08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-06-2026

ਲੁਧਿਆਣਾ ਚ ਤੇਜ਼ ਰਫ਼ਤਾਰ ਕਾਰ ਦਾ ਕਹਿਰ

Ad Position 21
No active advertisement
ਅਜੀਤ ਡੈਸਕ 21-06-2026
ਲੁਧਿਆਣਾ, 20 ਜੂਨ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਵਿਚ ਇਕ ਤੇਜ਼ ਰਫ਼ਤਾਰ ਕਾਰ ਦਾ ਕਹਿਰ ਦੇਖਣ ਨੂੰ ਮਿਲਿਆ, ਜਿੱਥੇ ਇਕ ਨਾਬਾਲਗ ਚਾਲਕ ਵਲੋਂ ਚਲਾਈ ਜਾ ਰਹੀ ਕਾਰ ਨੇ ਸੜਕ ‘ਤੇ ਜਾ ਰਹੇ ਕਈ ਲੋਕਾਂ ਨੂੰ ਟੱਕਰ ਮਾਰ ਦਿੱਤੀ। ਇਹ ਭਿਆਨਕ ਹਾਦਸਾ ਸੀ. ਸੀ. ਟੀ. ਵੀ. ਕੈਮਰਿਆਂ ਵਿਚ ਕੈਦ ਹੋ ਗਿਆ, ਜਿਸ ਆਧਾਰ ‘ਤੇ ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਜਾਣਕਾਰੀ ਮੁਤਾਬਿਕ ਮਨੂ ਨਾਮਕ ਵਿਅਕਤੀ ਨੇ ਆਪਣੀ ਜ਼ੈਨ ਕਾਰ ਨੂੰ ਨੀਲਾ ਝੰਡਾ ਰੋਡ ਸਥਿਤ ਇਕ ਕਾਰ ਵਾਸ਼ਿੰਗ ਸੈਂਟਰ ‘ਤੇ ਧੌਣ ਲਈ ਦਿੱਤੀ ਸੀ। ਕਾਰ ਧੋਣ ਤੋਂ ਬਾਅਦ ਸਰਵਿਸ ਸੈਂਟਰ ਦੇ ਮਾਲਕ ਨੇ ਕਾਰ ਦੀ ਚਾਬੀ ਉਥੇ ਮੌਜੂਦ ਨਾਬਾਲਗ ਲੜਕਿਆਂ ਨੂੰ ਦੇ ਦਿੱਤੀ ਅਤੇ ਕਾਰ ਨੂੰ ਸਾਈਡ ‘ਤੇ ਲਗਾਉਣ ਲਈ ਕਿਹਾ। ਨਾਬਾਲਗ ਲੜਕੇ ਕਾਰ ਲੈ ਕੇ ਸੜਕ ‘ਤੇ ਨਿਕਲ ਪਏ ਅਤੇ ਭੀੜ-ਭਾੜ ਵਾਲੇ ਇਲਾਕੇ ਵਿਚ ਲੈ ਆਏ। ਇਹ ਨਾਬਾਲਗ ਕਾਰ ਚਾਲਕ ਜਲਦ ਹੀ ਕਾਰ ਦਾ ਸੰਤੁਲਨ ਗਵਾ ਬੈਠੇ ਅਤੇ ਸੜਕ ‘ਤੇ ਜਾ ਰਹੇ ਕਈ ਲੋਕਾਂ ਨੂੰ ਇਨ੍ਹਾਂ ਨੇ ਆਪਣੀ ਲਪੇਟ ਵਿਚ ਲੈ ਲਿਆ। ਸਿੱਟੇ ਵਜੋਂ ਦੋ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਏ ਅਤੇ ਕਈ ਵਾਹਨਾਂ ਨੂੰ ਵੀ ਨੁਕਸਾਨ ਪਹੁੰਚਿਆ। ਇਨ੍ਹਾਂ ਨੌਜਵਾਨਾਂ ਨੂੰ ਇਲਾਜ ਲਈ ਹਸਪਤਾਲ ਲਿਆਂਦਾ ਗਿਆ ਹੈ। ਹਾਦਸੇ ‘ਚ ਕਾਰ ਵੀ ਬੁਰੀ ਤਰ੍ਹਾਂ ਨੁਕਸਾਨੀ ਗਈ। ਜ਼ਖ਼ਮੀ ਸਾਈਕਲ ਸਵਾਰ ਅਜੈ ਨੇ ਦੱਸਿਆ ਕਿ ਉਹ ਕੰਮ ਖ਼ਤਮ ਕਰਕੇ ਘਰ ਵਾਪਸ ਜਾ ਰਿਹਾ ਸੀ। ਜਿਵੇਂ ਹੀ ਉਹ ਸੜਕ ਪਾਰ ਕਰਨ ਲੱਗਾ ਤਾਂ ਤੇਜ਼ ਰਫ਼ਤਾਰ ਕਾਰ ਨੇ ਉਸ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਭਿਆਨਕ ਸੀ ਕਿ ਉਹ ਕਈ ਫੁੱਟ ਦੂਰ ਜਾ ਡਿੱਗਿਆ, ਜਿਸ ਕਾਰਨ ਉਸ ਨੂੰ ਗੰਭੀਰ ਸੱਟਾਂ ਲੱਗੀਆਂ। ਜ਼ਖ਼ਮੀ ਦੁਕਾਨਦਾਰ ਖੁਰਸ਼ੀਦ ਆਲਮ ਨੇ ਦੱਸਿਆ ਕਿ ਉਹ ਆਪਣੀ ਦੁਕਾਨ ਦੇ ਬਾਹਰ ਖੜ੍ਹਾ ਸੀ, ਜਦੋਂ ਕਾਰ ਨੇ ਪਹਿਲਾਂ ਇਕ ਸਾਈਕਲ ਸਵਾਰ ਨੂੰ ਟੱਕਰ ਮਾਰੀ ਅਤੇ ਫਿਰ ਉਸ ਨੂੰ ਵੀ ਆਪਣੀ ਲਪੇਟ ਵਿਚ ਲੈ ਲਿਆ। ਹਾਦਸੇ ਵਿਚ ਉਸ ਦੇ ਸਿਰ ‘ਤੇ ਗੰਭੀਰ ਸੱਟ ਲੱਗੀ ਅਤੇ ਡਾਕਟਰਾਂ ਨੂੰ ਕਈ ਟਾਂਕੇ ਲਗਾਉਣੇ ਪਏ। ਇਸ ਤੋਂ ਇਲਾਵਾ ਇਕ ਹੋਰ ਮੋਟਰਸਾਈਕਲ ਸਵਾਰ ਵੀ ਜ਼ਖ਼ਮੀ ਹੋਇਆ ਹੈ। ਸੂਚਨਾ ਮਿਲਦੇ ਪੁਲਿਸ ਅਧਿਕਾਰੀ ਮੌਕੇ ‘ਤੇ ਪਹੁੰਚੇ, ਪਰ ਨਾਬਾਲਗ ਕਾਰ ਚਾਲਕ ਉੱਥੋਂ ਫ਼ਰਾਰ ਹੋ ਚੁੱਕੇ ਸਨ। ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪਰ ਹਾਲ ਦੀ ਘੜੀ ਇਸ ਮਾਮਲੇ ਵਿਚ ਕੋਈ ਗ੍ਰਿਫ਼ਤਾਰੀ ਨਹੀਂ ਕੀਤੀ ਗਈ ਸੀ।
Ad Position 22
No active advertisement
ਪਿਛਲੀ ਖ਼ਬਰ ਪ੍ਰਾਪਰਟੀ ਕਾਰੋਬਾਰੀ ਦੇ ਘਰ ਨੌਕਰਾਂ ਨੂੰ ਬੰਦੀ ਬਣਾਉਣ ਉਪਰੰਤ ਲੁਟੇਰੇ ਕਰੋੜਾਂ ਦੇ ਗਹਿਣੇ ਤੇ ਨਕਦੀ ਲੁੱਟ ਕੇ ਹੋਏ ਫ਼ਰਾਰ ਅਗਲੀ ਖ਼ਬਰ ਨਸ਼ੇ ’ਚ ਧੁੱਤ ਡਰਾਈਵਰ ਨੇ ਤੇਜ਼ ਰਫ਼ਤਾਰ ਟਿੱਪਰ ਦੁਕਾਨ ’ਚ ਜਾ ਵਾੜਿਆ, ਬਿਜਲੀ ਦੇ ਖੰਭੇ ਟੁੱਟਣ ਨਾਲ ਸਪਲਾਈ ਹੋਈ ਠੱਪ
Ad Position 24