09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-06-2026

ਖੇਤੀਬਾੜੀ ਪ੍ਰਸਾਰ ਦੇ ਉੱਘੇ ਮਾਹਿਰ ਡਾ. ਜੇ.ਪੀ. ਸ਼ਰਮਾ ਤੇ ਡਾ. ਰਾਮ ਚੰਦ ਵਲੋਂ ਪੀ.ਏ.ਯੂ. ਦਾ ਦੌਰਾ

Ad Position 21
No active advertisement
ਅਜੀਤ ਡੈਸਕ 22-06-2026

ਲੁਧਿਆਣਾ, 21 ਜੂਨ (ਡਾ. ਤਰਲੋਚਨ ਸਿੰਘ)-ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ ਵਿਖੇ ਖੇਤੀਬਾੜੀ ਪ੍ਰਸਾਰ ਖੇਤਰ ਦੇ ਦੋ ਪ੍ਰਸਿੱਧ ਮਾਹਿਰਾਂ ਡਾ. ਜੇ.ਪੀ. ਸ਼ਰਮਾ ਪ੍ਰਧਾਨ, ਸੁਸਾਇਟੀ ਫਾਰ ਕਮਿਊਨਿਟੀ ਮੋਬਿਲਾਈਜ਼ੇਸ਼ਨ ਫਾਰ ਸਸਟੇਨੇਬਲ ਡਿਵੈਲਪਮੈਂਟ, ਭਾਰਤ ਅਤੇ ਸਾਬਕਾ ਵਾਈਸ-ਚਾਂਸਲਰ, ਸ਼ੇਰ-ਏ-ਕਸ਼ਮੀਰ ਯੂਨੀਵਰਸਿਟੀ ਆਫ ਐਗਰੀਕਲਚਰਲ ਸਾਇੰਸਜ਼ ਐਂਡ ਟੈਕਨਾਲੋਜੀ, ਜੰਮੂ ਅਤੇ ਡਾ. ਰਾਮ ਚੰਦ ਸਾਬਕਾ ਸਹਾਇਕ ਮਹਾਨਿਰਦੇਸ਼ਕ ਪ੍ਰਸਾਰ, ਭਾਰਤੀ ਖੇਤੀਬਾੜੀ ਖੋਜ ਪ੍ਰੀਸ਼ਦ, ਨਵੀਂ ਦਿੱਲੀ ਨੇ ਵਿਸ਼ੇਸ਼ ਦੌਰਾ ਕੀਤਾ। ਯੂਨੀਵਰਸਿਟੀ ਦੇ ਅਧਿਆਪਕਾਂ, ਵਿਗਿਆਨੀਆਂ, ਸੰਚਾਰ ਮਾਹਿਰਾਂ ਅਤੇ ਵਿਦਿਆਰਥੀਆਂ ਨਾਲ ਗੱਲਬਾਤ ਕਰਦਿਆਂ ਦੋਵਾਂ ਵਿਦਵਾਨਾਂ ਨੇ ਪੀ.ਏ.ਯੂ. ਦੇ ਵਾਈਸ-ਚਾਂਸਲਰ ਡਾ. ਸਤਿਬੀਰ ਸਿੰਘ ਗੋਸਲ ਦੀ ਅਗਵਾਈ ਹੇਠ ਯੂਨੀਵਰਸਿਟੀ ਵਲੋਂ ਪ੍ਰਾਪਤ ਕੀਤੀਆਂ ਉਪਲਬਧੀਆਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਪੀ.ਏ.ਯੂ. ਨੇ ਦੇਸ਼ ਦੀਆਂ ਖੇਤੀਬਾੜੀ ਯੂਨੀਵਰਸਿਟੀਆਂ ਵਿਚ ਆਪਣੀ ਵਿਲੱਖਣ ਪਛਾਣ ਬਣਾਈ ਹੈ, ਜਿਸ ਦਾ ਸਿਹਰਾ ਯੂਨੀਵਰਸਿਟੀ ਦੇ ਵਿਗਿਆਨੀਆਂ, ਅਧਿਆਪਕਾਂ, ਵਿਦਿਆਰਥੀਆਂ ਅਤੇ ਕਰਮਚਾਰੀਆਂ ਦੀ ਮਿਹਨਤ ਅਤੇ ਸਮਰਪਣ ਨੂੰ ਜਾਂਦਾ ਹੈ। ਮਹਿਮਾਨਾਂ ਦਾ ਸਵਾਗਤ ਕਰਦਿਆਂ ਅਪਰ ਨਿਰਦੇਸ਼ਕ ਸੰਚਾਰ ਡਾ. ਤੇਜਿੰਦਰ ਸਿੰਘ ਰਿਆੜ ਨੇ ਪੀ.ਏ.ਯੂ. ਵਲੋਂ ਚਲਾਈਆਂ ਜਾ ਰਹੀਆਂ ਪ੍ਰਸਾਰ ਅਤੇ ਸੰਚਾਰ ਗਤੀਵਿਧੀਆਂ ਬਾਰੇ ਜਾਣਕਾਰੀ ਦਿੱਤੀ। ਆਪਣੇ ਸੰਬੋਧਨ ਦੌਰਾਨ ਡਾ. ਜੇ.ਪੀ. ਸ਼ਰਮਾ ਨੇ ਕਿਹਾ ਕਿ ਡਿਜੀਟਲ ਖੇਤੀ, ਜਲਵਾਯੂ ਤਬਦੀਲੀ ਅਤੇ ਮੰਡੀ ਆਧਾਰਿਤ ਖੇਤੀ ਦੇ ਇਸ ਦੌਰ ਵਿਚ ਪ੍ਰਸਾਰ ਪ੍ਰਣਾਲੀ ਨੂੰ ਨਵੀਂ ਸੋਚ ਨਾਲ ਅੱਗੇ ਵਧਾਉਣ ਦੀ ਲੋੜ ਹੈ। ਇਸ ਮੌਕੇ ਡਾ. ਵਿਪਨ ਰਾਮਪਾਲ, ਡਾ. ਅਨਿਲ ਸ਼ਰਮਾ, ਡਾ. ਲਵਲੀਸ਼ ਗਰਗ, ਡਾ. ਮਨਮੀਤ ਕੌਰ, ਡਾ. ਲਖਵਿੰਦਰ ਕੌਰ, ਡਾ. ਲੋਪਾਮੁਦਰਾ ਮੋਹਾਪਾਤਰਾ ਸਮੇਤ ਯੂਨੀਵਰਸਿਟੀ ਦੇ ਅਧਿਆਪਕ, ਵਿਗਿਆਨੀ, ਸੰਚਾਰ ਮਾਹਿਰ ਅਤੇ ਵਿਦਿਆਰਥੀ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਵੈਟਰਨਰੀ ਯੂਨੀਵਰਸਿਟੀ ਨੇ ਟੈਡ ਐਕਸ ਗੜਵਾਸੂ ਦੇ ਦੂਜੇ ਐਡੀਸ਼ਨ ਦੀ ਕੀਤੀ ਮੇਜ਼ਬਾਨੀ ਅਗਲੀ ਖ਼ਬਰ ਲੁਧਿਆਣਾ ਵਿਚ 6-7 ਲੱਖ ਵੋਟਾਂ ਕੱਟੇ ਜਾਣ ਦੀਆਂ ਖ਼ਬਰਾਂ ਗਲਤ, ਅਫਵਾਹਾਂ ਫੈਲਾਉਣ ਵਾਲਿਆਂ ਖਿਲਾਫ਼ ਹੋਵੇਗੀ ਕਾਰਵਾਈ-ਡਿਪਟੀ...
Ad Position 24