ਲੁਧਿਆਣਾ, 19 ਜੂਨ (ਪਰਮਿੰਦਰ ਸਿੰਘ ਆਹੂਜਾ)-ਸ਼ਹਿਰ ਦੇ ਵੱਖ-ਵੱਖ ਇਲਾਕਿਆਂ ‘ਚ ਹੋਏ ਸੜਕ ਹਾਦਸੇ ਵਿਚ ਦੋ ਵਿਅਕਤੀਆਂ ਦੀ ਮੌਤ ਹੋ ਗਈ, ਜਿਨ੍ਹਾਂ ਵਿਚ ਇਕ ਨੌਜਵਾਨ ਸ਼ਾਮਿਲ ਹੈ। ਜਾਣਕਾਰੀ ਅਨੁਸਾਰ ਸਥਾਨਕ ਕੰਗਣਵਾਲ ਨੇੜੇ ਹੋਏ ਸੜਕ ਹਾਦਸੇ ਵਿਚ 19 ਸਾਲ ਦੇ ਲੜਕੇ ਅਦਿੱਤਿਆ ਦੀ ਮੌਤ ਹੋ ਗਈ। ਅਦਿੱਤਿਆ ਆਪਣੇ ਦੋਸਤ ਪਵਨ ਅਤੇ ਰਾਹੁਲ ਨਾਲ ਮੋਟਰਸਾਈਕਲ ‘ਤੇ ਜਾ ਰਿਹਾ ਸੀ ਕਿ ਇਕ ਤੇਜ਼ ਰਫਤਾਰ ਦੇ ਟਰੱਕ ਨੇ ਉਨ੍ਹਾਂ ਨੂੰ ਲਪੇਟ ਵਿਚ ਲੈ ਲਿਆ। ਸਿਟੇ ਵਜੋਂ ਤਿੰਨੇ ਜ਼ਖਮੀ ਹੋ ਗਏ। ਗੰਭੀਰ ਹਾਲਤ ਵਿਚ ਤਿੰਨਾਂ ਨੂੰ ਹਸਪਤਾਲ ਲਿਆਂਦਾ ਗਿਆ ਜਿੱਥੇ ਕਿ ਅਦਿੱਤਿਆ ਨੇ ਦਮ ਤੋੜ ਦਿੱਤਾ। ਪੁਲਿਸ ਨੇ ਇਸ ਮਾਮਲੇ ਵਿਚ ਟਰੱਕ ਚਾਲਕ ਜਗਦੀਸ਼ ਮਲਹੋਤਰਾ ਖਿਲਾਫ਼ ਕੇਸ ਦਰਜ ਕੀਤਾ ਹੈ। ਜਦਕਿ ਬਾਕੀ ਦੋ ਨੌਜਵਾਨਾਂ ਦੀ ਹਾਲਤ ਵੀ ਗੰਭੀਰ ਦੱਸੀ ਜਾਂਦੀ ਹੈ। ਇਕ ਹੋਰ ਅਜਿਹੇ ਮਾਮਲੇ ਵਿਚ ਪਿੰਡ ਬੀਰਮੀ ਨੇੜੇ ਹੋਏ ਹਾਦਸੇ ਵਿਚ ਹਰਦੀਪ ਸਿੰਘ ਨਾਮੀ ਮੋਟਰਸਾਈਕਲ ਸਵਾਰ ਦੀ ਮੌਤ ਹੋ ਗਈ। ਹਰਦੀਪ ਸਿੰਘ ਪਿੰਡ ਬੀਰਮੀ ਨੇੜਝੇ ਮੋਟਰਸਾਈਕਲ ‘ਤੇ ਜਾ ਰਿਹਾ ਸੀ ਕਿ ਤੇਜ਼ ਰਫਤਾਰ ਦੇ ਟਰੱਕ ਨੇ ਉਨ੍ਹਾਂ ਨੂੰ ਲਪੇਟ ਵਿਚ ਲੈ ਲਿਆ। ਸਿੱਟੇ ਵਜੋਂ ਉਹ ਗੰਭੀਰ ਜ਼ਖਮੀ ਹੋ ਗਿਆ। ਗੰਭੀਰ ਹਾਲਤ ਵਿਚ ਉਨ੍ਹਾਂ ਨੂੰ ਹਸਪਤਾਲ ਲਿਆਂਦਾ ਗਿਆ ਜਿੱਥੇ ਕਿ ਹਰਦੀਪ ਦਮ ਤੋੜ ਗਿਆ। ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਨੇ ਦੋਵੇਂ ਲਾਸ਼ਾਂ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤੀਆਂ ਹਨ।
ਸੜਕ ਹਾਦਸੇ ’ਚ 2 ਵਿਅਕਤੀਆਂ ਦੀ ਮੌਤਾਂ
ਅਜੀਤ ਡੈਸਕ
20-06-2026