ਲੁਧਿਆਣਾ, 20 ਜੂਨ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਿਵੀਜ਼ਨ ਨੰਬਰ ਤਿੰਨ ਦੀ ਪੁਲਿਸ ਨੇ ਵਿਆਹ ਦਾ ਝਾਂਸਾ ਦੇ ਕੇ ਲੜਕੀ ਨਾਲ ਜਬਰ ਜਨਾਹ ਕਰਨ ਵਾਲੇ ਨੌਜਵਾਨ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਵਲੋਂ ਇਹ ਕਾਰਵਾਈ ਪੀੜਤ ਲੜਕੀ ਦੀ ਸ਼ਿਕਾਇਤ ‘ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਮਾਮਲੇ ‘ਚ ਪੁਲਿਸ ਨੇ ਅਮਨਦੀਪ ਸਿੰਘ ਵਾਸੀ ਕਪੂਰਥਲਾ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਕੋਲ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਕਤ ਕਥਿਤ ਦੋਸ਼ੀ ਉਸ ਦਾ ਜਾਣਕਾਰ ਸੀ ਅਤੇ ਕਥਿਤ ਦੋਸ਼ੀ ਉਸ ਨੂੰ ਵਿਆਹ ਦਾ ਝਾਂਸਾ ਦੇ ਕੇ ਲਗਾਤਾਰ ਉਸ ਨਾਲ ਜਬਰ ਜਨਾਹ ਕਰਦਾ ਰਿਹਾ, ਪਰ ਹੁਣ ਵਿਆਹ ਕਰਵਾਉਣ ਤੋਂ ਮੁੱਕਰ ਗਿਆ, ਜਿਸ ‘ਤੇ ਸ਼ਿਕਾਇਤਕਰਤਾ ਨੇ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ। ਹਾਲ ਦੀ ਘੜੀ ਇਸ ਮਾਮਲੇ ਵਿਚ ਗ੍ਰਿਫ਼ਤਾਰੀ ਨਹੀਂ ਕੀਤੀ ਗਈ ਹੈ। ਪੁਲਿਸ ਵਲੋਂ ਪੀੜਤ ਲੜਕੀ ਦੀ ਡਾਕਟਰੀ ਜਾਂਚ ਵੀ ਕਰਵਾਈ ਗਈ ਹੈ।