07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-06-2026

ਪੁਨਰ ਸੁਰਜੀਤ ਅਕਾਲੀ ਦਲ ਦੀ ਢਿੱਲੋਂ ਨਗਰ ਲੁਹਾਰਾ ਵਿਖੇ ਭਰਵੀਂ ਮੀਟਿੰਗ

Ad Position 21
No active advertisement
ਅਜੀਤ ਡੈਸਕ 25-06-2026


ਡਾਬਾ/ਲੁਹਾਰਾ, 24 ਜੂਨ (ਕੁਲਵੰਤ ਸਿੰਘ ਸੱਪਲ)-ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੀ ਇਕ ਭਰਵੀਂ ਮੀਟਿੰਗ ਢਿੱਲੋਂ ਨਗਰ ਲੁਹਾਰਾ ਗਲੀ ਨੰਬਰ 5 ਵਿਚ ਬੀਬੀ ਸੁਰਿੰਦਰ ਕੌਰ ਧਾਲੀਵਾਲ ਦੀ ਅਗਵਾਈ ਹੇਠ ਆਯੋਜਿਤ ਕੀਤੀ ਗਈ। ਇਸ ਮੌਕੇ ਪਾਰਟੀ ਦੀ ਸਰਪ੍ਰਸਤ ਬੀਬੀ ਜਗੀਰ ਕੌਰ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕਰਦਿਆਂ ਵਰਕਰਾਂ ਅਤੇ ਇਲਾਕਾ ਨਿਵਾਸੀਆਂ ਨੂੰ ਸੰਬੋਧਨ ਕੀਤਾ। ਮੀਟਿੰਗ ਦੌਰਾਨ ਪਾਰਟੀ ਵਲੋਂ ਬੀਬੀ ਸੁਰਿੰਦਰ ਕੌਰ ਧਾਲੀਵਾਲ ਨੂੰ ਹਲਕਾ ਦੱਖਣੀ ਦਾ ਇੰਚਾਰਜ ਨਿਯੁਕਤ ਕਰਨ ਦਾ ਐਲਾਨ ਕੀਤਾ ਗਿਆ। ਇਸ ਮੌਕੇ ਹਾਜ਼ਰ ਵਰਕਰਾਂ ਅਤੇ ਇਲਾਕਾ ਵਾਸੀਆਂ ਨੇ ਇਸ ਫ਼ੈਸਲੇ ਦਾ ਸਵਾਗਤ ਕਰਦਿਆਂ ਪਾਰਟੀ ਨੂੰ ਪੂਰਾ ਸਮਰਥਨ ਦੇਣ ਅਤੇ ਵੱਧ ਤੋਂ ਵੱਧ ਲੋਕਾਂ ਨੂੰ ਪਾਰਟੀ ਨਾਲ ਜੋੜਨ ਦਾ ਭਰੋਸਾ ਦਿੱਤਾ। ਸਮਾਗਮ ਨੂੰ ਸੰਬੋਧਨ ਕਰਦਿਆਂ ਬੀਬੀ ਜਗੀਰ ਕੌਰ ਨੇ ਕਿਹਾ ਕਿ ਪੰਜਾਬ ਅੱਜ ਕਈ ਗੰਭੀਰ ਚੁਣੌਤੀਆਂ ਦਾ ਸਾਹਮਣਾ ਕਰ ਰਿਹਾ ਹੈ, ਜਿਨ੍ਹਾਂ ਦੇ ਹੱਲ ਲਈ ਲੋਕਾਂ ਦੀ ਏਕਤਾ ਅਤੇ ਮਜ਼ਬੂਤ ਲੀਡਰਸ਼ਿਪ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਪੁਨਰ ਸੁਰਜੀਤ ਅਕਾਲੀ ਦਲ ਪੰਜਾਬ ਦੇ ਹਿੱਤਾਂ, ਕਿਸਾਨਾਂ, ਮਜ਼ਦੂਰਾਂ ਅਤੇ ਆਮ ਲੋਕਾਂ ਦੀ ਆਵਾਜ਼ ਬਣ ਕੇ ਕੰਮ ਕਰੇਗਾ। ਨਵ-ਨਿਯੁਕਤ ਇੰਚਾਰਜ ਬੀਬੀ ਸੁਰਿੰਦਰ ਕੌਰ ਧਾਲੀਵਾਲ ਨੇ ਪਾਰਟੀ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਅਤੇ ਸਮਰਪਣ ਨਾਲ ਨਿਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਉਹ ਹਲਕਾ ਦੱਖਣੀ ਦੇ ਹਰ ਵਰਗ ਤੱਕ ਪਹੁੰਚ ਕਰਕੇ ਪਾਰਟੀ ਦੀਆਂ ਨੀਤੀਆਂ ਨੂੰ ਲੋਕਾਂ ਤੱਕ ਲੈ ਕੇ ਜਾਣਗੇ। ਮੀਟਿੰਗ ਦੌਰਾਨ ਅਮਨ-ਸ਼ਾਂਤੀ, ਭਾਈਚਾਰਕ ਸਾਂਝ ਅਤੇ ਪੰਜਾਬ ਦੇ ਸਰਬਪੱਖੀ ਵਿਕਾਸ ਦੇ ਮੁੱਦਿਆਂ ‘ਤੇ ਵੀ ਵਿਸਥਾਰ ਨਾਲ ਚਰਚਾ ਕੀਤੀ ਗਈ। ਆਗੂਆਂ ਨੇ ਕਿਹਾ ਕਿ ਪੰਜਾਬ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਆਪਸੀ ਭਾਈਚਾਰੇ ਅਤੇ ਸਾਂਝ ਨੂੰ ਮਜ਼ਬੂਤ ਕਰਨਾ ਸਮੇਂ ਦੀ ਮੁੱਖ ਲੋੜ ਹੈ। ਅੰਤ ਵਿਚ ਇਲਾਕਾ ਨਿਵਾਸੀਆਂ ਨੇ ਪਾਰਟੀ ਨਾਲ ਜੁੜਨ ਅਤੇ ਹਰ ਸੰਭਵ ਸਹਿਯੋਗ ਦੇਣ ਦਾ ਵਾਅਦਾ ਕੀਤਾ। ਇਸ ਮੌਕੇ ਮਨਜੀਤ ਕੌਰ ਬਮਰਾ, ਪਰਮਜੀਤ ਕੌਰ, ਰਾਜਵਿੰਦਰ ਕੌਰ, ਲਖਵਿੰਦਰ ਕੌਰ, ਜਸਬੀਰ ਕੌਰ, ਜਸਪਾਲ ਕੌਰ, ਰਾਣੀ ਰੰਧਾਵਾ, ਮਨਦੀਪ ਕੌਰ, ਸਰਨਜੀਤ ਕੌਰ, ਹਰਜਸਮੇਲ ਸਿੰਘ, ਕਰਨੈਲ ਸਿੰਘ, ਕੁਲਵੰਤ ਸਿੰਘ, ਪ੍ਰਿੰਸ ਚੌਹਾਨ ਅਤੇ ਰਾਜੂ ਤੋਂ ਇਲਾਵਾઠਵੱਡੀ ਗਿਣਤੀ ਵਿਚ ਪਾਰਟੀ ਵਰਕਰ, ਮਹਿਲਾਵਾਂ ਅਤੇ ਇਲਾਕੇ ਦੇ ਮੋਹਤਬਰ ਵਿਅਕਤੀ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਮਾਸਟਰ ਤਾਰਾ ਸਿੰਘ ਨੇ ਸਿੱਖ ਕੌਮ, ਪੰਜਾਬ ਅਤੇ ਦੇਸ਼ ਦੇ ਹਿਤਾਂ ਲਈ ਜੀਵਨ ਸਮਰਪਿਤ ਕੀਤਾ-ਜਥੇਦਾਰ ਗਾਬੜੀਆ ਅਗਲੀ ਖ਼ਬਰ ਕੈਬਨਿਟ ਮੰਤਰੀ ਮੁੰਡੀਆਂ ਨੇ ਸਬ-ਰਜਿਸਟਰਾਰ ਦਫਤਰ ਦੀ ਕੀਤੀ ਅਚਨਚੇਤ ਚੈਕਿੰਗ
Ad Position 24
No active advertisement