09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-06-2026

ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ ਦਾ ਬੀਬੀਆਂ ਨੂੰ ਮਿਲੇਗਾ ਵੱਡਾ ਲਾਭ- ਸਰਪੰਚ ਆਲਮਗੀਰ

Ad Position 21
No active advertisement
ਅਜੀਤ ਡੈਸਕ 22-06-2026


ਆਲਮਗੀਰ, 21 ਜੂਨ (ਜਰਨੈਲ ਸਿੰਘ ਪੱਟੀ)-ਆਮ ਆਦਮੀ ਪਾਰਟੀ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਵਿਚਲੀਆਂ ਬੀਬੀਆਂ ਨੂੰ ਸਨਮਾਨ ਦੇਣ ਲਈ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਮਾਵਾਂ, ਧੀਆਂ ਸਤਿਕਾਰ ਯੋਜਨਾ ਤਹਿਤ ਵਿਧਾਨ ਸਭਾ ਹਲਕਾ ਗਿੱਲ ਅਧੀਨ ਆਉਂਦੇ ਸਥਾਨਕ ਪਿੰਡ ਆਲਮਗੀਰ ਵਿਖੇ ਸਰਪੰਚ ਕਰਨਜੋਤ ਸਿੰਘ ਗਰੇਵਾਲ ਦੀ ਅਗਵਾਈ ਹੇਠ ਬੀਬੀਆਂ ਨੋ ਯੋਜਨਾ ਦਾ ਲਾਭ ਦੇਣ ਲਈ ਰਜਿਸਟਰੇਸ਼ਨ ਕੈਂਪ ਲਗਾਇਆ ਗਿਆ। ਕੈਂਪ ਦਾ ਉਦਘਾਟਨ ਸਰਪੰਚ ਕਰਨਜੋਤ ਸਿੰਘ ਗਰੇਵਾਲ ਨੇ ਖੁਦ ਆਪਣੇ ਹੱਥੀ ਬੀਬੀਆਂ ਦੇ ਰਜਿਸਟਰੇਸ਼ਨ ਫਾਰਮ ਭਰ ਕੇ ਕੀਤਾ। ਇਸ ਮੌਕੇ ਵੱਡੀ ਗਿਣਤੀ ਵਿਚ ਜੁੜ ਬੈਠੀਆਂ ਬੀਬੀਆਂ ਨੂੰ ਸੰਬੋਧਨ ਕਰਦਿਆਂ ਸਰਪੰਚ ਗਰੇਵਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਬਿਨ੍ਹਾਂ ਕਿਸੇ ਭੇਦਭਾਵ ਦੇ ਸੂਬਾ ਵਾਸੀਆਂ ਨੂੰ ਮੁਫਤ ਬਿਜਲੀ ਮੁਹੱਈਆ ਕਰਵਾ ਕੇ ਮਹਿੰਗਾਈ ਦੇ ਦੌਰ ਵਿਚ ਰਾਹਤ ਦੇਣ ਦੀ ਕੀਤੀ ਕੋਸ਼ਿਸ਼ ਨੂੰ ਸੂਬਾ ਵਾਸੀ ਸਲਾਹ ਰਹੇ ਹਨ। ਜਿਸ ਦੀ ਬਦੌਲਤ ਆਗਾਮੀ ਵਿਧਾਨ ਸਭਾ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਮੁੜ ਤੋਂ ਸਰਕਾਰ ਦਾ ਗਠਨ ਕਰਕੇ ਭਗਵੰਤ ਸਿੰਘ ਮਾਨ ਨੂੰ ਦੂਸਰੀ ਵਾਰ ਮੁੱਖ ਮੰਤਰੀ ਬਣਾਏਗੀ। ਉਹਨਾਂ ਨੇ ਪਿੰਡ ਵਾਸੀਆਂ ਨੂੰ ਵਿਸ਼ਵਾਸ਼ ਦਿਵਾਇਆ ਕਿ ਹਲਕਾ ਵਿਧਾਇਕ ਜੀਵਨ ਸਿੰਘ ਸੰਗੋਵਾਲ ਦੀ ਰਹਿਨੁਮਾਈ ਹੇਠ ਲੋਕ ਭਲਾਈ ਸਕੀਮਾਂ ਦਾ ਹਰੇਕ ਵਰਗ ਨੂੰ ਬਿਨ੍ਹਾਂ ਕਿਸੇ ਭੇਦ ਭਾਵ ਦੇ ਲਾਭ ਮੁਹੱਈਆ ਕਰਵਾਇਆ ਜਾਵੇਗਾ ਅਤੇ ਵਿਕਾਸ ਕਾਰਜਾਂ ਵਿਚ ਖੜੋਤ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਪੰਚਾਇਤ ਮੈਂਬਰ ਕੁਲਜੀਤ ਕੌਰ, ਗੁਰਵਿੰਦਰ ਕੌਰ, ਰਜਿੰਦਰ ਕੌਰ, ਬਲਜਿੰਦਰ ਕੌਰ, ਪੰਚ ਰਾਮਆਸਰਾ ਸਿੰਘ, ਪੰਚ ਨਾਮਦੇਵ ਸਿੰਘ ,ਪੰਚ ਹਰਜੀਤ ਸਿੰਘ ਸਮੇਤ ਵੱਡੀ ਇਲਾਕੇ ਦੀਆਂ ਬੀਬੀਆਂ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ‘ਆਪ’ ਸਰਕਾਰ ਨੇ ਐਸ. ਸੀ. ਭਾਈਚਾਰੇ ਨੂੰ ਸਿਰਫ਼ ਵੋਟ ਬੈਂਕ ਸਮਝਿਆ, ਹੱਕਾਂ ਦੇ ਨਾਂਅ ’ਤੇ ਕੀਤਾ ਸਿਰਫ਼ ਧੋਖਾ-ਬੈਂਸ ਅਗਲੀ ਖ਼ਬਰ ਵੈਟਰਨਰੀ ਯੂਨੀਵਰਸਿਟੀ ਨੇ ਟੈਡ ਐਕਸ ਗੜਵਾਸੂ ਦੇ ਦੂਜੇ ਐਡੀਸ਼ਨ ਦੀ ਕੀਤੀ ਮੇਜ਼ਬਾਨੀ
Ad Position 24