08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-06-2026

ਆਮ ਆਦਮੀ ਪਾਰਟੀ ਵਲੋਂ ਭਗਵੰਤ ਮਾਨ ਨੂੰ ਬਦਨਾਮ ਕਰਨ ਦੀਆਂ ਸਾਜਿਸ਼ਾਂ ਖ਼ਿਲਾਫ਼ ਰੋਸ ਪ੍ਰਦਰਸ਼ਨ

Ad Position 21
No active advertisement
ਅਜੀਤ ਡੈਸਕ 21-06-2026
ਲੁਧਿਆਣਾ, 20 ਜੂਨ (ਡਾ. ਤਰਲੋਚਨ ਸਿੰਘ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਜਾਅਲੀ ਵੀਡੀ� ਬਣਾ ਕੇ ਉਨ੍ਹਾਂ ਦੀ ਛਵੀ ਨੂੰ ਖ਼ਰਾਬ ਕਰਨ ਅਤੇ ਸਮਾਜਿਕ ਤੌਰ ‘ਤੇ ਅਕਸ ਨੂੰ ਧੁੰਦਲਾ ਕਰਨ ਦੀਆਂ ਕੋਸ਼ਿਸ਼ਾਂ ਦੇ ਵਿਰੋਧ ਵਿਚ ਲੁਧਿਆਣਾ ਵਿਖੇ ਆਮ ਆਦਮੀ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਤੇ ਵਰਕਰਾਂ ਵਲੋਂ ਇਕ ਵਿਸ਼ਾਲ ਰੋਸ ਪ੍ਰਦਰਸ਼ਨ ਭਾਈ ਵਾਲਾ ਚੌਕ ਵਿਖੇ ਕੀਤਾ। ਇਸ ਮੌਕੇ ਪਾਰਟੀ ਆਗੂਆਂ ਨੇ ਕਿਹਾ ਕਿ ਵਿਰੋਧੀ ਪਾਰਟੀਆਂ ਵਲੋਂ ਸਿਆਸੀ ਲਾਹਾ ਲੈਣ ਲਈ ਝੂਠੇ ਅਤੇ ਗੁਮਰਾਹ ਕਰਨ ਵਾਲੇ ਪ੍ਰਚਾਰ ਦਾ ਸਹਾਰਾ ਲਿਆ ਜਾ ਰਿਹਾ ਹੈ, ਜਿਸ ਨੂੰ ਪੰਜਾਬ ਦੇ ਲੋਕ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਦੀ ਲੋਕਪ੍ਰਿਯਤਾ ਤੋਂ ਘਬਰਾ ਕੇ ਕੁੱਝ ਸਿਆਸੀ ਧਿਰਾਂ ਵਲੋਂ ਫੇਕ ਵੀਡੀ� ਤੇ ਝੂਠੇ ਪ੍ਰਚਾਰ ਰਾਹੀਂ ਲੋਕਾਂ ਨੂੰ ਗੁਮਰਾਹ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਰੋਸ ਪ੍ਰਦਰਸ਼ਨ ‘ਚ ਵਿਧਾਇਕ ਮਦਨ ਲਾਲ ਬੱਗਾ, ਅਸ਼ੋਕ ਪਰਾਸ਼ਰ ਪੱਪੀ, ਕੁਲਵੰਤ ਸਿੰਘ ਸਿੱਧੂ, ਰਜਿੰਦਰਪਾਲ ਕੌਰ ਛੀਨਾ, ਸਰਬਜੀਤ ਕੌਰ ਮਾਣੂੰਕੇ, ਕੇ. ਐਨ. ਐਸ. ਕੰਗ, ਜ਼ਿਲ੍ਹਾ ਪ੍ਰਧਾਨ ਜਤਿੰਦਰ ਸਿੰਘ ਖੰਗੂੜਾ, ਜ਼ਿਲ੍ਹਾ ਯੂਥ ਪ੍ਰਧਾਨ ਐਮ. ਪੀ. ਸਿੰਘ ਜਵੱਦੀ, ਜ਼ਿਲ੍ਹਾ ਪ੍ਰਧਾਨ ਦਿਹਾਤੀ ਤੇਜਪਾਲ ਸਿੰਘ ਗਿੱਲ, ਲੋਕ ਸਭਾ ਇੰਚਾਰਜ ਸ਼ਰਨਪਾਲ ਸਿੰਘ ਮੱਕੜ, ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ, ਡਿਪਟੀ ਮੇਅਰ ਰਾਕੇਸ਼ ਪਰਾਸ਼ਰ, ਅਜਿੰਦਰ ਪਾਲ ਕੌਰ, ਮਹਿਲਾ ਵਿੰਗ ਦੀ ਜ਼ਿਲ੍ਹਾ ਪ੍ਰਧਾਨ ਮਨੀਸ਼ਾ ਕਪੂਰ, ਵਿਜੈ ਦਾਨਵ, ਸਾਹਿਲ ਅਗਰਵਾਲ, ਨਿਧੀ ਗੁਪਤਾ, ਗੋਲੂ ਬਾਜਵਾ, ਅਮਨ ਮੋਹੀ ਸਮੇਤ ਵੱਡੀ ਗਿਣਤੀ ਵਿਚ ਪਾਰਟੀ ਆਗੂ ਅਤੇ ਵਰਕਰ ਹਾਜ਼ਰ ਸਨ। ਇਸ ਮੌਕੇ ਆਗੂਆਂ ਨੇ ਮੰਗ ਕੀਤੀ ਕਿ ਜਾਅਲੀ ਵੀਡੀ� ਤਿਆਰ ਕਰਨ ਅਤੇ ਫੈਲਾਉਣ ਵਾਲੇ ਅਸਲ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ। ਧਰਨੇ ਵਿਚ ਪੁਨੀਤ ਸਾਹਨੀ, ਚਰਨਪ੍ਰੀਤ ਲਾਂਬਾ, ਅਜੇ ਮਿੱਤਲ, ਦਵਿੰਦਰ ਸ਼ੇਰਪੁਰੀ, ਰਵੀ ਸਚਦੇਵਾ, ਦਸ਼ਮੇਸ਼ ਸਿੰਘ, ਸੁਖਵਿੰਦਰ ਸਿੰਘ ਚੁੱਘ, ਨਵਨੀਤ ਕੌਰ, ਦਵਿੰਦਰ ਵਰਮਾ, ਤਜਿੰਦਰ ਸਿੰਘ ਰਾਜਾ, ਸੁਰੇਸ਼ ਗੋਇਲ, ਰਾਜੂ ਕਨੌਜੀਆ, ਰਾਜਵਿੰਦਰ ਸਿੰਘ ਖਾਲਸਾ, ਰਵਿੰਦਰ ਪਾਲ ਸਿੰਘ ਪਾਲੀ, ਪ੍ਰੀਤ ਇੰਦਰ ਸਿੰਘ, ਕਰਨ ਸ਼ਰਮਾ, ਧਰੁਵ ਸ਼ਰਮਾ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਖ਼ਤਰਨਾਕ ਗੈਂਗਸਟਰ ਬੱਗਾ ਤੇ ਬਲ ਦੇ ਦੋ ਸਾਥੀ ਹਥਿਆਰਾਂ ਸਮੇਤ ਕਾਬੂ ਅਗਲੀ ਖ਼ਬਰ ਸਾਬਕਾ ਉਪ ਮੁੱਖ ਮੰਤਰੀ ਸੋਨੀ ਨੇ ਰਾਹੁਲ ਗਾਂਧੀ ਦਾ ਜਨਮ ਦਿਨ ਮਨਾਇਆ
Ad Position 24