09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-06-2026

1 ਕਿੱਲੋ 250 ਗਰਾਮ ਅਫ਼ੀਮ ਸਮੇਤ ਨੌਜਵਾਨ ਕਾਬੂ

Ad Position 21
No active advertisement
ਅਜੀਤ ਡੈਸਕ 19-06-2026
ਲੁਧਿਆਣਾ, 18 ਜੂਨ (ਪਰਮਿੰਦਰ ਸਿੰਘ ਆਹੂਜਾ)-ਰੇਲਵੇ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਇਕ ਨੌਜਵਾਨ ਨੂੰ ਕਾਬੂ ਕਰਕੇ ਉਸਦੇ ਕਬਜ਼ੇ ਵਿਚੋਂ ਇਕ ਕਿੱਲੋ, 250 ਗ੍ਰਾਮ ਅਫ਼ੀਮ ਬਰਾਮਦ ਕੀਤੀ ਹੈ। ਇਸ ਸੰਬੰਧੀ ਜਾਣਕਾਰੀ ਦ ਰੇਲਵੇ ਪੁਲਿਸ ਸੀ.ਆਈ.ਏ. ਸਟਾਫ਼ ਦੇ ਇੰਚਾਰਜ ਕੁਲਵਿੰਦਰ ਸਿੰਘ ਨੇ ਦੱਸਿਆ ਕਿ ਕਾਬੂ ਕੀਤੇ ਗਏ ਕਥਿਤ ਦੋਸ਼ੀ ਦੀ ਸ਼ਨਾਖ਼ਤ ਕੈਲਾਸ਼ ਪੁੱਤਰ ਪ੍ਰੇਮਪਾਲ ਵਾਸੀ ਬਰੇਲੀ ਵਜੋਂ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀ ਪਿਛਲੇ ਕਾਫ਼ੀ ਸਮੇਂ ਤੋਂ ਇਸ ਧੰਦੇ ਵਿਚ ਸੀ ਅਤੇ ਬਾਹਰਲੇ ਸੂਬਿਆਂ ਤੋਂ ਅਫ਼ੀਮ ਲਿਆ ਕੇ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਵਿਚ ਸਪਲਾਈ ਕਰਦਾ ਸੀ। ਪੁਲਿਸ ਨੇ ਬੀਤੀ ਰਾਤ ਉਸ ਨੂੰ ਰੇਲਵੇ ਸਟੇਸ਼ਨ ਤੋਂ ਹੀ ਕਾਬੂ ਕੀਤਾ ਹੈ। ਕਾਬੂ ਕੀਤੇ ਗਏ ਕਥਿਤ ਦੋਸ਼ੀ ਨੂੰ ਅੱਜ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿੱਥੇ ਮਾਨਯੋਗ ਜੱਜ ਨੇ ਉਸ ਦਾ ਇਕ ਦਿਨ ਦਾ ਪੁਲਿਸ ਡਿਮਾਂਡ ਦੇ ਦਿੱਤਾ। ਪੁਲਿਸ ਵਲੋਂ ਉਸ ਪਾਸੋਂ ਹੋਰ ਵੀ ਪੁੱਛ ਪੜਤਾਲ ਕੀਤੀ ਜਾ ਰਹੀ ਹੈ, ਕਈ ਹੋਰ ਪ੍ਰਗਟਾਵੇ ਹੋਣ ਦੀ ਸੰਭਾਵਨਾ ਹੈ।
Ad Position 22
No active advertisement
ਪਿਛਲੀ ਖ਼ਬਰ ਖ਼ਤਰਨਾਕ ਲੁਟੇਰਾ ਗਰੋਹ ਦੇ 3 ਮੈਂਬਰ ਲੱਖਾਂ ਰੁਪਏ ਦੇ ਵਾਹਨਾਂ ਅਤੇ ਮੋਬਾਈਲਾਂ ਸਮੇਤ ਕਾਬੂ ਅਗਲੀ ਖ਼ਬਰ ਗੁਰੂ ਘਰਾਂ ’ਚ ਸ਼ਹੀਦਾਂ ਦੇ ਸਿਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾਪੂਰਵਕ ਮਨਾਇਆ
Ad Position 24