ਲੁਧਿਆਣਾ, 18 ਜੂਨ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਬਸੰਤ ਐਵਨਿਊ ਤੋਂ ਸ਼ੱਕੀ ਹਾਲਾਤਾਂ ਵਿਚ ਇਕ ਡਾਕਟਰ ਦੇ ਲਾਪਤਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਵਲੋਂ ਇਸ ਸਬੰਧੀ ਡਾਕਟਰ ਗੌਰਵ ਸ਼ਰਮਾ ਦੀ ਪਤਨੀ ਸ਼ਿਖਾ ਸ਼ਰਮਾ ਵਾਸੀ ਬਸੰਤ ਐਵਨਿਊ ਦੀ ਸ਼ਿਕਾਇਤ ‘ਤੇ ਕੇਸ ਦਰਜ ਕਰ ਲਿਆ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸ ਦੇ ਪਤੀ ਦਾ ਕਲੀਨਿਕ ਸੰਗੀਤ ਸਿਨੇਮਾ ਨੇੜੇ ਹੈ ਅਤੇ ਬੀਤੇ ਦਿਨ ਉਹ ਆਪਣੀ ਕਾਰ ਸਕਾਰਪੀ� ‘ਤੇ ਕਲੀਨਿਕ ਗਏ ਸਨ, ਪਰ ਵਾਪਸ ਨਹੀਂ ਆਏ। ਉਸ ਸ਼ੱਕ ਪ੍ਰਗਟ ਕੀਤਾ ਕਿ ਉਸਦੇ ਪਤੀ ਨੂੰ ਕੁੱਝ ਅਣਪਛਾਤੇ ਵਿਅਕਤੀਆਂ ਵਲੋਂ ਬੰਦੀ ਬਣਾ ਕੇ ਰੱਖਿਆ ਹੋਇਆ ਹੈ, ਜਿਸ ‘ਤੇ ਸ਼ਿਕਾਇਤਕਰਤਾ ਨੇ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ। ਹਾਲ ਦੀ ਘੜੀ ਡਾਕਟਰ ਦਾ ਪਤਾ ਨਹੀਂ ਲੱਗਾ ਸੀ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।