ਲੁਧਿਆਣਾ, 26 ਜੂਨ (ਜਤਿੰਦਰ ਭੰਬੀ)-ਪੰਜਾਬ ਯੂਥ ਕਾਂਗਰਸ ਵਲੋਂ ਸਤਨਾਮ ਸਿੰਘ ਧੀਮਾਨ ਨੂੰ ਜ਼ਿਲ੍ਹਾ ਲੁਧਿਆਣਾ ਦਾ ਜਨਰਲ ਸਕੱਤਰ ਨਿਯੁਕਤ ਕੀਤੇ ਜਾਣ ‘ਤੇ ਉਨ੍ਹਾਂ ਨੇ ਪੰਜਾਬ ਯੂਥ ਕਾਂਗਰਸ ਦੀ ਸਮੁੱਚੀ ਲੀਡਰਸ਼ਿਪ, ਪਾਰਟੀ ਹਾਈਕਮਾਨ ਅਤੇ ਜ਼ਿਲ੍ਹਾ ਲੁਧਿਆਣਾ ਦੇ ਆਗੂਆਂ ਦਾ ਧੰਨਵਾਦ ਕੀਤਾ। ਇਸ ਮੌਕੇ ਧੀਮਾਨ ਨੇ ਕਿਹਾ ਕਿ ਉਹ ਇਸ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਯੂਥ ਕਾਂਗਰਸ ਨੇ ਜੋ ਭਰੋਸਾ ਉਨ੍ਹਾਂ ਉਤੇ ਪ੍ਰਗਟਾਇਆ ਹੈ, ਉਹ ਉਸ ‘ਤੇ ਪੂਰਾ ਉਤਰਣ ਲਈ ਨੌਜਵਾਨਾਂ ਦੀ ਆਵਾਜ਼ ਬਣ ਕੇ ਕੰਮ ਕਰਨਗੇ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਲਗਾਤਾਰ ਯਤਨਸ਼ੀਲ ਰਹਿਣਗੇ। ਉਨ੍ਹਾਂ ਨੇ ਹਲਕਾ ਆਤਮ ਨਗਰ ਦੇ ਸਮੂਹ ਵਾਸੀਆਂ ਅਤੇ ਰਾਮਗੜ੍ਹੀਆ ਭਾਈਚਾਰੇ ਤੋਂ ਇਲਾਵਾ ਆਪਣੇ ਸਾਥੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ‘ਤੇ ਉਠਾਉਣਗੇ, ਨੌਜਵਾਨਾਂ ਨੂੰ ਕਾਂਗਰਸ ਪਾਰਟੀ ਨਾਲ ਜੋੜਨ ਲਈ ਸਰਗਰਮੀ ਨਾਲ ਕੰਮ ਕਰਨਗੇ।