ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-06-2026

ਸੋਸ਼ਲ ਮੀਡੀਆ ’ਤੇ ਸਿੱਖ ਗੁਰੂਆਂ ਖ਼ਿਲਾਫ਼ ਇਤਰਾਜ਼ਯੋਗ ਟਿੱਪਣੀ ਨੂੰ ਲੈ ਕੇ ਸਿੱਖ ਜਥੇਬੰਦੀਆਂ ਵਲੋਂ ਪੁਲਿਸ ਕਮਿਸ਼ਨਰ ਦਫ਼ਤਰ ਦੇ ਬਾਹਰ ਜ਼ੋਰਦਾਰ ਪ੍ਰਦਰਸ਼ਨ

Ad Position 21
No active advertisement
ਅਜੀਤ ਡੈਸਕ 23-06-2026
ਲੁਧਿਆਣਾ, 22 ਜੂਨ (ਪਰਮਿੰਦਰ ਸਿੰਘ ਆਹੂਜਾ)-ਸੋਸ਼ਲ ਮੀਡੀਆ ‘ਤੇ ਸਿੱਖ ਗੁਰੂਆਂ ਖ਼ਿਲਾਫ਼ ਇਤਰਾਜ਼ਯੋਗ ਟਿੱਪਣੀਆਂ ਕਰਨ ਦੇ ਮਾਮਲੇ ਨੂੰ ਲੈ ਕੇ ਅੱਜ ਸਿੱਖ ਜਥੇਬੰਦੀਆਂ ਵਲੋਂ ਪੁਲਿਸ ਕਮਿਸ਼ਨਰ ਦਫ਼ਤਰ ਦੇ ਬਾਹਰ ਜ਼ੋਰਦਾਰ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨ ਦੌਰਾਨ ਉਥੋਂ ਲੰਘ ਰਹੀ ਸ਼ਿਵ ਸੈਨਾ ਆਗੂ ਦੀ ਕਾਰ ਵੀ ਇਨ੍ਹਾਂ ਪ੍ਰਦਰਸ਼ਨਕਾਰੀਆਂ ਨੇ ਰੋਕ ਲਈ, ਜਿਸ ਕਾਰਨ ਸਥਿਤੀ ਤਣਾਅਪੂਰਨ ਬਣ ਗਈ। ਪੁਲਿਸ ਵਲੋਂ ਦਖ਼ਲ ਅੰਦਾਜ਼ੀ ਦਿੰਦਿਆਂ ਬੜੀ ਮੁਸ਼ਕਿਲ ਨਾਲ ਸ਼ਿਵ ਸੈਨਾ ਆਗੂ ਦੀ ਕਾਰ ਨੂੰ ਉਥੋਂ ਲੰਘਾਇਆ ਗਿਆ। ਜਾਣਕਾਰੀ ਅਨੁਸਾਰ ਅੱਜ ਸਵੇਰੇ ਸਿੱਖ ਜਥੇਬੰਦੀਆਂ ਦੇ ਆਗੂ ਭਾਰੀ ਗਿਣਤੀ ਵਿਚ ਪੁਲਿਸ ਕਮਿਸ਼ਨਰ ਦਫ਼ਤਰ ਦੇ ਬਾਹਰ ਇਕੱਠੇ ਹੋਏ। ਇਹ ਲੋਕ ਪੁਲਿਸ ਕਮਿਸ਼ਨਰ ਨੂੰ ਮਿਲਣਾ ਚਾਹੁੰਦੇ ਸਨ, ਇਹਨਾਂ ਦਾ ਕਹਿਣਾ ਸੀ ਕਿ ਪਿਛਲੇ ਕੁੱਝ ਦਿਨਾਂ ਤੋਂ ਸੋਸ਼ਲ ਮੀਡੀਆ ‘ਤੇ ਇਕ ਨੌਜਵਾਨ ਵਲੋਂ ਸਿੱਖ ਗੁਰੂਆਂ ਖ਼ਿਲਾਫ਼ ਇਤਰਾਜ਼ਯੋਗ ਟਿੱਪਣੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਇਸ ਸਬੰਧੀ ਕੁੱਝ ਸਮਾਂ ਪਹਿਲਾਂ ਵੀ ਪੁਲਿਸ ਕਮਿਸ਼ਨਰ ਨੂੰ ਸ਼ਿਕਾਇਤ ਦਿੱਤੀ ਗਈ ਸੀ, ਪਰ ਪੁਲਿਸ ਵਲੋਂ ਕੋਈ ਵੀ ਕਾਰਵਾਈ ਅਮਲ ਵਿਚ ਨਹੀਂ ਲਿਆਂਦੀ ਗਈ। ਅੱਜ ਇਹਨਾਂ ਜਥੇਬੰਦੀਆਂ ਦੇ ਆਗੂ ਮੁੜ ਤੋਂ ਪੁਲਿਸ ਕਮਿਸ਼ਨਰ ਨੂੰ ਸ਼ਿਕਾਇਤ ਦੇਣਾ ਚਾਹੁੰਦੇ ਸਨ, ਪਰ ਪੁਲਿਸ ਕਮਿਸ਼ਨਰ ਕੁੱਝ ਹੀ ਮਿੰਟ ਦਫ਼ਤਰ ਵਿਚ ਆਏ ਤੇ ਇਨ੍ਹਾਂ ਆਗੂਆਂ ਨੂੰ ਬਿਨਾਂ ਮਿਲੇ ਹੀ ਚਲੇ ਗਏ, ਜਿਸ ਕਾਰਨ ਇਹ ਆਗੂ ਰੋਹ ਵਿਚ ਆ ਗਏ ਅਤੇ ਇਨ੍ਹਾਂ ਵਲੋਂ ਉਥੇ ਹੀ ਕਮਿਸ਼ਨਰ ਦਫ਼ਤਰ ਦੇ ਬਾਹਰ ਧਰਨਾ ਦੇ ਕੇ ਨਾਅਰੇਬਾਜ਼ੀ ਕਰਨੀ ਸ਼ੁਰੂ ਕਰ ਦਿੱਤੀ। ਪ੍ਰਦਰਸ਼ਨਕਾਰੀਆਂ ਵਲੋਂ ਪੁਲਿਸ ਖ਼ਿਲਾਫ਼ ਜੰਮ ਕੇ ਰੋਸ ਪ੍ਰਗਟ ਕੀਤਾ ਗਿਆ। ਇਸ ਪ੍ਰਦਰਸ਼ਨ ਕਾਰਨ ਲੁਧਿਆਣਾ ਫ਼ਿਰੋਜ਼ਪੁਰ ਮੁੱਖ ਸੜਕ ‘ਤੇ ਆਵਾਜਾਈ ਠੱਪ ਹੋ ਗਈ, ਜਿਸ ਕਾਰਨ ਆਮ ਲੋਕਾਂ ਨੂੰ ਭਾਰੀ ਪ੍ਰਸ਼ਾਨੀ ਦਾ ਸਾਹਮਣਾ ਕਰਨਾ ਪਿਆ। ਪ੍ਰਦਰਸ਼ਨ ਦੌਰਾਨ ਸ਼ਿਵ ਸੈਨਾ ਆਗੂ ਰਜੀਵ ਟੰਡਨ ਜਦੋਂ ਆਪਣੇ ਕਾਫ਼ਲੇ ਨਾਲ ਉਥੇ ਜਾ ਰਹੇ ਸਨ ਤਾਂ ਇਨ੍ਹਾਂ ਪ੍ਰਦਰਸ਼ਨਕਾਰੀਆਂ ਨੇ ਕਾਫ਼ਲੇ ਨੂੰ ਰੋਕ ਦਿੱਤਾ ਅਤੇ ਉਨ੍ਹਾਂ ਦੀ ਕਾਰ ਦੇ ਅੱਗੇ ਆ ਕੇ ਨਾਅਰੇਬਾਜ਼ੀ ਕਰਨੀ ਸ਼ੁਰੂ ਕਰ ਦਿੱਤੀ। ਇਸ ਦੌਰਾਨ ਕਾਰ ਦਾ ਸ਼ੀਸ਼ਾ ਵੀ ਟੁੱਟ ਗਿਆ। ਸੂਚਨਾ ਮਿਲਦਿਆਂ ਪੁਲਿਸ ਉਚ ਅਧਿਕਾਰੀ ਹਰਕਤ ਵਿਚ ਆਏ ਅਤੇ ਭਾਰੀ ਪੁਲਿਸ ਫੋਰਸ ਉਥੇ ਪਹੁੰਚ ਗਈ। ਪੁਲਿਸ ਮੁਲਾਜ਼ਮਾਂ ਵਲੋਂ ਬੜੀ ਮਸ਼ੱਕਤ ਨਾਲ ਰਜੀਵ ਟੰਡਨ ਦੇ ਕਾਫ਼ਲੇ ਨੂੰ ਪ੍ਰਦਰਸ਼ਨ ਤੋਂ ਬਾਹਰ ਕੱਢਿਆ ਗਿਆ। ਪੁਲਿਸ ਵਲੋਂ ਇਸ ਮਾਮਲੇ ਵਿਚ ਇਕ ਨੌਜਵਾਨ ਨੂੰ ਵੀ ਹਿਰਾਸਤ ਵਿਚ ਲਿਆ ਸੀ। ਮੌਕੇ ‘ਤੇ ਪਹੁੰਚੇ ਪੁਲਿਸ ਅਧਿਕਾਰੀਆਂ ਨੇ ਇਸ ਮਾਮਲੇ ਵਿਚ ਢੁਕਵੀਂ ਕਾਰਵਾਈ ਦਾ ਭਰੋਸਾ ਦਿੱਤਾ, ਜਿਸ ‘ਤੇ ਇਹ ਪ੍ਰਦਰਸ਼ਨਕਾਰੀ ਸ਼ਾਂਤ ਹੋਏ। ਪ੍ਰਦਰਸ਼ਨਕਾਰੀਆਂ ਦਾ ਕਹਿਣਾ ਸੀ ਕਿ ਜੇਕਰ ਪੁਲਿਸ ਵਲੋਂ ਇਸ ਮਾਮਲੇ ਵਿਚ ਦੋਸ਼ੀ ਖ਼ਿਲਾਫ਼ ਕੇਸ ਕਰਕੇ ਉਸ ਨੂੰ ਗ੍ਰਿਫ਼ਤਾਰ ਨਾ ਕੀਤਾ ਗਿਆ ਤਾਂ ਉਹ ਮੁੜ ਤੋਂ ਪ੍ਰਦਰਸ਼ਨ ਕਰਨਗੇ, ਜਿਸ ਦੀ ਜ਼ਿੰਮੇਵਾਰੀ ਪ੍ਰਸ਼ਾਸਨ ਦੀ ਹੋਵੇਗੀ। ਪ੍ਰਦਰਸ਼ਨ ਕਾਰਨ ਉਥੇ ਕਾਫ਼ੀ ਸਮਾਂ ਆਸ-ਪਾਸ ਦੇ ਇਲਾਕਿਆਂ ਵਿਚ ਵੀ ਆਵਾਜਾਈ ਬੁਰੀ ਤਰ੍ਹਾਂ ਨਾਲ ਪ੍ਰਭਾਵਿਤ ਰਹੀ।
Ad Position 22
No active advertisement
ਪਿਛਲੀ ਖ਼ਬਰ ਸਾਬਕਾ ਸੰਸਦ ਮੈਂਬਰ ਆਲੀਵਾਲ ਵਲੋਂ ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਦਾ ਨਿੱਘਾ ਸਵਾਗਤ ਅਗਲੀ ਖ਼ਬਰ ਅਵਤਾਰ ਸਿੰਘ ਈਲਵਾਲ ਲਈ ਵਿਧਾਨ ਸਭਾ ਹਲਕਾ ਸੰਗਰੂਰ ਤੋਂ ਟਿਕਟ ਦੀ ਕੀਤੀ ਮੰਗ
Ad Position 24
No active advertisement