07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-06-2026

ਪੀ. ਏ. ਯੂ. ਦੇ ਵਿਦਿਆਰਥੀਆਂ ਦੀ ਟਰਾਈਡੈਂਟ ਗਰੁੱਪ ’ਚ ਨੌਕਰੀ ਲਈ ਚੋਣ

Ad Position 21
No active advertisement
ਅਜੀਤ ਡੈਸਕ 22-06-2026

 ਲੁਧਿਆਣਾ, 21 ਜੂਨ (ਜਸਵਿੰਦਰ ਸਿੰਘ)-ਪੀ.ਏ.ਯੂ. ਦੇ ਪੰਜ ਵਿਦਿਆਰਥੀਆਂ ਕੈਂਪਸ ਇੰਟਰਵਿਊ ਰਾਹੀਂ ਟਰਾਈਡੈਂਟ ਗਰੁੱਪ ਵਿਚ ਨੌਕਰੀ ਲਈ ਚੁਣੇ ਗਏ ਹਨ| ਇਹ ਇੰਟਰਵਿਊ ਯੂਨੀਵਰਸਿਟੀ ਦੇ ਕਾਊਂਸਲਿੰਗ ਅਤੇ ਪਲੇਸਮੈਂਟ ਗਾਈਡੈਂਸ ਸੈੱਲ ਵਲੋਂ ਕਰਵਾਈ ਗਈ| ਇਨ੍ਹਾਂ ਵਿਦਿਆਰਥੀਆਂ ਵਿਚ ਜਸਨੂਰ ਸਿੰਘ, ਹਰਮਨਪ੍ਰੀਤ ਕੌਰ, ਸੁਨੈਨਾ ਅਤੇ ਗੁਰਵਿੰਦਰ ਸਿੰਘ ਯੂਨੀਵਰਸਿਟੀ ਦੇ ਬੀ ਐੱਸ ਸੀ ਐਗਰੀਕਲਚਰ 4 ਸਾਲਾ ਪ੍ਰੋਗਰਾਮ ਨਾਲ ਸੰਬੰਧਿਤ ਹਨ| ਇਕ ਹੋਰ ਵਿਦਿਆਰਥੀ ਲਖਵਿੰਦਰ ਸਿੰਘ ਬੀ ਐੱਸ ਸੀ ਐਗਰੀਕਲਚਰ 6 ਸਾਲਾ ਪ੍ਰੋਗਰਾਮ ਤਹਿਤ ਸਿੱਖਿਆ ਹਾਸਲ ਕਰ ਰਿਹਾ ਹੈ| ਇਹ ਜਾਣਕਾਰੀ ਪਲੇਸਮੈਂਟ ਗਾਈਡੈਂਸ ਸੈੱਲ ਦੇ ਇੰਚਾਰਜ ਡਾ. ਸੰਦੀਪ ਜੈਨ ਨੇ ਦਿੱਤੀ| ਵਾਈਸ ਚਾਂਸਲਰ ਡਾ. ਸਤਿਬੀਰ ਸਿੰਘ ਗੋਸਲ ਨੇ ਇਹਨਾਂ ਵਿਦਿਆਰਥੀਆਂ ਨੂੰ ਸ਼ੁਭ ਕਾਮਨਾਵਾਂ ਦਿੰਦਿਆਂ ਪੀ.ਏ.ਯੂ. ਦੇ ਵਿਦਿਆਰਥੀਆਂ ਵੱਲੋਂ ਵੱਖ-ਵੱਖ ਖੇਤਰਾਂ ਵਿਚ ਪਾਏ ਜਾ ਰਹੇ ਯੋਗਦਾਨ ਦੀ ਸ਼ਲਾਘਾ ਕੀਤੀ| ਰਜਿਸਟਰਾਰ ਡਾ. ਰਿਸ਼ੀਪਾਲ ਸਿੰਘ ਆਈ ਏ ਐੱਸ ਨੇ ਕਿਹਾ ਕਿ ਇਹਨਾਂ ਵਿਦਿਆਰਥੀਆਂ ਨੂੰ ਰੁਜ਼ਗਾਰ ਦਾ ਮੌਕਾ ਪ੍ਰਸਿੱਧ ਸੰਸਥਾਨ ਨਾਲ ਜੁੜ ਕੇ ਮਿਲਿਆ ਹੈ ਅਤੇ ਇਹ ਇਹਨਾਂ ਦੇ ਭਵਿੱਖ ਲਈ ਸ਼ੁਭ ਸ਼ਗਨ ਹੈ| ਖੇਤੀਬਾੜੀ ਕਾਲਜ ਦੇ ਡੀਨ ਡਾ. ਚਰਨਜੀਤ ਸਿੰਘ �ਲਖ ਅਤੇ ਨਿਰਦੇਸ਼ਕ ਵਿਦਿਆਰਥੀ ਭਲਾਈ ਡਾ. ਕਮਲਜੀਤ ਸਿੰਘ ਸੂਰੀ ਨੇ ਵੀ ਚੁਣੇ ਗਏ ਵਿਦਿਆਰਥੀਆਂ ਨੂੰ ਵਧਾਈ ਦਿੱਤੀ|

Ad Position 22
No active advertisement
ਪਿਛਲੀ ਖ਼ਬਰ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਅਗਲੀ ਖ਼ਬਰ ਗੁਰਦੁਆਰਾ ਹਾਊਸਿੰਗ ਬੋਰਡ ਕਾਲੋਨੀ ਵਿਖੇ ਗੁਰਮਤਿ ਸਮਰ ਕੈਂਪ
Ad Position 24
No active advertisement