ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-06-2026

ਸਾਬਕਾ ਸੰਸਦ ਮੈਂਬਰ ਆਲੀਵਾਲ ਵਲੋਂ ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਦਾ ਨਿੱਘਾ ਸਵਾਗਤ

Ad Position 21
No active advertisement
ਅਜੀਤ ਡੈਸਕ 23-06-2026
ਹੰਬੜਾਂ, 22 ਜੂਨ (ਮੇਜਰ ਹੰਬੜਾਂ)- ਭਾਰਤੀ ਜਨਤਾ ਪਾਰਟੀ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਦੇ ਲੁਧਿਆਣਾ ਪੁੱਜਣ ’ਤੇ ਭਾਜਪਾ ਦੇ ਸੀਨੀਅਰ ਆਗੂ ਸਾਬਕਾ ਸੰਸਦ ਮੈਂਬਰ ਅਮਰੀਕ ਸਿੰਘ ਆਲੀਵਾਲ ਵਲੋਂ ਉਨ੍ਹਾਂ ਨੂੰ ਗੁਲਦਸਤਾ ਭੇਟ ਕਰਕੇ ਜੀ ਆਇਆਂ ਕਿਹਾ ਤੇ ਨਿੱਘਾ ਸਵਾਗਤ ਕੀਤਾ । ਇਸ ਮੌਕੇ ਰਾਜ ਸਭਾ ਮੈਂਬਰ ਤਰੁਣ ਚੁੱਗ, ਭਾਜਪਾ ਦੇ ਪੰਜਾਬ ਪ੍ਰਧਾਨ ਕੇਵਲ ਸਿੰਘ ਢਿੱਲੋਂ ਵੀ ਉਨ੍ਹਾਂ ਨਾਲ ਮੌਜੂਦ ਸਨ । ਅਮਰੀਕ ਸਿੰਘ ਆਲੀਵਾਲ ਵਲੋਂ ਕੌਮੀ ਪ੍ਰਧਾਨ ਨਿਤਿਨ ਨਬੀਨ ਨਾਲ ਅਗਾਮੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵਿਚਾਰ ਚਰਚਾ ਕੀਤੀ ਤੇ ਸੂਬੇ ’ਚ ਭਾਜਪਾ ਦੇ ਮਜਬੂਤ ਹੋਣ ਬਾਰੇ ਪ੍ਰਧਾਨ ਨਬੀਨ ਨੂੰ ਜਾਣੂ ਕਰਵਾਇਆ। ਸ. ਆਲੀਵਾਲ ਨੇ ਦੱਸਿਆ ਕਿ ਕੌਮੀ ਭਾਜਪਾ ਪ੍ਰਧਾਨ ਨਬੀਨ ਨੇ ਵਿਸ਼ਵਾਸ ਦਿਵਾਇਆ ਕਿ ਭਾਜਪਾ ਵਲੋਂ ਪੰਜਾਬ ਦੇ ਲੋਕਾਂ ਨੂੰ ਹਰ ਸਹੂਲਤ ਦਿੱਤੇ ਜਾਣ ਦੇ ਨਾਲ ਪੰਜਾਬ ਨੂੰ ਆਰਥਿਕ ਪੱਖੋਂ ਉੱਪਰ ਚੁੱਕੇ ਜਾਣ ਦੇ ਉਪਰਾਲੇ ਹੋਰ ਤੇਜ਼ ਕੀਤੇ ਜਾ ਰਹੇ ਹਨ ਤੇ ਆਉਣ ਵਾਲੇ ਸਮੇਂ ਪੰਜਾਬ ਵਿਕਾਸ ਕਾਰਜਾਂ ਪੱਖੋਂ ਮੋਹਰੀ ਹੋਵੇਗਾ। ਸ. ਆਲੀਵਾਲ ਨੇ ਕਿਹਾ ਕਿ ਨਬੀਨ ਦੀ ਤਿੰਨ ਦਿਨਾ ਪੰਜਾਬ ਫੇਰੀ ਭਾਜਪਾ ਵਲੋਂ ਚੋਣਾਂ ਸੰਬੰਧੀ ਤਕੜੀ ਰਣਨੀਤੀ ਉਲੀਕੇ ਜਾਣ ਸੰਬੰਧੀ ਅਤੇ ਪੰਜਾਬ ਅੰਦਰ ਭਾਜਪਾ ਵਲੋਂ 2027 ’ਚ ਚੋਣਾਂ ’ਚ ਜਿੱਤ ਦਰਜ ਕੀਤੇ ਜਾਣ ਲਈ ਭਾਜਪਾ ਦੇ ਵਰਕਰਾਂ ਨੂੰ ਹੋਰ ਤਕੜਾ ਕੀਤੇ ਜਾਣ ਵਜੋਂ ਮੰਨੀ ਜਾ ਰਹੀ ਹੈ। ਇਸ ਮੌਕੇ ਸਾਬਕਾ ਸਰਪੰਚ ਯਾਦਵਿੰਦਰ ਸਿੰਘ ਆਲੀਵਾਲ, ਨੰਬਰਦਾਰ ਹਰਦੇਵ ਸਿੰਘ ਦੇਬੀ ਸਮੇਤ ਹੋਰ ਭਾਜਪਾ ਵਰਕਰ ਵੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਫਾਸ਼ੀ ਹਮਲਿਆਂ ਵਿਰੋਧੀ ਫਰੰਟ ਵਲੋਂ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਸੋਸ਼ਲ ਮੀਡੀਆ ’ਤੇ ਸਿੱਖ ਗੁਰੂਆਂ ਖ਼ਿਲਾਫ਼ ਇਤਰਾਜ਼ਯੋਗ ਟਿੱਪਣੀ ਨੂੰ ਲੈ ਕੇ ਸਿੱਖ ਜਥੇਬੰਦੀਆਂ ਵਲੋਂ ਪੁਲਿਸ ਕਮਿਸ਼ਨਰ ਦਫ਼ਤਰ ਦੇ...
Ad Position 24
No active advertisement