07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-06-2026

ਡਿਪਟੀ ਕਮਿਸ਼ਨਰ ਨੇ ਐਸ.ਆਈ.ਆਰ. ਸੰਬੰਧੀ ਰਾਜਨੀਤਿਕ ਪਾਰਟੀਆਂ ਨਾਲ ਕੀਤੀ ਅਹਿਮ ਮੀਟਿੰਗ

Ad Position 21
No active advertisement
ਅਜੀਤ ਡੈਸਕ 20-06-2026

ਲੁਧਿਆਣਾ, 19 ਜੂਨ (ਪਰਮਿੰਦਰ ਸਿੰਘ ਆਹੂਜਾ)-ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਰਾਜ ਵਿਚ ਸਪੈਸ਼ਲ ਇੰਟੈਂਸਿਵ ਰਵੀਜ਼ਨ (ਐਸ.ਆਈ.ਆਰ.) ਦਾ ਕੰਮ 15 ਜੂਨ ਤੋਂ ਸ਼ੁਰੂ ਹੋ ਚੁੱਕਾ ਹੈ। ਇਸ ਸਬੰਧ ਵਿਚ ਮੁੱਖ ਚੋਣ ਅਫ਼ਸਰ ਪੰਜਾਬ, ਚੰਡੀਗੜ ਦੇ ਆਦੇਸ਼ਾਂ ਅਨੁਸਾਰ ਬੀ.ਐਲ.ਏ 1 ਅਤੇ 2 ਨਿਯੁਕਤ ਕਰਨ ਲਈ ਸਮੂਹ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨਾਲ ਸ਼ੁੱਕਰਵਾਰ ਨੂੰ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਹਿਮਾਂਸ਼ੂ ਜੈਨ ਨੇ ਆਪਣੇ ਦਫ਼ਤਰ ਵਿਖੇ ਮੀਟਿੰਗ ਕੀਤੀ। ਇਸ ਮੀਟਿੰਗ ਦੌਰਾਨ ‘ਆਪ’, ਭਾਜਪਾ, ਕਾਂਗਰਸ, ਬਸਪਾ, ਅਕਾਲੀ ਦਲ ਅਤੇ ਸੀ.ਪੀ.ਆਈ. (ਐਮ) ਦੇ ਨੁਮਾਇੰਦੇ ਸ਼ਾਮਿਲ ਹੋਏ। ਡਿਪਟੀ ਕਮਿਸ਼ਨਰ ਵਲੋਂ ਸਮੂਹ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਬੀ.ਐਲ.ਏ 1 ਅਤੇ 2 ਤੁਰੰਤ ਨਿਯੁਕਤ ਕਰਨ ਲਈ ਕਿਹਾ ਗਿਆ ਅਤੇ ਉਨ੍ਹਾਂ ਵਲੋਂ ਹਦਾਇਤਾਂ ਅਨੁਸਾਰ ਇਹ ਵੀ ਦੱਸਿਆ ਗਿਆ ਕਿ ਹਲਕਾ ਪੱਧਰ ‘ਤੇ ਬੀ.ਐਲ.ਏ. ਦੀ ਮਿਲਣੀ ਬੀ.ਐਲ.�. ਨਾਲ 20 ਜੂਨ ਤੋਂ 21 ਜੂਨ 2026 ਤੱਕ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਵਲੋਂ ਕਰਵਾਈ ਜਾਣੀ ਹੈ। ਬੀ.ਐਲ.�. ਵਲੋ ਬੀ.ਐਲ.ਏ-2 ਨਾਲ ਵੀ 23 ਜੂਨ ਤੋਂ 24 ਜੂਨ 2026 ਤੱਕ ਪੋਲਿੰਗ ਸਟੇਸ਼ਨ/ਜਨਤਕ ਥਾਵਾਂ ‘ਤੇ ਮੀਟਿੰਗ ਕੀਤੀ ਜਾਣੀ ਹੈ। ਇਸ ਤੋਂ ਇਲਾਵਾ ਜ਼ਿਲ੍ਹਾ ਚੋਣ ਅਫ਼ਸਰ ਵਲੋਂ ਸਮੂਹ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਦੱਸਿਆ ਗਿਆ ਕਿ ਜਿਨ੍ਹਾਂ ਪੋਲਿੰਗ ਬੂਥਾਂ ‘ਤੇ 1200 ਤੋਂ ਵੱਧ ਵੋਟਾਂ ਹੋਣਗੀਆਂ, ਉਨ੍ਹਾਂ ਪੋਲਿੰਗ ਬੂਥਾਂ ਦੀ ਈ.ਆਰ.�. ਵਲੋਂ ਰੈਸਨਾਲਾਈਜੇਸ਼ਨ 24 ਜੁਲਾਈ ਤੱਕ ਕੀਤੀ ਜਾਣੀ ਹੈ। ਜੇਕਰ ਕੋਈ ਬਿਲਡਿੰਗ ਤਬਦੀਲ ਹੋਣ ਵਾਲੀ ਹੈ ਤਾਂ ਇਸ ਸਬੰਧੀ ਲਿਖਤੀ ਰਿਪੋਰਟ ਅਤੇ ਆਪਣੇ ਸੁਝਾਅ ਇਕ ਹਫਤੇ ਦੇ ਅੰਦਰ ਜ਼ਿਲ੍ਹਾ ਚੋਣ ਦਫ਼ਤਰ ਵਿਖੇ ਭੇਜਣੇ ਯਕੀਨੀ ਬਣਾਏ ਜਾਣ।

Ad Position 22
No active advertisement
ਪਿਛਲੀ ਖ਼ਬਰ ਲੱਖਾਂ ਰੁਪਏ ਮੁਲ ਦੇ ਗਿਰਵੀ ਰੱਖੇ ਸੋਨੇ ਦੇ ਗਹਿਣੇ ਖੁਰਦ-ਬੁਰਦ ਕਰਨ ਦੇ ਮਾਮਲੇ ਵਿਚ ਪਤੀ-ਪਤਨੀ ਖਿਲਾਫ ਕੇਸ ਦਰਜ ਅਗਲੀ ਖ਼ਬਰ ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ 21 ਨੂੰ ਪਹੁੰਚਣਗੇ ਲੁਧਿਆਣਾ
Ad Position 24
No active advertisement