09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-06-2026

ਚੈਰੀਟੇਬਲ ਡਿਸਪੈਂਸਰੀ ਅਤੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਫੇਸ-1 ਦੁੱਗਰੀ ਨੇ ਲਗਾਇਆ ਮੁਫਤ ਮੈਡੀਕਲ ਜਾਂਚ ਕੈਂਪ

Ad Position 21
No active advertisement
ਅਜੀਤ ਡੈਸਕ 21-06-2026
ਲੁਧਿਆਣਾ, 20 ਜੂਨ (ਪਰਮਿੰਦਰ ਸਿੰਘ ਆਹੂਜਾ)-ਇਨਸਾਨੀਅਤ ਕਦਰਾਂ ਕੀਮਤਾਂ ‘ਤੇ ਪਹਿਰਾ ਦੇਣਾ ਅਤੇ ਆਪਣੀ ਉਸਾਰੂ ਸੋਚ ਨੂੰ ਮਨੁੱਖੀ ਭਲਾਈ ਕਾਰਜਾਂ ਵਿਚ ਲਗਾਉਣਾ ਹੀ ਸੱਚੀ ਮਨੁੱਖੀ ਸੇਵਾ ਹੈ। ਇਹ ਪ੍ਰਗਟਾਵਾ ਕੁਲਵਿੰਦਰ ਸਿੰਘ ਬੈਨੀਪਾਲ ਮੁੱਖ ਸੇਵਾਦਾਰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ-1, ਨੇੜੇ ਸ. ਆਰ.ਪੀ ਕਲੌਨੀ, ਦੁੱਗਰੀ ਨੇ ਚੈਰੀਟੇਬਲ ਡਿਸਪੈਂਸਰੀ ਲੁਧਿਆਣਾ ਵਲੋਂ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਅਤੇ ਸੰਗਤਾਂ ਦੇ ਸਹਿਯੋਗ ਨਾਲ ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਲਗਾਏ ਗਏ ਮੁਫਤ ਮੈਡੀਕਲ ਜਾਂਚ ਕੈਂਪ ਦਾ ਰਸਮੀ ਉਦਘਾਟਨ ਕਰਨ ਉਪਰੰਤ ਇਕੱਤਰ ਹੋਈਆਂ ਪ੍ਰਮੁੱਖ ਸ਼ਖਸੀਅਤਾਂ ਤੇ ਕੈਂਪ ਅੰਦਰ ਚੈੱਕਅੱਪ ਕਰਵਾਉਣ ਵਾਲੇ ਵਿਅਕਤੀਆਂ ਨੂੰ ਸੰਬੋਧਨ ਕਰਦਿਆਂ ਕੀਤਾ। ਕੈਂਪ ਦੀ ਆਰੰਭਤਾ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ ਅਤੇ ਕਰਤਾਰ ਸਿੰਘ ਬਰਾੜ ਨੇ ਆਪਣਾ ਮੈਡੀਕਲ ਚੈੱਕਅੱਪ ਅਤੇ ਬਲੱਡ ਅਤੇ ਸ਼ੂਗਰ ਦੀਆਂ ਬਿਮਾਰੀਆਂ ਚੈੱਕ ਕਰਕੇ ਕਰਵਾਈ। ਇਸ ਮੌਕੇ ਕੈਂਪ ਦੇ ਮੁੱਖ ਪ੍ਰਬੰਧਕਾਂ ਕੁਲਵਿੰਦਰ ਸਿੰਘ ਬੈਨੀਪਾਲ ਅਤੇ ਚੈਰੀਟੇਬਲ ਡਿਸਪੈਂਸਰੀ ਦੇ ਹੈਡ ਜਰਨੈਲ ਸਿੰਘ, ਤਰਲੋਚਨ ਸਿੰਘ ਨੇ ਜਾਣਕਾਰੀ ਦਿੰਦਿਆਂ ਹੋਇਆਂ ਕਿਹਾ ਕਿ ਲਗਾਏ ਗਏ ਮੈਡੀਕਲ ਚੈੱਕਅੱਪ ਕੈਂਪ ਵਿਚ 100 ਤੋਂ ਵੱਧ ਵਿਅਕਤੀਆ ਨੇ ਆਪਣਾ ਮੈਡੀਕਲ ਚੈੱਕਅੱਪ ਕਰਵਾਇਆ। ਚੈਰੀਟੇਬਲ ਡਿਸਪੈਂਸਰੀ ਅਤੇ ਸ਼੍ਰੀ ਸੁਖਮਨੀ ਸਾਹਿਬ ਸੋਸਾਇਟੀ ਲੁਧਿਆਣਾ ਦੇ ਸਮੂਹ ਮੈਂਬਰਾਂ ਜਸਵਿੰਦਰ ਸਿੰਘ, ਪਰਮਵੀਰ ਸਿੰਘ, ਇੰਦਰਜੀਤ ਸਿੰਘ, ਹਰਮਿੰਦਰ ਸਿੰਘ, ਅੰਮ੍ਰਿਤਪਾਲ ਸਿੰਘ ਵਿੱਕੀ, ਰਵਿੰਦਰ ਕੌਰ, ਸੁਖਦੀਪ ਕੌਰ ਅਤੇ ਅਮਨਦੀਪ ਕੌਰ ਦੀ ਸਾਰੀ ਟੀਮ ਵਲੋਂ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ ਦਾ ਸਨਮਾਨ ਵੀ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ ਦਾ ਜ਼ਰੂਰਤਮੰਦਾਂ ਨੂੰ ਮਿਲੇਗਾ ਵੱਡਾ ਲਾਭ-ਸੁਖਮੀਤ ਖੰਨਾ ਅਗਲੀ ਖ਼ਬਰ ‘ਖੱਤਰੀ ਅਰੋੜਾ ਵੈੱਲਫੇਅਰ ਬੋਰਡ’, ਪੰਜਾਬ ਦੇ ਚੇਅਰਮੈਨ ਰਜਿੰਦਰ ਬਸੰਤ ਦੀ ਅਗਵਾਈ ਹੇਠ ਬੋਰਡ ਦੀ ਹੋਈ ਮੀਟਿੰਗ ’ਚ ਨਵ ਨਿਯੁ...
Ad Position 24