ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-06-2026

ਮਾਸੂਮ ਬਾਲੜੀ ਨਾਲ ਜਬਰ ਜਨਾਹ ਕਰਨ ਵਾਲੇ ਗੁਆਂਢੀ ਨੌਜਵਾਨ ਖ਼ਿਲਾਫ਼ ਕੇਸ ਦਰਜ

Ad Position 21
No active advertisement
ਅਜੀਤ ਡੈਸਕ 23-06-2026
ਲੁਧਿਆਣਾ, 22 ਜੂਨ (ਪਰਮਿੰਦਰ ਸਿੰਘ ਆਹੂਜਾ)-ਮਸੂਮ ਬਾਲੜੀ ਨਾਲ ਜਬਰ ਜਨਾਹ ਕਰਨ ਵਾਲੇ ਗੁਆਂਢੀ ਨੌਜਵਾਨ ਖ਼ਿਲਾਫ਼ ਪੁਲਿਸ ਨੇ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ। ਪੁਲਿਸ ਵਲੋਂ ਇਹ ਕਾਰਵਾਈ ਸਾਢੇ 9 ਸਾਲ ਦੀ ਬੱਚੀ ਦੀ ਮਾਂ ਦੀ ਸ਼ਿਕਾਇਤ ‘ਤੇ ਅਮਲ ਵਿਚ ਲਿਆਂਦੀ ਤੇ ਇਸ ਸਬੰਧੀ ਪੁਲਿਸ ਨੇ ਉਨ੍ਹਾਂ ਦੇ ਗੁਆਂਢੀ ਰਵੀ ਕੇਸ ਪਾਲ ਉਰਫ਼ ਮੋਤੀ ਪਾਲ ਵਾਸੀ ਬਿਹਾਰ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਕਤ ਕਥਿਤ ਦੋਸ਼ੀ ਉਨ੍ਹਾਂ ਦੇ ਗਵਾਂਢ ਵਿਚ ਰਹਿੰਦਾ ਹੈ ਅਤੇ ਪਿਛਲੇ ਕੁੱਝ ਦਿਨਾਂ ਤੋਂ ਉਹ ਉਸ ਦੀ ਸਾਢੇ 9 ਸਾਲ ਦੀ ਮਾਸੂਮ ਬਾਲੜੀ ਨੂੰ ਬਹਾਨੇ ਨਾਲ ਆਪਣੇ ਕਮਰੇ ਵਿਚ ਬੁਲਾ ਲੈਂਦਾ ਸੀ ਅਤੇ ਉਸ ਨੂੰ ਪੈਸੇ ਦਾ ਲਾਲਚ ਦੇ ਕੇ ਉਸ ਨਾਲ ਜਬਰ ਜਨਾਹ ਕਰਦਾ ਸੀ। ਬੀਤੇ ਦਿਨ ਜਦੋਂ ਉਸ ਨੂੰ ਇਸ ਬਾਰੇ ਪਤਾ ਲੱਗਿਆ ਤਾਂ ਉਸਨੇ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ। ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ। ਹਾਲ ਦੀ ਘੜੀ ਕਥਿਤ ਦੋਸ਼ੀ ਫ਼ਰਾਰ ਦੱਸਿਆ ਜਾਂਦਾ ਹੈ। ਪੁਲਿਸ ਨੇ ਪੀੜਿਤ ਬੱਚੀ ਦੀ ਡਾਕਟਰੀ ਜਾਂਚ ਵੀ ਕਰਵਾਈ ਹੈ।
Ad Position 22
No active advertisement
ਪਿਛਲੀ ਖ਼ਬਰ ਸੜਕ ਹਾਦਸੇ ਦੌਰਾਨ ਪੁਲ ਤੋਂ ਹੇਠਾਂ ਡਿੱਗਣ ਕਾਰਨ ਸਕੂਟਰ ਸਵਾਰ ਦੀ ਮੌਤ ਅਗਲੀ ਖ਼ਬਰ ਪੈਨਸ਼ਨ ਫੰਡ ਰੈਗੂਲੇਟਰੀ ਅਤੇ ਡਿਵੈਲਪਮੈਂਟ ਅਥਾਰਿਟੀ ਵਲੋਂ ਨੈਸ਼ਨਲ ਪੈਨਸ਼ਨ ਸਿਸਟਮ ਪਹੁੰਚ ਪ੍ਰੋਗਰਾਮ ਭਲਕੇ ਲੁਧਿਆਣਾ ਵਿਖੇ ਹ...
Ad Position 24
No active advertisement