02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-06-2026

ਗੁਰਦੁਆਰਾ ਸਿੰਘਾਂ ਸ਼ਹੀਦਾਂ ਵਿਖੇ ਹੋਏ ਗੁਰਮਤਿ ਸਮਾਗਮ

Ad Position 21
No active advertisement
ਅਜੀਤ ਡੈਸਕ 27-06-2026
ਲਾਡੋਵਾਲ, 26 ਜੂਨ (ਬਲਬੀਰ ਸਿੰਘ ਰਾਣਾ)-ਗੁਰਦੁਆਰਾ ਸਿੰਘਾਂ ਸ਼ਹੀਦਾਂ ਡੇਰਾ ਸੰਤ ਬਾਬਾ ਜਰਨੈਲ ਸਿੰਘ ਜੀ ਆਲੋਵਾਲ ਵਿਖੇ ਹਫਤਾਵਾਰੀ ਧਾਰਮਿਕ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸ਼੍ਰੀ ਅਖੰਡ ਪਾਠਾਂ ਦੇ ਭੋਗ ਪਾਏ ਗਏ, ਉਪਰੰਤ ਭਾਈ ਕਰਮ ਸਿੰਘ ਫਗਵਾੜਾ ਵਾਲਿਆਂ ਦੇ ਕੀਰਤਨੀ ਜਥੇ ਨੇ ਪਾਵਨ ਪਵਿੱਤਰ ਬਾਣੀ ਦੇ ਨਿਰੋਲ ਕੀਰਤਨ ਕਰਕੇ ਸੰਗਤਾਂ ਨੂੰ ਬਾਣੀ ਅਤੇ ਗੁਰੂ ਚਰਨਾਂ ਨਾਲ ਜੋੜਿਆ। ਇਸ ਮੌਕੇ ਗੁਰਦੁਆਰਾ ਸਾਹਿਬ ਵਿਖੇ ਰਾਗੀ ਸਿੰਘਾਂ, ਢਾਡੀ ਸਿੰਘਾਂ, ਕਵੀਸ਼ਰੀ ਜਥਿਆਂ ਨੇ ਸਾਰਾ ਦਿਨ ਆਪਣੀਆਂ ਮਧੁਰ ਆਵਾਜ਼ਾਂ ਨਾਲ ਹਰੀ ਜਸ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ,ਜਿਸ ਦਾ ਸੰਗਤਾਂ ਨੇ ਵੀ ਖੂਬ ਆਨੰਦ ਮਾਣਿਆ। ਸਮਾਗਮ ਦੌਰਾਨ ਸੰਤ ਬਾਬਾ ਸੁਖਵਿੰਦਰ ਆਲੋਵਾਲ ਨੇ ਪਵਿੱਤਰ ਮੁੱਖਵਾਕ ਦੀ ਵਿਆਖਿਆ, ਕਥਾ ਅਤੇ ਗੁਰਮਤਿ ਵਿਚਾਰਾਂ ਦੀ ਸੰਗਤਾਂ ਨਾਲ ਸਾਂਝ ਪਾਈ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਵੀ ਕੀਤੀ। ਇਸ ਮੌਕੇ ਆਪ ਪਾਰਟੀ ਦੇ ਜਨਰਲ ਸਕੱਤਰ ਪੰਜਾਬ, ਪ੍ਰਿੰਸੀਪਲ ਪ੍ਰੇਮ ਕੁਮਾਰ ਗੁਰੂ ਘਰ ਵਿਚ ਆਪਣੀ ਹਾਜ਼ਰੀ । ਇਸ ਹਫਤਾਵਾਰੀ ਸਮਾਗਮ ਮੌਕੇ ਸੰਤ ਬਾਬਾ ਜਰਨੈਲ ਸਿੰਘ ਜੀ ਅਤੇ ਸੰਤ ਬਾਬਾ ਸੁਖਵਿੰਦਰ ਸਿੰਘ ਆਲੋਵਾਲ ਨੇ ਗੁਰੂ ਘਰ ਪਹੁੰਚੀਆਂ ਪ੍ਰਮੁੱਖ ਸ਼ਖ਼ਸੀਅਤਾਂ ਤੋਂ ਇਲਾਵਾ ਪ੍ਰਿੰਸੀਪਲ ਪ੍ਰੇਮ ਕੁਮਾਰ ਨੂੰ ਸਿਰੋਪਾਓ ਭੇਂਟ ਕਰਕੇ ਸਨਮਾਨਿਤ ਵੀ ਕੀਤਾ। ਇਸ ਮੌਕੇ ਸੰਗਤਾਂ ਨੇ ਗੁਰੂ ਦਾ ਲੰਗਰ ਛੱਕ ਕੇ ਪਰਮਾਤਮਾ ਦਾ ਸ਼ੁਕਰਾਨਾ ਕੀਤਾ, ਜਦਕਿ ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ 3 ਪੰਜਾਬ ਗਰਲਜ਼ ਬਟਾਲੀਅਨ ਐਨ.ਸੀ.ਸੀ., ਲੁਧਿਆਣਾ ਦੀ ਹੋਣਹਾਰ ਐਨ.ਸੀ.ਸੀ. ਕੈਡੇਟ ਯੂ.ਓ. ਆਭਾ ਦੇ ਅਕਾਲ ਚਲਾਣੇ ’ਤੇ ਡੂੰਘੇ... ਅਗਲੀ ਖ਼ਬਰ ਲੁਧਿਆਣਾ ਟੈਂਟ ਡੀਲਰਜ਼ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ
Ad Position 24
No active advertisement