ਲੁਧਿਆਣਾ, 25 ਜੂਨ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਖਤਰਨਾਕ ਲੁਟੇਰਾ ਗਰੋਹ ਦੇ ਸਰਗਰਨੇ ਨੂੰ ਕਾਬੂ ਕਰਕੇ ਉਸਦੇ ਕਬਜ਼ੇ ਵਿਚੋਂ ਸੱਤ ਮੋਬਾਈਲ ਅਤੇ ਹੋਰ ਸਾਮਾਨ ਬਰਾਮਦ ਕੀਤਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਏਡੀਸੀਪੀ ਸਮੀਰ ਵਰਮਾ ਨੇ ਦੱਸਿਆ ਕਿ ਪੁਲਿਸ ਵਲੋਂ ਕਾਬੂ ਕੀਤੇ ਗਏ ਕਥਿਤ ਦੋਸ਼ੀ ਦੀ ਸ਼ਨਾਖਤ ਸ਼ਿਵ ਕੁਮਾਰ ਵਾਸੀ ਜਮਾਲਪੁਰ ਵਜੋਂ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਉਕਤ ਕਥਿਤ ਦੋਸ਼ੀ ਇੱਕ ਫੈਕਟਰੀ ਵਿਚ ਕਟਰ ਮਾਸਟਰ ਹੈ ਅਤੇ ਇਸ ਨੇ ਆਪਣਾઠ ਵਾਲਾ ਗਰੋਹ ਬਣਾਇਆ ਹੋਇਆ ਹੈ ਜੋ ਕਿ ਲੋਕਾਂ ਪਾਸੋਂ ਮੋਬਾਈਲ ਅਤੇ ਹੋਰ ਸਮਾਨ ਲੁੱਟ ਲੈਂਦੇ ਸਨ। ਉਨ੍ਹਾਂ ਦੱਸਿਆ ਕਿ ਪਿਛਲੇ ਕੁਝ ਸਮੇਂ ਤੋਂ ਉਕਤ ਕਥਿਤ ਦੋਸ਼ੀ ਰੇਲਵੇ ਸਟੇਸ਼ਨ ਅਤੇ ਆਸ-ਪਾਸ ਦੇ ਇਲਾਕੇ ਵਿਚ ਸਰਗਰਮ ਸੀ ਅਤੇ ਲੁੱਟ ਖੋਹ ਦੀਆਂ ਕਈ ਵਾਰਦਾਤਾਂ ਨੂੰ ਅੰਜਾਮ ਦੇ ਚੁੱਕਾ ਸੀ। ਪੁਲਿਸ ਵਲੋਂ ਉਸ ਨੂੰ ਕਾਬੂ ਕਰ ਲਿਆ ਹੈ, ਉਸ ਦੇ ਕਬਜ਼ੇ ‘ਚੋਂ ਸੱਤ ਮੋਬਾਈਲ ਅਤੇ ਹੋਰ ਸਾਮਾਨ ਬਰਾਮਦ ਕੀਤਾ ਗਿਆ ਹੈ। ਕਥਿਤ ਦੋਸ਼ੀ ਖਿਲਾਫ ਪਹਿਲਾਂ ਵੀ ਪੰਜ ਮੁਕਦਮੇ ਦਰਜ ਹਨ। ਪੁਲਿਸ ਉਸ ਪਾਸੋਂ ਹੋਰ ਵੀ ਪੁੱਛ ਪੜਤਾਲ ਕਰ ਰਹੀ ਹੈ।