07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-06-2026

ਮਾਸਟਰ ਤਾਰਾ ਸਿੰਘ ਨੇ ਸਿੱਖ ਕੌਮ, ਪੰਜਾਬ ਅਤੇ ਦੇਸ਼ ਦੇ ਹਿਤਾਂ ਲਈ ਜੀਵਨ ਸਮਰਪਿਤ ਕੀਤਾ-ਜਥੇਦਾਰ ਗਾਬੜੀਆ

Ad Position 21
No active advertisement
ਅਜੀਤ ਡੈਸਕ 25-06-2026


ਲੁਧਿਆਣਾ, 24 ਜੂਨ (ਪਰਮਿੰਦਰ ਸਿੰਘ ਆਹੂਜਾ)-ਪੰਥ ਰਤਨ ਮਾਸਟਰ ਤਾਰਾ ਸਿੰਘ ਯਾਦਗਾਰੀ ਟਰੱਸਟ ਵਲੋਂ ਸ੍ਰੀਮਾਨ ਮਾਸਟਰ ਤਾਰਾ ਸਿੰਘ ਜੀ ਦਾ 142ਵਾਂ ਜਨਮ ਦਿਹਾੜਾઠਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ, ਚੌਂਕ ਖੁੱਡ ਮੁਹੱਲਾ ਵਿਖੇ ਬੜੇ ਪਿਆਰ, ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਮੌਕੇ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦੀਆਂ ਬੀਬੀਆਂ ਦੇ ਜੱਥੇ ਵਲੋਂ ਕੀਰਤਨ ਦੀ ਸੇਵਾ ਨਿਭਾਈ ਗਈ।ઠ ਟਰੱਸਟ ਦੇ ਆਹੁਦੇਦਾਰਾਂ ਅਤੇ ਸਮੂਹ ਪਤਵੰਤੇ ਸੱਜਣਾਂ ਵਲੋਂ ਮਾਸਟਰ ਤਾਰਾ ਸਿੰਘ ਜੀ ਦੀ ਤਸਵੀਰ ‘ਤੇ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਜੱਥੇਦਾਰ ਹੀਰਾ ਸਿੰਘ ਗਾਬੜੀਆ, ਰਣਜੀਤ ਸਿੰਘ ਢਿੱਲੋਂ ਸਾਬਕਾ ਵਿਧਾਇਕ ਅਤੇ ਬਾਬਾ ਅਜੀਤ ਸਿੰਘ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਮਾਸਟਰ ਤਾਰਾ ਸਿੰਘ ਜੀ ਨੇ ਸਿੱਖ ਕੌਮ, ਪੰਜਾਬ ਅਤੇ ਦੇਸ਼ ਦੇ ਹਿੱਤਾਂ ਲਈ ਆਪਣਾ ਸਾਰਾ ਜੀਵਨ ਸਮਰਪਿਤ ਕੀਤਾ। ਉਨ੍ਹਾਂ ਕਿਹਾ ਕਿ ਮਾਸਟਰ ਤਾਰਾ ਸਿੰਘ ਜੀ ਦੀ ਦੂਰਅੰਦੇਸ਼ੀ, ਨਿਡਰਤਾ ਅਤੇ ਪੰਥਕ ਸੇਵਾਵਾਂ ਆਉਣ ਵਾਲੀਆਂ ਪੀੜ੍ਹੀਆਂ ਲਈ ਸਦਾ ਪ੍ਰੇਰਣਾ ਦਾ ਸਰੋਤ ਰਹਿਣਗੀਆਂ। ਐਡਵੋਕੇਟ ਬਲਵਿੰਦਰ ਸਿੰਘ ਲਾਇਲਪੁਰੀ, ਚਰਨਜੀਤ ਸਿੰਘ ਟੱਕਰ, ਸਤੀਸ਼ ਮਲਹੋਤਰਾ ਨੇ ਕਿਹਾ ਕਿ ਅੱਜ ਦੀ ਨੌਜਵਾਨ ਪੀੜ੍ਹੀ ਨੂੰ ਮਾਸਟਰ ਤਾਰਾ ਸਿੰਘ ਜੀ ਦੇ ਜੀਵਨ, ਸੰਘਰਸ਼ ਅਤੇ ਕੌਮੀ ਯੋਗਦਾਨ ਤੋਂ ਸਿੱਖਿਆ ਲੈ ਕੇ ਪੰਥ ਅਤੇ ਸਮਾਜ ਦੀ ਚੜ੍ਹਦੀ ਕਲਾ ਲਈ ਯੋਗਦਾਨ ਪਾਉਣਾ ਚਾਹੀਦਾ ਹੈ। ਐਡਵੋਕੇਟ ਲਾਇਲਪੁਰੀ ਨੇ ਕਿਹਾ ਕਿ ਮਾਸਟਰ ਤਾਰਾ ਸਿੰਘ ਜੀ ਦਾ ਰਾਜਨੀਤਿਕ ਅਤੇ ਧਾਰਮਿਕ ਜੀਵਨ ਇਕ ਪਾਠਸ਼ਾਲਾ ਹੈ ਜਿਸ ਤੋਂ ਸਾਨੂੰ ਬਹੁਤ ਕੁਝ ਸਿੱਖਣ ਨੂੰ ਮਿਲਦਾ ਹੈ। ਟਰੱਸਟ ਦੇ ਪ੍ਰਧਾਨ ਬਲਜੀਤ ਸਿੰਘ ਦੁਖੀਆ ਨੇ ਸਮੂਹ ਪਤਵੰਤੇ ਸੱਜਣਾਂ ਦਾ ਧੰਨਵਾਦ ਕਰਦਿਆਂ ਪੰਥ ਰਤਨ ਮਾਸਟਰ ਤਾਰਾ ਸਿੰਘ ਜੀ ਦੀਆਂ ਪੰਥਕ ਅਤੇ ਸਮਾਜਿਕ ਸੇਵਾਵਾਂ ਨੂੰ ਯਾਦ ਕਰਦਿਆਂ ਉਨ੍ਹਾਂ ਦੇ ਜੀਵਨ ਅਤੇ ਵਿਚਾਰਾਂ ਉੱਤੇ ਚਾਨਣਾ ਪਾਇਆ । ਜੱਥੇਦਾਰ ਹੀਰਾ ਸਿੰਘ ਗਾਬੜੀਆ ਸਾਬਕਾ ਮੰਤਰੀ,ઠ ਡਾ. ਐਸ.ਪੀ. ਸਿੰਘ ਸਾਬਕਾ ਉਪ ਕੁਲਪਤੀ, ਜੱਥੇਦਾਰ ਰਣਜੀਤ ਸਿੰਘ ਢਿੱਲੋਂ, ਬਾਬਾ ਅਜੀਤ ਸਿੰਘ, ਹਰਦੀਪ ਸਿੰਘ, ਚਰਨਜੀਤ ਸਿੰਘ ਟੱਕਰ, ਅੰਮਿਤ ਗੌਸਾਈਂ, ਭੁਪਿੰਦਰ ਸਿੰਘ ਸੰਧੂ, ਵਰਿੰਦਰ ਸਿੰਘ ਸੈਲੀ, ਹਰਵਿੰਦਰ ਸਿੰਘ ਬਿਟਲਾ, ਸੇਵਾ ਸਿੰਘ ਭੱਟੀ, ਮਨਪ੍ਰੀਤ ਸਿੰਘ ਪ੍ਰਿੰਸ, ਹਰਮਿੰਦਰ ਸਿੰਘ ਸੇਠੀ, ਇੰਦਰਜੀਤ ਸਿੰਘ ਰੇਖੀ, ਇੰਦਰਜੀਤ ਸਿੰਘ ਗੋਲਾ, ਅਬਦੁਲ ਖਫਾਰ ਖਾਨ, ਮਨਜੀਤ ਸਿੰਘ ਛਾਬੜਾ, ਇੰਦਰਜੀਤ ਸਿੰਘ ਮੱਕੜ, ਹਰਦੀਪ ਸਿੰਘ ਮੈਂਬਰ ਗੁਜਰਾਵਾਲਾ, ਤਰਲੋਚਨ ਸਿੰਘ ਬੱਬਰ, ਸ਼ਰਨਜੀਤ ਕੌਰ ਭੋਗਲ, ਹਰਚਰਨ ਸਿੰਘ ਨਰੂਲਾ, ਦਰਸ਼ਨ ਸਿੰਘ ਰਾਏ, ਸਤੀਸ਼ ਮਲਹੋਤਰਾ, ਸੁਰਿੰਦਰਪਾਲ ਸਿੰਘ ਮੱਕੜ, ਵਰਿੰਦਰਪਾਲ ਸਿੰਘ ਬਿੰਦਰਾ, ਬਾਬਾ ਉਂਕਾਰ ਸਿੰਘ, ਗਰਚਰਨ ਸਿੰਘ ਮਿੰਟਾਂ ਅਤੇ ਤਰਵਿੰਦਰਪਾਲ ਸਿੰਘ ਮਿੰਟੂ, ਬੀ ਐਮ ਫਰੈਡਰਿਕ ਸਮੇਤ ਵੱਡੀ ਗਿਣਤੀ ਵਿਚ ਪੰਥਕ, ਸਮਾਜਿਕ ਅਤੇ ਧਾਰਮਿਕ ਸ਼ਖਸੀਅਤਾਂ ਨੇ ਹਾਜ਼ਰੀ ਭਰੀ।ઠ

Ad Position 22
No active advertisement
ਪਿਛਲੀ ਖ਼ਬਰ ਪਿੰਡ ਰਣੀਆਂ ਦੀ ਮੁੱਖ ਸੜਕ ਦੀ ਹਾਲਤ ਸੁਧਾਰਨ ਦੀ ਮੰਗ ਅਗਲੀ ਖ਼ਬਰ ਪੁਨਰ ਸੁਰਜੀਤ ਅਕਾਲੀ ਦਲ ਦੀ ਢਿੱਲੋਂ ਨਗਰ ਲੁਹਾਰਾ ਵਿਖੇ ਭਰਵੀਂ ਮੀਟਿੰਗ
Ad Position 24
No active advertisement