12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-06-2026

ਨਸ਼ਾ ਮੁਕਤ ਪੰਜਾਬ ਲਈ ਸਮਾਜ ਦੇ ਹਰ ਵਰਗ ਨੂੰ ਅੱਗੇ ਆਉਣ ਦੀ ਲੋੜ-ਮੁੰਡੀਆਂ

Ad Position 21
No active advertisement
ਅਜੀਤ ਡੈਸਕ 26-06-2026
ਲੁਧਿਆਣਾ, 25 ਜੂਨ (ਡਾ. ਤਰਲੋਚਨ ਸਿੰਘ)-ਪੰਜਾਬ ਸਰਕਾਰ ਵਲੋਂ ਨਸ਼ਿਆਂ ਦੇ ਖ਼ਾਤਮੇ ਲਈ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਦੇ ਮੰਤਵ ਨਾਲ ਅੱਜ ਗੁਰੂ ਨਾਨਕ ਭਵਨ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਕਰਵਾਇਆ ਗਿਆ। ਸਮਾਗਮ ਦੀ ਪ੍ਰਧਾਨਗੀ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਕੀਤੀ। ਇਸ ਮੌਕੇ ਸੰਬੋਧਨ ਕਰਦਿਆਂ ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਸਪਲਾਈ ਚੇਨ ਨੂੰ ਤੋੜਨ ਦੇ ਨਾਲ-ਨਾਲ ਵੱਡੀ ਗਿਣਤੀ ਵਿਚ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕਰਦਿਆਂ ਨਸ਼ਿਆਂ ਦੇ ਕਾਰੋਬਾਰ ਨਾਲ ਬਣਾਈਆਂ ਗਈਆਂ ਗੈਰ-ਕਾਨੂੰਨੀ ਜਾਇਦਾਦਾਂ ਖ਼ਿਲਾਫ਼ ਵੀ ਪ੍ਰਭਾਵਸ਼ਾਲੀ ਕਾਰਵਾਈ ਕੀਤੀ ਗਈ ਹੈ ਅਤੇ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਕਾਰੋਬਾਰ ਵਿਚ ਸ਼ਾਮਿਲ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਨਸ਼ਾ ਸਿਰਫ਼ ਇਕ ਵਿਅਕਤੀ ਨੂੰ ਨਹੀਂ, ਸਗੋਂ ਪੂਰੇ ਪਰਿਵਾਰ ਅਤੇ ਸਮਾਜ ਨੂੰ ਪ੍ਰਭਾਵਿਤ ਕਰਦਾ ਹੈ। ਇਸ ਲਈ ਜ਼ਿਲ੍ਹਾ, ਹਲਕਾ ਅਤੇ ਬਲਾਕ ਕੋਆਰਡੀਨੇਟਰ, ਪਿੰਡਾਂ ਅਤੇ ਸ਼ਹਿਰਾਂ ਦੇ ਚੁਣੇ ਹੋਏ ਨੁਮਾਇੰਦੇ, ਨੌਜਵਾਨ, ਸਮਾਜਿਕ ਸੰਸਥਾਵਾਂ ਅਤੇ ਵਿਲੇਜ ਤੇ ਵਾਰਡ ਡਿਫੈਂਸ ਕਮੇਟੀਆਂ ਆਪਸੀ ਤਾਲਮੇਲ ਨਾਲ ਕੰਮ ਕਰਦੇ ਹੋਏ ਨਸ਼ਿਆਂ ਵਿਰੁੱਧ ਜਨ-ਜਾਗਰੂਕਤਾ ਮੁਹਿੰਮ ਨੂੰ ਹੋਰ ਤੇਜ਼ ਕਰਨ । ਉਨ੍ਹਾਂ ਕਿਹਾ ਕਿ ਨਸ਼ਾ-ਮੁਕਤ ਪੰਜਾਬ ਦੀ ਸਿਰਜਣਾ ਸਿਰਫ਼ ਸਰਕਾਰ ਦੇ ਯਤਨਾਂ ਨਾਲ ਸੰਭਵ ਨਹੀਂ, ਸਗੋਂ ਇਸ ਲਈ ਸਮਾਜ ਦੇ ਹਰ ਵਰਗ ਦੇ ਸਰਗਰਮ ਸਹਿਯੋਗ ਦੀ ਲੋੜ ਹੈ। ਹਲਕਾ ਰਾਏਕੋਟ ਦੇ ਵਿਧਾਇਕ ਹਾਕਮ ਸਿੰਘ ਠੇਕੇਦਾਰ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵਲੋਂ ਨਸ਼ੇ ਦੇ ਕੋਹੜ ਨੂੰ ਖ਼ਤਮ ਕਰਨ ਲਈ ਸ਼ੁਰੂ ਕੀਤੇ ਗਏ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਸਾਰਥਿਕ ਨਤੀਜੇ ਸਾਹਮਣੇ ਆਏ ਹਨ । ਐਸ.ਐਸ.ਪੀ. ਖੰਨਾ ਡਾ. ਦਰਪਣ ਆਹਲੂਵਾਲੀਆ ਨੇ ਪੁਲਿਸ ਜ਼ਿਲ੍ਹਾ ਖੰਨਾ ਦੀਆਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਲਗਾਤਾਰ ਕੀਤੀਆਂ ਗਈਆਂ ਉਪਲਬਧੀਆਂ ਬਾਰੇ ਵਿਸਥਾਰ-ਪੂਰਵਕ ਜਾਣਕਾਰੀ ਦਿੱਤੀ ਅਤੇ ਇਸ ਸਬੰਧੀ ਇਕ ਰਿਪੋਰਟ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੂੰ ਵੀ ਸੌਂਪੀ। ਐਸ.ਐਸ.ਪੀ. ਲੁਧਿਆਣਾ ਦਿਹਾਤੀ ਡਾ. ਅੰਕੁਰ ਗੁਪਤਾ, ਵਧੀਕ ਡਿਪਟੀ ਕਮਿਸ਼ਨਰ ਜਗਰਾਉਂ ਮਨਜੀਤ ਸਿੰਘ ਚੀਮਾ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਹਲਕਾ ਅਤੇ ਬਲਾਕ ਕੋਆਰਡੀਨੇਟਰਾਂ ਅਤੇ ਹਾਜ਼ਰੀਨ ਵਲੋਂ ਆਪਣੇ-ਆਪਣੇ ਖੇਤਰਾਂ ਵਿਚ ਨਸ਼ਿਆਂ ਵਿਰੁੱਧ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਜਾਣਕਾਰੀ ਸਾਂਝੀ ਕੀਤੀ ਗਈ ਅਤੇ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਸੁਝਾਅ ਵੀ ਦਿੱਤੇ ਗਏ। ਸਮਾਗਮ ਵਿਚ ਪ੍ਰਸ਼ਾਸਨਿਕ ਅਧਿਕਾਰੀਆਂ ਤੋਂ ਇਲਾਵਾ ਵੱਡੀ ਗਿਣਤੀ ਵਿਚ ਲੋਕ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਦੀਵਾਨ ਨੇ ਲਈਅਰ ਵੈਲੀ ਦੀ ‘ਬਰਬਾਦੀ’ ਨੂੰ ਲੈ ਕੇ ਨਗਰ ਨਿਗਮ ਅਧਿਕਾਰੀਆਂ ਨੂੰ ਘੇਰਿਆ ਅਗਲੀ ਖ਼ਬਰ ਗੁਰੂ ਹਰਿਗੋਬਿੰਦ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ ਸੰਗਤਾਂ ਦੀ ਸਹੂਲਤ ਲਈ ਗੁਰਦੁਆਰਾ ਟਾਹਲੀ ਸਾਹਿਬ ਮੂਨਕਾਂ ਵਿਖੇ ਵਿਸ਼ਾਲ...
Ad Position 24