03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-06-2026

ਸਵਾ ਤਿੰਨ ਕਰੋੜ ਦੀ ਹੈਰੋਇਨ ਸਮੇਤ ਸਮੇਤ ਨੌਜਵਾਨ ਕਾਬੂ

Ad Position 21
No active advertisement
ਅਜੀਤ ਡੈਸਕ 27-06-2026
ਲੁਧਿਆਣਾ, 26 ਜੂਨ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਇਕ ਨੌਜਵਾਨ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ’ਚੋਂ 308 ਗ੍ਰਾਮ ਹੈਰੋਇਨ ਅਤੇ 60 ਹਜ਼ਾਰ, 150 ਰੁਪਏ ਦੀ ਨਗਦੀ ਬਰਾਮਦ ਕੀਤੀ ਹੈ। ਬਰਾਮਦ ਕੀਤੀ ਹੈਰੋਇਨ ਦੀ ਕੀਮਤ ਅੰਤਰਰਾਸ਼ਟਰੀ ਬਾਜ਼ਾਰ ਵਿਚ ਸਵਾ ਤਿੰਨ ਕਰੋੜ ਰੁਪਏ ਦੱਸੀ ਜਾ ਰਹੀ ਹੈ। ਮਾਮਲੇ ਸੰਬੰਧੀ ਜਾਣਕਾਰੀ ਦਿੰਦਿਆਂ ਏ.ਸੀ.ਪੀ. ਰਾਜ ਕੁਮਾਰ ਬਰਾੜ ਨੇ ਦੱਸਿਆ ਕਿ ਡਵੀਜ਼ਨ ਨੰਬਰ 7 ਦੀ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਰਾਜਾ ਵਾਸੀ ਬਿਹਾਰੀ ਕਾਲੋਨੀ ਕਾਫ਼ੀ ਸਮੇਂ ਤੋਂ ਨਸ਼ਾ ਤਸਕਰੀ ਕਰ ਰਿਹਾ ਹੈ ਅਤੇ ਉਹ ਦੇਰ ਰਾਤ ਹੈਰੋਇਨ ਦੀ ਸਪਲਾਈ ਦੇਣ ਲਈ ਤਾਜ ਪੁਰ ਰੋਡ ‘ਤੇ ਬਿਹਾਰੀ ਕਾਲੋਨੀ ਨੇੜੇ ਖੜ੍ਹਾ ਹੈ। ਸੂਚਨਾ ਪੱਕੀ ਤੇ ਭਰੋਸੇਯੋਗ ਹੋਣ ‘ਤੇ ਥਾਣਾ ਮੁਖੀ ਗਗਨਦੀਪ ਮਲਹੋਤਰਾ ਦੀ ਅਗਵਾਈ ਵਾਲੀ ਟੀਮ ਨੇ ਮੌਕੇ ‘ਤੇ ਛਾਪਾਮਾਰੀ ਕਰਕੇ ਕਥਿਤ ਦੋਸ਼ੀ ਰਾਜਾ ਨੂੰ ਕਾਬੂ ਕਰਕੇ ਉਸ ਪਾਸੋਂ 308 ਗ੍ਰਾਮ ਹੈਰੋਇਨ, 60 ਹਜ਼ਾਰ, 150 ਰੁਪਏ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਹੈ। ਏ.ਸੀ.ਪੀ. ਨੇ ਦੱਸਿਆ ਕਿ ਦੋਸ਼ੀ ਖ਼ਿਲਾਫ਼ 21/61/85 ਐਨ.ਡੀ.ਪੀ.ਐਸ. ਐਕਟ ਅਧੀਨ ਮਾਮਲਾ ਦਰਜ ਕਰਕੇ ਮਾਨਯੋਗ ਅਦਾਲਤ ਵਿਚ ਪੇਸ਼ ਕਰਕੇ ਤਿੰਨ ਦਿਨ ਰਿਮਾਂਡ ਹਾਸਿਲ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਰਿਮਾਂਡ ਦੌਰਾਨ ਇਹ ਪਤਾ ਲਗਾਇਆ ਜਾਵੇਗਾ ਕਿ ਦੋਸ਼ੀ ਹੈਰੋਇਨ ਕਿਥੋਂ ਲਿਆ ਕੇ ਅਤੇ ਅੱਗੇ ਕਿਸ ਨੂੰ ਸਪਲਾਈ ਕਰਦਾ ਸੀ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਕਥਿਤ ਦੋਸ਼ੀ ਦੇ ਸੰਬੰਧਾਂ ਬਾਰੇ ਵੀ ਪਤਾ ਲਗਾਇਆ ਜਾ ਰਿਹਾ ਹੈ। ਇਸ ਮਾਮਲੇ ਵਿਚ ਜੇਕਰ ਕੋਈ ਹੋਰ ਦੋਸ਼ੀ ਪਾਇਆ ਗਿਆ ਤਾਂ ਉਸ ਖ਼ਿਲਾਫ਼ ਵੀ ਕਾਰਵਾਈ ਕੀਤੀ ਜਾਵੇਗੀ।
Ad Position 22
No active advertisement
ਪਿਛਲੀ ਖ਼ਬਰ ਟਿੱਪਰ ਮਾਲਕ ਨੇ ਟੋਲ ਪਲਾਜ਼ਾ ’ਤੇ ਟਿੱਪਰ ਮਹੀਨਾ ਬੰਨ੍ਹ ਕੇ ਲੰਘਾਉਣ ਦੇ ਲਾਏ ਦੋਸ਼ ਅਗਲੀ ਖ਼ਬਰ ਪੰਜਾਬ ਸਰਕਾਰ ਵਲੋਂ ਸਰੀਰਕ ਸਿੱਖਿਆ ਲੈਕਚਰਾਰਾਂ ਦੀਆਂ ਅਸਾਮੀਆਂ ਨਾ ਕੱਢਣ ’ਤੇ ਜਥੇਬੰਦੀ ਵਲੋਂ ਰੋਸ
Ad Position 24
No active advertisement