈ ਗਈ।
ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਖੁੱਡ ਮੁਹੱਲਾ
ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਖੁੱਡ ਮੁਹੱਲਾ ਚੌਂਕ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਦੇ ਸਬੰਧ ਵਿਚ ਵਿਸ਼ੇਸ਼ ਗੁਰਮਤਿ ਸਮਾਗਮ ਬੜੀ ਸ਼ਰਧਾ ਭਾਵਨਾ ਅਤੇ ਸਤਿਕਾਰ ਸਹਿਤ ਕਰਵਾਏ ਗਏ। ਸਮਾਗਮ ਦੌਰਾਨ ਗੁਰਦੁਆਰਾ ਸਾਹਿਬ ਦੇ ਹਜੂਰੀ ਰਾਗੀ ਜੱਥਿਆਂ, ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦੀਆਂ ਬੀਬੀਆਂ ਦੇ ਜੱਥਿਆਂ ਵਲੋਂ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਜਸ ਨਾਲ ਜੋੜਿਆ ਗਿਆ। ਇਸ ਤੋਂ ਇਲਾਵਾ ਵਿਸ਼ੇਸ਼ ਤੌਰ ‘ਤੇ ਬੀਬੀ ਕੌਲਾਂ ਜੀ ਭਲਾਈ ਕੇਂਦਰ ਸ੍ਰੀ ਅੰਮ੍ਰਿਤਸਰ ਨਾਲ ਸਬੰਧਤ ਭਾਈ ਸੁਖਵਿੰਦਰ ਸਿੰਘ ‘ਗੋਗਾ ਵੀਰ ਜੀ’ ਦੇ ਕੀਰਤਨੀ ਜੱਥੇ ਨੇ ਆਨੰਦਮਈ ਗੁਰਬਾਣੀ ਕੀਰਤਨ ਦੀ ਸੇਵਾ ਨਿਭਾ ਕੇ ਸੰਗਤਾਂ ਨੂੰ ਨਿਹਾਲ ਕੀਤਾ। ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਬਲਜੀਤ ਸਿੰਘ ਦੁਖੀਆ ਅਤੇ ਵਿਸ਼ੇਸ਼ ਸਹਿਯੋਗੀ ਮਨਿੰਦਰ ਸਿੰਘ ਅਹੂਜਾ ਨੇ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਨੂੰ ਧਰਮ, ਸਬਰ ਅਤੇ ਸੱਚ ਦੀ ਮਹਾਨ ਮਿਸਾਲ ਦੱਸਦਿਆਂ ਸੰਗਤਾਂ ਨੂੰ ਗੁਰੂ ਸਾਹਿਬ ਦੇ ਦਰਸਾਏ ਮਾਰਗ ‘ਤੇ ਚੱਲਣ ਦਾ ਸੰਦੇਸ਼ ਦਿੱਤਾ। ਸਮਾਗਮ ਦੀ ਸਮਾਪਤੀ ਉਪਰੰਤ ਗੁਰੂ ਦਾ ਲੰਗਰ ਅਤੁੱਟ ਵਰਤਾਇਆ ਗਿਆ। ਇਸ ਮੌਕੇ ਦਵਿੰਦਰ ਸਿੰਘ, ਤਲਵਿੰਦਰ ਸਿੰਘ ਗੁਜਰਾਲ, ਰਮਨਦੀਪ ਸਿੰਘ, ਦਰਸਨ ਸਿੰਘ, ਜਸਵੰਤ ਸਿੰਘ ਗੁਜਰਾਲ, ਜਗਜੀਤ ਸਿੰਘ, ਸੁਖਦੇਵ ਸਿੰਘ ਸੁਰੀ, ਵਰਿੰਦਰਪਾਲ ਸਿੰਘ ਬਿੰਦਰਾ, ਜਗਮੋਹਨ ਸਿੰਘ ਬਿੰਦਰ, ਹਰਵਿੰਦਰ ਸਿੰਘ ਬਿਟਲਾ, ਵਰਿੰਦਰ ਸਿੰਘ ਸੈਲੀ, ਗੁਰਚਰਨ ਸਿੰਘ ਮਿੰਟਾ, ਦਲਜੀਤ ਸਿੰਘ ਮਲਹੋਤਰਾ, ਬੀਬੀ ਅਮਰਜੀਤ ਕੌਰ, ਰਵਿੰਦਰ ਕੌਰ, ਦਲਜੀਤ ਕੌਰ, ਮਨਜੀਤ ਕੌਰ ਆਦਿ.ਹਾਜ਼ਰ ਸਨ।
ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਲੋਂ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ
ਫੁੱਲਾਂਵਾਲ, (ਮਨਜੀਤ ਸਿੰਘ ਦੁੱਗਰੀ)-ਹਲਕਾ ਗਿੱਲ ਅਧੀਨ ਆਉਂਦੇ ਨਿਊ ਗੁਰੂ ਤੇਗ਼ ਬਹਾਦਰ ਨਗਰ ਸਥਿਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਦੀ ਪ੍ਰਬੰਧਕ ਕਮੇਟੀ ਵਲੋਂ ਗ੍ਰਾਮ ਪੰਚਾਇਤ, ਮਹੱਲਾ ਨਿਵਾਸੀਆਂ ਅਤੇ ਸਮੂਹ ਸੰਗਤ ਦੇ ਸਹਿਯੋਗ ਨਾਲ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਠੰਡੇ ਮਿੱਠੇ ਜਲ ਦੀ ਛਬੀਲ ਅਤੁੱਟ ਵਰਤਾਈ ਗਈ। ਸਰਪੰਚ ਨਿਰਮਲ ਸਿੰਘ ਬੇਰਕਲਾਂ ਨੇ ਜਾਣਕਾਰੀ ਸਾਂਝੀ ਕਰਦੇ ਦੱਸਿਆ ਕਿ ਗੁਰਦੁਆਰਾ ਸਾਹਿਬ ਦੇ ਦਰਬਾਰ ਹਾਲ ਨੂੰ ਸੰਗਤ ਦੇ ਸਹਿਯੋਗ ਨਾਲ ਸੁੰਦਰ ਦਿੱਖ ਵਿਚ ਤਿਆਰ ਕੀਤਾ ਗਿਆ ਹੈ ਅਤੇ ਸ਼ਹੀਦੀ ਪੁਰਬ ਨੂੰ ਸਮਰਪਿਤ ਰਾਤਰੀ ਦੇ ਦੀਵਾਨ ਸੰਗਤ ਦੇ ਸਹਿਯੋਗ ਨਾਲ ਸਜਾਏ ਜਾਣਗੇ। ਇਸ ਮੌਕੇ ਛਬੀਲ ਦੌਰਾਨ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਹਰਪ੍ਰੀਤ ਸਿੰਘ ਵਿੱਕੀ, ਕੈਸ਼ੀਅਰ ਇੰਦਰਜੀਤ ਸਿੰਘ ਠੇਕੇਦਾਰ, ਜਨਰਲ ਸਕੱਤਰ ਚਰਨਜੀਤ ਸਿੰਘ ਖਾਲਸਾ, ਸਹਾਇਕ ਕੈਸ਼ੀਅਰ ਨਵਜੋਤ ਸਿੰਘ, ਅਵਤਾਰ ਸਿੰਘ ਤਾਰੀ, ਜਰਨੈਲ ਸਿੰਘ, ਦਲੀਪ ਸਿੰਘ, ਨਿਰਮਲ ਸਿੰਘ ਬੋਪਾਰਾਏ, ਜਸਵੀਰ ਸਿੰਘ ਤੋਂ ਇਲਾਵਾ ਸਮੂਹ ਮੁਹੱਲਾ ਨਿਵਾਸੀ ਵੀ ਹਾਜ਼ਰ ਰਹੇ।