07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-06-2026

ਨਰਸਿੰਗ ਇੰਸਟੀਟਿਊਟ ਦੀ ਡੇਢ ਕਰੋੜ ਦੀ ਰਕਮ ਨੂੰ ਹੜਪਣ ਦੇ ਮਾਮਲੇ ’ਚ ਪਿ� ਪੁੱਤਰ ਖਿਲਾਫ਼ ਕੇਸ ਦਰਜ

Ad Position 21
No active advertisement
ਅਜੀਤ ਡੈਸਕ 20-06-2026

ਲੁਧਿਆਣਾ, 19 ਜੂਨ (ਪਰਮਿੰਦਰ ਸਿੰਘ ਆਹੂਜਾ)-ਨਰਸਿੰਗ ਇੰਸਟੀਚਿਊਟ ਦੀ ਡੇਢ ਕਰੋੜ ਰੁਪਏ ਦੀ ਰਕਮ ਹੜਪਣ ਵਾਲੇ ਪਿ� ਪੁੱਤਰ ਖਿਲਾਫ ਪੁਲਿਸ ਨੇ ਕੇਸ ਦਰਜ ਕੀਤਾ ਹੈ। ਪੁਲਿਸ ਵਲੋਂ ਇਹ ਕਾਰਵਾਈ ਇੰਸਟੀਚਿਊਟ ਦੇ ਪਾਲ ਸਿੰਘ ਵਾਸੀ ਸੈਕਟਰ 32 ਏ ਦੀ ਸ਼ਿਕਾਇਤ ‘ਤੇ ਅਮਲ ਵਿਚ ਲਿਆਂਦੀ ਹੈ ਅਤੇ ਇਸ ਸਬੰਧੀ ਰਜਿੰਦਰ ਕੁਮਾਰ ਭਾਟੀਆ ਅਤੇ ਉਸਦੇ ਪੁੱਤਰ ਸੁਨੀ ਭਾਟੀਆ ਵਾਸੀ ਨਰਿੰਦਰ ਨਗਰ ਖਿਲਾਫ ਕੇਸ ਦਰਜ ਕੀਤਾ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤ ਕਰਤਾ ਨੇ ਦੱਸਿਆ ਕਿ ਉਕਤ ਕਥਿਤ ਦੋਸ਼ੀ ਨਰਸਿੰਗ ਇੰਸਟੀਟਿਊਟ ‘ਚ ਪ੍ਰਬੰਧਕ ਸਨ ਅਤੇ ਇਸ ਦੌਰਾਨ ਇਨ੍ਹਾਂ ਪਿ� ਪੁੱਤਰਾਂ ਨੇ ਆਪਸ ਵਿਚ ਮਿਲੀ ਭੁਗਤ ਕਰਕੇ ਸੰਸਥਾ ਦੀ ਡੇਢ ਕਰੋੜ ਰੁਪਏ ਦੀ ਰਕਮ ਆਪਣੀਆਂ ਪਤਨੀਆਂ ਅਤੇ ਹੋਰ ਨਾਲ ਦੇ ਖਾਤਿਆਂ ਵਿਚ ਜਮ੍ਹਾਂ ਕਰਵਾ ਦਿੱਤੀ। ਜਿਸ ‘ਤੇ ਸ਼ਿਕਾਇਤ ਕਰਤਾ ਵਲੋਂ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ। ਹਾਲ ਦੀ ਘੜੀ ਇਸ ਮਾਮਲੇ ਵਿਚ ਕੋਈ ਗ੍ਰਿਫਤਾਰੀ ਨਹੀਂ ਕੀਤੀ ਗਈ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

Ad Position 22
No active advertisement
ਪਿਛਲੀ ਖ਼ਬਰ ਵੱਖ-ਵੱਖ ਥਾਵਾਂ ਲੱਖਾਂ ਰੁਪਏ ਮੁੱਲ ਦੀ ਹੈਰੋਇਨ ਬਰਾਮਦ ਅਗਲੀ ਖ਼ਬਰ ਲੱਖਾਂ ਰੁਪਏ ਮੁਲ ਦੇ ਗਿਰਵੀ ਰੱਖੇ ਸੋਨੇ ਦੇ ਗਹਿਣੇ ਖੁਰਦ-ਬੁਰਦ ਕਰਨ ਦੇ ਮਾਮਲੇ ਵਿਚ ਪਤੀ-ਪਤਨੀ ਖਿਲਾਫ ਕੇਸ ਦਰਜ
Ad Position 24
No active advertisement