11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-06-2026

ਵੱਡਾ ਗੁਰਦੁਆਰਾ ਸਾਹਿਬ ਢੰਡਾਰੀ ਕਲਾਂ ਵਿਖੇ ਸਮਾਗਮ

Ad Position 21
No active advertisement
ਅਜੀਤ ਡੈਸਕ 26-06-2026
ਢੰਡਾਰੀ ਕਲਾਂ/ਲੁਧਿਆਣਾ, 25 ਜੂਨ (ਜਸਵੀਰ ਸਿੰਘ ਬੰਗਾ)-ਵੱਡਾ ਗੁਰਦੁਆਰਾ ਸਾਹਿਬ ਢੰਡਾਰੀ ਕਲਾਂ ਵਿਚ ਦਸਮੀ ਦੇ ਦਿਹਾੜੇ ਮੌਕੇ ਮਹੀਨਾਵਾਰ ਧਾਰਮਿਕ ਦੀਵਾਨ ਸ਼ਾਮ 7 ਤੋਂ ਰਾਤ 9 ਵਜੇ ਤੱਕ ਸਜਾਏ ਗਏ। ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਗੁਰੀ ਅਤੇ ਸੁਖਦੇਵ ਸਿੰਘ ਨੇ ਦੱਸਿਆ ਕਿ ਇਹ ਸਮਾਗਮ ਦਸਮੀ ਦੇ ਦਿਹਾੜੇ ਨੂੰ ਮੁੱਖ ਰੱਖਦੇ ਹੋਏ ਸਿੰਘਾਂ-ਸ਼ਹੀਦਾਂ ਦੀ ਯਾਦ ਵਿਚ ਹਰ ਮਹੀਨੇ ਸ਼ਾਮ ਨੂੰ ਕਰਵਾਇਆ ਜਾਂਦਾ ਹੈ, ਜਿਸ ਵਿਚ ਪੰਥ ਦੇ ਪ੍ਰਸਿੱਧ ਪ੍ਰਚਾਰਕ ਅਤੇ ਸੰਤ ਮਹਾਂਪੁਰਖ ਸੰਗਤਾਂ ਨੂੰ ਗੁਰ ਇਤਿਹਾਸ ਅਤੇ ਬਾਣੀ ਸੁਣਾ ਕੇ ਗੁਰਸਿੱਖੀ ਦਾ ਪ੍ਰਚਾਰ ਕਰਦੇ ਹਨ। ਉਨ੍ਹਾਂ ਦੱਸਿਆ ਕਿ ਸਮਾਗਮ ਦੌਰਾਨ ਕਵੀਸ਼ਰੀ ਜਥਾ ਭਾਈ ਪ੍ਰਿਤਪਾਲ ਸਿੰਘ ਬਰਗਾੜੀ ਵਾਲਿਆਂ ਦੇ ਜਥੇ ਨੇ ਵਾਰਾਂ ਰਾਹੀਂ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਿਆ। ਸਮਾਗਮ ਦੀ ਸਮਾਪਤੀ ਭਾਈ ਆਤਮਾ ਸਿੰਘ ਵਲੋਂ ਸਰਬੱਤ ਦੇ ਭਲੇ ਦੀ ਅਰਦਾਸ ਨਾਲ ਕੀਤੀ ਗਈ। ਇਸ ਮੌਕੇ ਪ੍ਰਧਾਨ ਗੁਰਪ੍ਰੀਤ ਸਿੰਘ ਗੁਰੀ, ਪ੍ਰਧਾਨ ਸੁਖਦੇਵ ਸਿੰਘ, ਅਮਰੀਕ ਸਿੰਘ, ਮੋਹਣ ਸਿੰਘ, ਮਲਕੀਤ ਸਿੰਘ, ਦਰਸ਼ਨ ਸਿੰਘ, ਗੁਰਜੀਤ ਸਿੰਘ, ਅਲਵੇਲ ਸਿੰਘ, ਪਰਮਿੰਦਰ ਸਿੰਘ, ਜਗਮੋਹਣ ਸਿੰਘ, ਅਮਰਜੀਤ ਸਿੰਘ, ਪਰਮਜੀਤ ਸਿੰਘ ਪੰਮਾ, ਅਵਤਾਰ ਸਿੰਘ, ਹਰਬੰਸ ਸਿੰਘ, ਜ਼ੋਰਾ ਸਿੰਘ, ਜਸਵਿੰਦਰ ਸਿੰਘ ਜੱਸਾ, ਮਨਜੀਤ ਸਿੰਘ, ਪ੍ਰਦੀਪ ਸਿੰਘ, ਹਰਵਿੰਦਰ ਸਿੰਘ, ਨਵੀ ਗਰਚਾ, ਗੋਰਾ ਗਰਚਾ, ਲਵਪ੍ਰੀਤ ਸਿੰਘ, ਗੁਰਵਿੰਦਰ ਸਿੰਘ, ਦਿਲਸ਼ਾਨ ਸਿੰਘ, ਸੰਤੋਖ ਸਿੰਘ, ਬਿੰਦਰ ਗਰਚਾ, ਸੁਖਦੇਵ ਸਿੰਘ ਸੇਬੀ, ਕਰਨ ਗਰਚਾ, ਪਰਮਿੰਦਰ ਸਿੰਘ, ਸੁਖਚੈਨ ਸਿੰਘ, ਗੁਰਦੀਪ ਸਿੰਘ, ਦਿਲਪ੍ਰੀਤ ਸਿੰਘ, ਬਲਜੀਤ ਸਿੰਘ, ਮਨਜੋਤ ਸਿੰਘ, ਹਰਚੰਦ ਸਿੰਘ, ਯੁਗਵੀਰ ਸਿੰਘ, ਪਿਆਰਾ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਭਾਜਪਾ ਵਰਕਰਾਂ ਵਲੋਂ ਅਕਸ਼ੇ ਸ਼ਰਮਾ ਦੀ ਅਗਵਾਈ ’ਚ ਮੁੱਖ ਮੰਤਰੀ ਖ਼ਿਲਾਫ਼ ਰੋਸ ਮੁਜ਼ਾਹਰਾ ਅਗਲੀ ਖ਼ਬਰ ਪੀ.ਏ.ਯੂ. ਰਿਟਾਇਰੀਜ਼ ਵੈੱਲਫੇਅਰ ਐਸੋਸੀਏਸ਼ਨ ਦੇ ਵਫ਼ਦ ਵਲੋਂ ਪੀ.ਏ.ਯੂ. ਦੇ ਉਪ-ਕੁਲਪਤੀ ਨਾਲ ਮੁਲਾਕਾਤ
Ad Position 24