ਲੁਧਿਆਣਾ, 21 ਜੂਨ (ਜਤਿੰਦਰ ਭੰਬੀ)-ਝੋਨੇ ਦੇ ਸੀਜ਼ਨ ਵਿਚ ਕਿਸਾਨਾਂ ਨੂੰ 8 ਘੰਟੇ ਨਿਰਵਿਘਨ ਬਿਜਲੀ ਦੇਣ ਦੇ ਪੰਜਾਬ ਸਰਕਾਰ ਦੇ ਦਾਅਵੇ ਖੋਖਲੇ ਸਾਬਿਤ ਹੋ ਰਹੇ ਹਨ। ਇਹ ਪ੍ਰਗਟਾਵਾ ਹਲਕਾ ਸਾਹਨੇਵਾਲ ਤੋਂ ਸੀਨੀਅਰ ਆਗੂ ਐਡਵੋਕੇਟ ਮਨਵੀਰ ਸਿੰਘ ਧਾਲੀਵਾਲ ਨੇ ਗੱਲਬਾਤ ਕਰਦਿਆਂ ਕੀਤਾ। ਐਡਵੋਕੇਟ ਧਾਲੀਵਾਲ ਨੇ ਦੱਸਿਆ ਕਿ ਬਿਜਲੀ ਵਿਭਾਗ ਸਮੁੱਚੇ ਇਲਾਕੇ ਵਿਚ ਕਿਸੇ ਵੀ ਫੀਡਰ ਤੋਂ ਲਗਾਤਾਰ 8 ਘੰਟੇ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਨਹੀਂ ਬਣਾ ਸਕਿਆ। ਕਿਸਾਨਾਂ ਨੂੰ ਨਿਰਧਾਰਿਤ 8 ਘੰਟੇ ਵਿਚ ਵੀ ਕੱਟ ਲਗਾ ਕੇ ਬਿਜਲੀ ਸਪਲਾਈ ਕੀਤੀ ਜਾਂਦੀ ਹੈ, ਜਿਸ ਕਾਰਨ ਮਜਬੂਰਨ ਕਿਸਾਨਾਂ ਨੂੰ ਮਹਿੰਗਾ ਡੀਜ਼ਲ ਫੂਕ ਕੇ ਪਾਣੀ ਪੂਰਾ ਕਰਨਾ ਪੈ ਰਿਹਾ ਹੈ। ਇਸ ਸੰਬੰਧੀ ਕਈ ਵਾਰ ਉੱਚ ਅਧਿਕਾਰੀਆਂ ਨਾਲ ਮੀਟਿੰਗਾਂ ਹੋ ਚੁੱਕੀਆਂ ਹਨ, ਪਰ ਝੂਠੇ ਦਿਲਾਸਿਆਂ ਦੇ ਸਿਵਾਏ ਕਿਸਾਨਾਂ ਦੇ ਪੱਲੇ ਨਿਰਾਸ਼ਾ ਹੀ ਪਈ ਹੈ।
ਝੋਨੇ ਦੇ ਸੀਜ਼ਨ ਵਿਚ 8 ਘੰਟੇ ਨਿਰਵਿਘਨ ਸਪਲਾਈ ਦੇਣ ’ਚ ਫੇਲ੍ਹ ਹੋਈ ਪੰਜਾਬ ਸਰਕਾਰ-ਐਡਵੋਕੇਟ ਧਾਲੀਵਾਲ
ਅਜੀਤ ਡੈਸਕ
22-06-2026