ਆਲਮਗੀਰ, 20 ਜੂਨ (ਜਰਨੈਲ ਸਿੰਘ ਪੱਟੀ)-ਪੰਜਾਬ ਵਿਚ ਵੱਧ ਰਹੀ ਮੋਟਾਪੇ ਦੀ ਸਮੱਸਿਆ ਨੂੰ ਧਿਆਨ ਵਿਚ ਰੱਖਦੇ ਹੋਏ ਮੈਸ਼ ਪ੍ਰੋਲਾਈਫ ਹਸਪਤਾਲ ਗਿੱਲ ਵਲੋਂ ਮੋਟਾਪਾ ਮੁਕਤ ਪੰਜਾਬ ਜਾਗਰੂਕਤਾ ਮੁਹਿੰਮ ਸ਼ੁਰੂ ਕੀਤੀ ਗਈ ਹੈ। ਇਸ ਮੁਹਿੰਮ ਦਾ ਮੁੱਖ ਉਦੇਸ਼ ਲੋਕਾਂ ਨੂੰ ਮੋਟਾਪੇ ਦੇ ਨੁਕਸਾਨਾਂ ਬਾਰੇ ਜਾਣੂ ਕਰਵਾਉਣਾ ਅਤੇ ਉਨ੍ਹਾਂ ਨੂੰ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਲਈ ਪ੍ਰੇਰਿਤ ਕਰਨਾ ਹੈ। ਹਸਪਤਾਲ ਪ੍ਰਬੰਧਕਾਂ ਅਨੁਸਾਰ ਮੋਟਾਪਾ ਅੱਜ ਦੇ ਸਮੇਂ ਦੀ ਇਕ ਗੰਭੀਰ ਸਿਹਤ ਸਮੱਸਿਆ ਬਣ ਚੁੱਕੀ ਹੈ। ਇਹ ਸਿਰਫ਼ ਸਰੀਰਕ ਦਿੱਖ ਨੂੰ ਹੀ ਪ੍ਰਭਾਵਿਤ ਨਹੀਂ ਕਰਦਾ, ਸਗੋਂ ਸ਼ੂਗਰ, ਹਾਈ ਬਲੱਡ ਪ੍ਰੈਸ਼ਰ, ਦਿਲ ਦੀਆਂ ਬਿਮਾਰੀਆਂ, ਜੋੜਾਂ ਦੇ ਦਰਦ ਤੇ ਹੋਰ ਕਈ ਗੰਭੀਰ ਰੋਗਾਂ ਦਾ ਕਾਰਨ ਵੀ ਬਣਦਾ ਹੈ। ਪੰਜਾਬ ਵਿਚ ਬਦਲਦੀ ਜੀਵਨ ਸ਼ੈਲੀ, ਗ਼ਲਤ ਖਾਣ-ਪੀਣ ਦੀਆਂ ਆਦਤਾਂ ਅਤੇ ਸਰੀਰਕ ਕਸਰਤ ਦੀ ਘਾਟ ਕਾਰਨ ਮੋਟਾਪੇ ਦੇ ਮਾਮਲਿਆਂ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ। ਮੈਸ਼ ਪ੍ਰੋਲਾਈਫ ਹਸਪਤਾਲ ਦੇ ਸਪੈਸ਼ਲਿਸਟ ਡਾਕਟਰਾਂ ਦੀ ਟੀਮ ਲੋਕਾਂ ਨੂੰ ਵਜ਼ਨ ਘਟਾਉਣ ਅਤੇ ਸਿਹਤਮੰਦ ਜੀਵਨ ਅਪਣਾਉਣ ਲਈ ਮਾਰਗ ਦਰਸ਼ਨ ਕਰ ਰਹੀ ਹੈ। ਹਸਪਤਾਲ ਵਿਚ ਮੋਟਾਪੇ ਦੇ ਇਲਾਜ ਲਈ ਆਧੁਨਿਕ ਤਕਨੀਕਾਂ, ਡਾਇਟੀਸ਼ਨ ਸਲਾਹ, ਮੈਡੀਕਲ ਮੈਨੇਜਮੈਂਟ ਤੇ ਜ਼ਰੂਰਤ ਪੈਣ ‘ਤੇ ਬੈਰੀਆਟ੍ਰਿਕ ਸਰਜਰੀ ਵਰਗੀਆਂ ਵਿਸ਼ੇਸ਼ ਸਹੂਲਤਾਂ ਉਪਲਬਧ ਹਨ। ਹਸਪਤਾਲ ਬੁਲਾਰੇ ਨੇ ਕਿਹਾ ਕਿ ਹਰ ਵਿਅਕਤੀ ਨੂੰ ਆਪਣੇ ਵਜ਼ਨ ਤੇ ਸਿਹਤ ਪ੍ਰਤੀ ਜਾਗਰੂਕ ਹੋਣਾ ਚਾਹੀਦਾ ਹੈ। ਜੇਕਰ ਸਮੇਂ ਸਿਰ ਮੋਟਾਪੇ ਨੂੰ ਕਾਬੂ ਨਾ ਕੀਤਾ ਜਾਵੇ ਤਾਂ ਇਹ ਭਵਿੱਖ ਵਿਚ ਕਈ ਗੰਭੀਰ ਬਿਮਾਰੀਆਂ ਦਾ ਕਾਰਨ ਬਣ ਸਕਦਾ ਹੈ। ਇਸ ਲਈ ਲੋਕਾਂ ਨੂੰ ਸੰਤੁਲਿਤ ਖੁਰਾਕ, ਨਿਯਮਿਤ ਕਸਰਤ ਤੇ ਡਾਕਟਰੀ ਸਲਾਹ ਨਾਲ ਆਪਣੀ ਸਿਹਤ ਦਾ ਖ਼ਾਸ ਧਿਆਨ ਰੱਖਣਾ ਚਾਹੀਦਾ ਹੈ। ਹਸਪਤਾਲ ਦਾ ਮੰਨਣਾ ਹੈ ਕਿ ਸਹੀ ਜਾਣਕਾਰੀ ਤੇ ਸਮੇਂ ਸਿਰ ਇਲਾਜ ਰਾਹੀਂ ਮੋਟਾਪੇ ਨੂੰ ਕਾਬੂ ਕੀਤਾ ਜਾ ਸਕਦਾ ਹੈ ਅਤੇ ਪੰਜਾਬ ਨੂੰ ਤੰਦਰੁਸਤ ਬਣਾਇਆ ਜਾ ਸਕਦਾ ਹੈ। ਮੋਟਾਪੇ ਨਾਲ ਜੂਝ ਰਹੇ ਮਰੀਜ਼ਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਅਪੀਲ ਕੀਤੀ ਕਿ ਉਹ ਇਸ ਮੁਹਿੰਮ ਨਾਲ ਜੁੜਨ ਅਤੇ ਆਪਣੀ ਸਿਹਤ ਨੂੰ ਪਹਿਲ ਦੇਣ। ਮੋਟਾਪੇ ਸੰਬੰਧੀ ਹਸਪਤਾਲ ਵਿਚ ਰਜਿਸਟ੍ਰੇਸ਼ਨ ਅਤੇ ਸਲਾਹ ਲਈ ਵਿਸ਼ੇਸ਼ ਹੈਲਪ ਲਾਈਨ ਨੰਬਰ 7009672300 ‘ਤੇ ਜਾਣਕਾਰੀ ਹਾਸਿਲ ਕੀਤੀ ਜਾ ਸਕਦੀ ਹੈ।