07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-06-2026

ਪੁਲਿਸ ਕਮਿਸ਼ਨਰ ਦਫਤਰ ਦੇ ਬਾਹਰੋਂ ਪੁਲਿਸ ਮੁਲਾਜ਼ਮ ਦਾ ਮੋਟਰਸਾਈਕਲ ਚੋਰੀ

Ad Position 21
No active advertisement
ਅਜੀਤ ਡੈਸਕ 20-06-2026

ਲੁਧਿਆਣਾ, 19 ਜੂਨ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਪੁਲਿਸ ਕਮਿਸ਼ਨਰ ਦਫਤਰ ਦੇ ਬਾਹਰੋਂ ਇਕ ਪੁਲਿਸ ਮੁਲਾਜ਼ਮ ਦਾ ਮੋਟਰਸਾਈਕਲ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਥਾਣਾ ਡਿਵੀਜ਼ਨ ਨੰਬਰ ਪੰਜ ਦੀ ਪੁਲਿਸ ਨੇ ਇਸ ਮਾਮਲੇ ਵਿਚ ਮਾਡਲ ਟਾਊਨ ‘ਚ ਤਾਇਨਾਤ ਸਹਾਇਕ ਸਬ ਇੰਸਪੈਕਟਰ ਸੁਖਦੇਵ ਸ਼ਰਮਾ ਦੀ ਸ਼ਿਕਾਇਤ ‘ਤੇ ਕੇਸ ਦਰਜ ਕਰ ਲਿਆ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤ ਕਰਤਾ ਨੇ ਦੱਸਿਆ ਕਿ ਬੀਤੇ ਦਿਨ ਉਹ ਪੁਲਿਸ ਕਮਿਸ਼ਨਰ ਦਫਤਰ ਕੰਮਕਾਜ ਦੇ ਸਿਲਸਿਲੇ ਵਿਚ ਆਇਆ ਸੀ ਅਤੇ ਉਸਨੇ ਆਪਣਾ ਮੋਟਰਸਾਈਕਲ ਪੁਲਿਸ ਕਮਿਸ਼ਨਰ ਦਫਤਰ ਦੇ ਬਾਹਰ ਪਾਰਕਿੰਗ ਵਿਚ ਖੜ੍ਹਾ ਕੀਤਾ ਸੀ ਜਿੱਥੋਂ ਕਿ ਚੋਰਾਂ ਵਲੋਂ ਚੋਰੀ ਕਰ ਲਿਆ ਗਿਆ। ਸ਼ਿਕਾਇਤ ਕਰਤਾ ਵਲੋਂ ਇਸ ਸੰਬੰਧੀ ਪੁਲਿਸ ਨੂੰ ਸੂਚਿਤ ਕੀਤਾ ਗਿਆ। ਪੁਲਿਸ ਵਲੋਂ ਉੱਥੇ ਨੇੜੇ ਲੱਗੇ ਸੀਸੀਟੀਵੀ ਕੈਮਰੇ ਦੀ ਫੁਟੇਜ ਵੀ ਚੈੱਕ ਕੀਤੀ ਗਈ ਤਾਂ ਜੋ ਚੋਰਾਂ ਦਾ ਪਤਾ ਲਗਾਇਆ ਜਾ ਸਕੇ ਪਰ ਪੁਲਿਸ ਨੂੰ ਸਫਲਤਾ ਨਹੀਂ ਮਿਲੀ ਸੀ। ਜ਼ਿਕਰਯੋਗ ਹੈ ਕਿ ਜਿਸ ਥਾਂ ਤੋਂ ਇਹ ਮੋਟਰਸਾਈਕਲ ਚੋਰੀ ਕੀਤਾ ਗਿਆ ਉੱਥੇ ਸੀਸੀਟੀਵੀ ਕੈਮਰੇ ਤੋਂ ਇਲਾਵਾ ਪੁਲਿਸ ਮੁਲਾਜ਼ਮ ਤੈਨਾਤ ਦਿੰਦੇ ਹਨ, ਪਰ ਫਿਰ ਵੀ ਜ਼ੋਰਾਂ ਵਲੋਂ ਇਹ ਮੋਟਰਸਾਈਕਲ ਚੋਰੀ ਕਰ ਲਿਆ ਗਿਆ।

Ad Position 22
No active advertisement
ਪਿਛਲੀ ਖ਼ਬਰ ਨਿਮਾਣੇ ਸਿੱਖ ਵਜੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਵਾਂਗਾ-ਇਯਾਲੀ ਅਗਲੀ ਖ਼ਬਰ ਸੜਕ ਹਾਦਸੇ ’ਚ 2 ਵਿਅਕਤੀਆਂ ਦੀ ਮੌਤਾਂ
Ad Position 24
No active advertisement