09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-06-2026

ਵਿਆਹੁਤਾ ਨਾਲ ਜਬਰ ਜਨਾਹ ਤੇ ਬਲੈਕਮੇਲ ਕਰਨ ਦੇ ਮਾਮਲੇ ਵਿਚ ਨੌਜਵਾਨ ਖ਼ਿਲਾਫ਼ ਕੇਸ ਦਰਜ

Ad Position 21
No active advertisement
ਅਜੀਤ ਡੈਸਕ 22-06-2026


ਲੁਧਿਆਣਾ, 21 ਜੂਨ (ਪਰਮਿੰਦਰ ਸਿੰਘ ਆਹੂਜਾ)-ਵਿਆਹੁਤਾ ਨਾਲ ਜਬਰ ਜਨਾਹ ਕਰਨ ਤੇ ਬਲੈਕਮੇਲ ਕਰਨ ਦੇ ਮਾਮਲੇ ਵਿਚ ਪੁਲਿਸ ਨੇ ਇਕ ਨੌਜਵਾਨ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਵਲੋਂ ਇਹ ਕਾਰਵਾਈ ਦਿੱਲੀ ਦੀ ਰਹਿਣ ਵਾਲੀ ਇਕ �ਰਤ ਦੀ ਸ਼ਿਕਾਇਤ ‘ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਸੰਬੰਧੀ ਮਨਦੀਪ ਨਾਮੀ ਨੌਜਵਾਨ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਕੋਲ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਕੁੱਝ ਦਿਨ ਪਹਿਲਾਂ ਕਥਿਤ ਦੋਸ਼ੀ ਵਲੋਂ ਉਸਦੇ ਜੇਠ ਦੇ ਮੋਬਾਈਲ ‘ਤੇ ਇਤਰਾਜ਼ਯੋਗ ਤਸਵੀਰਾਂ ਭੇਜੀਆਂ ਗਈਆਂ ਸਨ। ਉਸ ਦੱਸਿਆ ਕਿ ਕੁੱਝ ਸਮਾਂ ਪਹਿਲਾਂ ਉਸ ਦੀ ਉਕਤ ਕਥਿਤ ਦੋਸ਼ੀ ਨਾਲ ਮੁਲਾਕਾਤ ਹੋਈ ਸੀ ਅਤੇ ਕਥਿਤ ਦੋਸ਼ੀ ਉਸ ਨੂੰ ਬਹਾਨੇ ਨਾਲ ਹੋਟਲ ਵਿਚ ਲੈ ਗਿਆ, ਜਿੱਥੇ ਕਿ ਉਸ ਨਾਲ ਜਬਰ ਜਨਾਹ ਕੀਤਾ ਅਤੇ ਇਸ ਦੌਰਾਨ ਉਸ ਨੇ ਉਸ ਦੀਆਂ ਤਸਵੀਰਾਂ ਖਿੱਚ ਲਈਆਂ। ਬਾਅਦ ਵਿਚ ਇਸ ਤਸਵੀਰਾਂ ਦੇ ਆਧਾਰ ‘ਤੇ ਉਸਨੇ ਕਈ ਵਾਰ ਉਸ ਨਾਲ ਜਬਰ ਜਨਾਹ ਕੀਤਾ ਅਤੇ ਹੁਣ ਉਸ ਨੂੰ ਬਲੈਕਮੇਲ ਕਰ ਰਿਹਾ ਸੀ। ਸ਼ਿਕਾਇਤਕਰਤਾ ਵਲੋਂ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ। ਹਾਲ ਦੀ ਘੜੀ ਇਸ ਮਾਮਲੇ ਵਿਚ ਕੋਈ ਵੀ ਗ੍ਰਿਫ਼ਤਾਰੀ ਨਹੀਂ ਕੀਤੀ ਗਈ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

Ad Position 22
No active advertisement
ਪਿਛਲੀ ਖ਼ਬਰ ਬਾਬਾ ਬੰਦਾ ਸਿੰਘ ਬਹਾਦਰ ਦਾ 310ਵਾਂ ਸ਼ਹੀਦੀ ਦਿਹਾੜਾ ਗੁਰਦੁਆਰਾ ਭਗਤ ਧੰਨਾ ਜੀ ਵਿਖੇ ਸ਼ਰਧਾ ਸਹਿਤ ਮਨਾਇਆ ਅਗਲੀ ਖ਼ਬਰ ਕਾਰੋਬਾਰੀ ਤੇ ਨੌਜਵਾਨ ਆਗੂ ਪਾਸੋਂ ਗੈਂਗਸਟਰਾਂ ਨੇ ਕੀਤੀ ਫਿਰੌਤੀ ਦੀ ਮੰਗ
Ad Position 24