09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-06-2026

ਕੌਂਸਲਰ ਜਗਮੀਤ ਸਿੰਘ ਨੋਨੀ ਵਲੋਂ ਕਰਵਾਈ ਵਿਧਾਇਕ ਕੁਲਵੰਤ ਸਿੰਘ ਸਿੱਧੂ ਦੀ ਵਿਸ਼ੇਸ਼ ਲੋਕ ਮਿਲਣੀ ਮੀਟਿੰਗ

Ad Position 21
No active advertisement
ਅਜੀਤ ਡੈਸਕ 22-06-2026

ਡਾਬਾ/ਲੁਹਾਰਾ, 21 ਜੂਨ (ਕੁਲਵੰਤ ਸਿੰਘ ਸੱਪਲ)-ਵਾਰਡ ਨੰਬਰ 42 ਦੇ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਧਿਆਨ ਵਿਚ ਰੱਖਦੇ ਹੋਏ ਤੇ ਇਲਾਕੇ ਦੇ ਵਿਕਾਸ ਕਾਰਜਾਂ ਨੂੰ ਹੋਰ ਤੇਜ਼ੀ ਦੇਣ ਦੇ ਮਕਸਦ ਨਾਲ ਕੌਂਸਲਰ ਜਗਮੀਤ ਸਿੰਘ ਨੋਨੀ ਵਲੋਂ ਵਿਧਾਇਕ ਕੁਲਵੰਤ ਸਿੰਘ ਸਿੱਧੂ ਦੀ ਇਕ ਵਿਸ਼ੇਸ਼ ਲੋਕ ਮਿਲਣੀ ਕਰਵਾਈ ਗਈ, ਜਿਸ ਵਿਚ ਇਲਾਕੇ ਦੇ ਲੋਕਾਂ ਵਲੋਂ ਭਰਪੂਰ ਸਹਿਯੋਗ ਦਿੱਤਾ ਗਿਆ ਅਤੇ ਕਰੀਬ 300 ਤੋਂ ਵੱਧ ਲੋਕਾਂ ਨੇ ਵੱਡੀ ਗਿਣਤੀ ਵਿਚ ਪਹੁੰਚ ਕੇ ਆਪਣੀ ਹਾਜ਼ਰੀ ਦਰਜ ਕਰਵਾਈ। ਇਸ ਦੌਰਾਨ ਇਲਾਕਾ ਨਿਵਾਸੀਆਂ ਨੇ ਸੜਕਾਂ ਦੀ ਮੁਰੰਮਤ, ਸੀਵਰੇਜ ਸਮੱਸਿਆਵਾਂ, ਸਫ਼ਾਈ ਪ੍ਰਬੰਧ, ਸਟਰੀਟ ਲਾਈਟਾਂ, ਪੀਣ ਵਾਲੇ ਪਾਣੀ ਦੀ ਸਹੂਲਤ ਅਤੇ ਹੋਰ ਕਈ ਬੁਨਿਆਦੀ ਸਹੂਲਤਾਂ ਨਾਲ ਸੰਬੰਧਿਤ ਮੁੱਦੇ ਵਿਧਾਇਕ ਦੇ ਸਾਹਮਣੇ ਰੱਖੇ। ਵਿਧਾਇਕ ਕੁਲਵੰਤ ਸਿੰਘ ਸਿੱਧੂ ਨੇ ਲੋਕਾਂ ਦੀਆਂ ਸਾਰੀਆਂ ਸਮੱਸਿਆਵਾਂ ਨੂੰ ਧਿਆਨ ਨਾਲ ਸੁਣਿਆ ਅਤੇ ਕਈ ਸਮੱਸਿਆਵਾਂ ਦਾ ਮੌਕੇ ‘ਤੇ ਹੀ ਹੱਲ ਕਰਦਿਆਂ ਸੰਬੰਧਿਤ ਅਧਿਕਾਰੀਆਂ ਨੂੰ ਤੁਰੰਤ ਹਦਾਇਤਾਂ ਵੀ ਜਾਰੀ ਕੀਤੀਆਂ। ਇਸ ਮੌਕੇ ਵਿਧਾਇਕ ਸਿੱਧੂ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀਆਂ ਬੁਨਿਆਦੀ ਸਮੱਸਿਆਵਾਂ ਦੇ ਹੱਲ ਅਤੇ ਹਰ ਵਾਰਡ ਦੇ ਵਿਕਾਸ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਕੌਂਸਲਰ ਜਗਮੀਤ ਸਿੰਘ ਨੋਨੀ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਵਾਰਡ ਨੰਬਰ 42 ਦੇ ਲੋਕਾਂ ਦੀ ਸੇਵਾ ਕਰਨਾ ਉਨ੍ਹਾਂ ਦੀ ਪਹਿਲੀ ਜ਼ਿੰਮੇਵਾਰੀ ਹੈ ਅਤੇ ਉਹ ਹਰ ਸਮੇਂ ਵਾਰਡ ਵਾਸੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਤਤਪਰ ਰਹਿੰਦੇ ਹਨ। ਇਸ ਮੌਕੇ ਇਲਾਕਾ ਨਿਵਾਸੀਆਂ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ। ਇਸ ਮੌਕੇ ਬਲਵਿੰਦਰ ਹਾਂਡਾ, ਜਸਪਾਲ ਹਾਂਡਾ, ਵਿਪਨ ਸੇਠੀ, ਬਲਵੀਰ ਸਿੰਘ, ਊਸ਼ਾ ਰਾਣੀ, ਅਮਰਨਾਥ ਸਿੰਘ, ਅਵਤਾਰ ਸਿੰਘ ਕੰਡਾ, ਜਗਜੀਵਨ ਲਾਲ, ਬੀਬੀ ਦਲਜੀਤ ਕੌਰ, ਸੋਨਿਕਾ ਕੌਸ਼ਲ, ਰਾਕੇਸ਼ ਕੁਮਾਰ ਬਾਵਾ ਤੇ ਹੋਰ ਵੀ ਮੁਹੱਲਾ ਨਿਵਾਸੀ ਨਾਲ ਹਾਜ਼ਰ ਰਹੇ।

Ad Position 22
No active advertisement
ਪਿਛਲੀ ਖ਼ਬਰ ਵਿਸ਼ਵ ਯੋਗ ਦਿਵਸ ਮੌਕੇ ਡਿਵਾਈਨ ਯੋਗਾ ਸਟੂਡੀਓ� ਵਲੋਂ ਮੁਫ਼ਤ ਯੋਗਾ ਕੈਂਪ ਅਗਲੀ ਖ਼ਬਰ ਟਰਾਂਸਫ਼ਾਰਮਰ ਚੋਰੀ ਹੋਣ ਕਰਕੇ ਬਿਜਲੀ ਵਿਭਾਗ ਨੂੰ ਝਲਣਾ ਪੈ ਰਿਹਾ ਕਰੋੜਾਂ ਦਾ ਵਿੱਤੀ ਨੁਕਸਾਨ, ਕਿਸਾਨ ਹੋ ਰਹੇ ਨੇ ਖੱਜਲ-...
Ad Position 24