09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-06-2026

ਖ਼ਤਰਨਾਕ ਲੁਟੇਰਾ ਗਰੋਹ ਦੇ 3 ਮੈਂਬਰ ਲੱਖਾਂ ਰੁਪਏ ਦੇ ਵਾਹਨਾਂ ਅਤੇ ਮੋਬਾਈਲਾਂ ਸਮੇਤ ਕਾਬੂ

Ad Position 21
No active advertisement
ਅਜੀਤ ਡੈਸਕ 19-06-2026
ਲੁਧਿਆਣਾ, 18 ਜੂਨ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਨੇ ਖ਼ਤਰਨਾਕ ਲੁਟੇਰਾ ਗਰੋਹ ਦੇ ਤਿੰਨ ਮੈਂਬਰਾਂ ਨੂੰ ਕਾਬੂ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਚਾਰ ਮੋਟਰਸਾਈਕਲ 12 ਮੋਬਾਈਲ ਅਤੇ ਹਥਿਆਰ ਬਰਾਮਦ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਏ. ਡੀ. ਸੀ. ਪੀ. ਸਮੀਰ ਵਰਮਾ ਨੇ ਦੱਸਿਆ ਕਿ ਪੁਲਿਸ ਵਲੋਂ ਕਾਬੂ ਕੀਤੇ ਗਏ। ਕਥਿਤ ਦੋਸ਼ੀਆਂ ਵਿਚ ਕਰਨ ਮਸੀਹ ਵਾਸੀ ਗੁਰੂ ਅਰਜਨ ਦੇਵ ਨਗਰ ਫੁੰਮਣ ਸਿੰਘ ਉਰਫ਼ ਸੰਨੀ ਵਾਸੀ ਭੱਟੀਆਂ ਬੇਟ, ਰਾਹੁਲ ਉਰਫ਼ ਨਾਈ ਵਾਸੀ ਗੁਰੂ ਹਰ ਰਾਏ ਨਗਰ, ਸਲੇਮ ਟਾਬਰੀ ਸ਼ਾਮਿਲ ਹਨ। ਉਨ੍ਹਾਂ ਦੱਸਿਆ ਕਿ ਕਰਨ ਖ਼ਿਲਾਫ਼ ਪਹਿਲਾਂ ਵੀ ਤਿੰਨ ਮਾਮਲੇ ਵੱਖ ਵੱਖ ਥਾਣਿਆਂ ’ਚ ਦਰਜ ਹਨ। ਜਦਕਿ ਰਾਹੁਲ ਇਕ ਮਾਮਲੇ ਦਾ ਸਾਹਮਣਾ ਕਰ ਰਿਹਾ ਹੈ। ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀ ਅੱਜਕੱਲ੍ਹ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਸਰਗਰਮ ਸਨ ਅਤੇ ਲੁੱਟ ਖੋਹ ਦੀਆਂ ਕਈ ਵਾਰਦਾਤਾਂ ਨੂੰ ਅੰਜਾਮ ਦੇ ਚੁੱਕੇ ਸਨ। ਉਨ੍ਹਾਂ ਦੱਸਿਆ ਕਿ ਪੁਲਿਸ ਨੇ ਇਹਨਾਂ ਨੂੰ ਜਲੰਧਰ ਬਾਈਪਾਸ ਚੌਕ ਨੇੜਿ�ਂ ਉਸ ਵੇਲੇ ਕਾਬੂ ਕੀਤਾ। ਜਦੋਂ ਕਿ ਇਹ ਵਾਰਦਾਤ ਨੂੰ ਅੰਜਾਮ ਦੇਣ ਲਈ ਜਾ ਰਹੇ ਸਨ। ਪੁਲਿਸ ਵਲੋਂ ਇਹਨਾਂ ਪਾਸੋਂ 12 ਮੋਬਾਈਲ, ਚਾਰ ਮੋਟਰਸਾਈਕਲ ਅਤੇ ਹਥਿਆਰ ਬਰਾਮਦ ਕੀਤੇ ਹਨ। ਕਾਬੂ ਕੀਤੇ ਗਏ ਕਥਿਤ ਦੋਸ਼ੀਆਂ ਪਾਸੋਂ ਹੋਰ ਵੀ ਪੁੱਛ ਪੜਤਾਲ ਕੀਤੀ ਜਾ ਰਹੀ ਹੈ, ਕਈ ਹੋਰ ਪ੍ਰਗਟਾਵੇ ਹੋਣ ਦੀ ਸੰਭਾਵਨਾ ਹੈ।
Ad Position 22
No active advertisement
ਪਿਛਲੀ ਖ਼ਬਰ ਫ਼ੈਕਟਰੀ ਵਰਕਰ ਨੂੰ ਅਗਵਾ ਕਰਨ ਵਾਲਿਆਂ ਖ਼ਿਲਾਫ਼ ਕੇਸ ਦਰਜ ਅਗਲੀ ਖ਼ਬਰ 1 ਕਿੱਲੋ 250 ਗਰਾਮ ਅਫ਼ੀਮ ਸਮੇਤ ਨੌਜਵਾਨ ਕਾਬੂ
Ad Position 24