08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-06-2026

ਵਿੱਤ ਤੇ ਠੇਕਾ ਕਮੇਟੀ ਦੇ ਗਠਨ ’ਤੇ ਭਾਰਤੀ ਜਨਤਾ ਪਾਰਟੀ ਦਾ ਨਿਸ਼ਾਨਾ

Ad Position 21
No active advertisement
ਅਜੀਤ ਡੈਸਕ 28-06-2026

ਲੁਧਿਆਣਾ, 27 ਜੂਨ (ਭੁਪਿੰਦਰ ਸਿੰਘ ਬੈਂਸ)-ਨਗਰ ਨਿਗਮ ਦੀ ਵਿੱਤ ਤੇ ਠੇਕਾ ਕਮੇਟੀ ਦੇ ਗਠਨ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਦੇ ਵਿਰੋਧੀ ਧਿਰ ਦੇ ਆਗੂ ਪੂਨਮ ਰਤੜਾ ਅਤੇ ਉਪ ਆਗੂ ਰੋਹਿਤ ਸਿੱਕਾ ਵਲੋਂ ਆਮ ਆਦਮੀ ਪਾਰਟੀ ’ਤੇ ਪਰਿਵਾਰਵਾਦ ਅਤੇ ਭਾਈ-ਭਤੀਜਾਵਾਦ ਦੇ ਦੋਸ਼ ਲਗਾਏ ਗਏ ਹਨ। ਉਕਤ ਆਗੂਆਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਸੱਤਾ ਵਿਚ ਆਉਣ ਤੋ ਪਹਿਲਾਂ ਆਪਣੇ ਆਪ ਨੂੰ ਲੋਕਾਂ ਦੀ ਪਾਰਟੀ ਵਜੋਂ ਪੇਸ਼ ਕੀਤਾ ਸੀ ਪਰ ਵਿੱਤ ਤੇ ਠੇਕਾ ਕਮੇਟੀ ਵਰਗੀ ਮਹੱਤਵਪੂਰਨ ਕਮੇਟੀ ਵਿਚ ਵਿਧਾਇਕਾਂ ਦੇ ਪੁੱਤਰਾਂ ਨੂੰ ਮੈਂਬਰ ਬਣਾਉਣ ਨਾਲ ਪਾਰਟੀ ਦਾ ਅਸਲ ਚਿਹਰਾ ਸਾਹਮਣੇ ਆ ਗਿਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਇਸ ਨਾਲ ਇਹ ਸਪੱਸ਼ਟ ਹੋ ਗਿਆ ਕਿ ਪਾਰਟੀ ਹੁਣ ਆਮ ਲੋਕਾਂ ਦੀ ਬਜਾਏ ਖ਼ਾਸ ਵਰਗ ਤੱਕ ਸੀਮਤ ਹੋ ਕੇ ਰਹਿ ਗਈ ਹੈ। ਪੂਨਮ ਰੱਤੜਾ ਨੇ ਸਵਾਲ ਚੁੱਕਿਆ ਕਿ ਸਰਕਾਰ ਦੇ ਕਾਰਜਕਾਲ ਦੇ ਆਖ਼ਰੀ ਦੋ ਮਹੀਨਿਆਂ ਵਿਚ ਹੀ ਵਿਧਾਇਕਾਂ ਦੇ ਪੁੱਤਰਾਂ ਨੂੰ ਕਮੇਟੀ ਵਿਚ ਸ਼ਾਮਿਲ ਕਰਨ ਦੀ ਕੀ ਲੋੜ ਸੀ। ਉਨ੍ਹਾਂ ਕਿਹਾ ਕਿ ਇਸ ਨਾਲ ਨਗਰ ਨਿਗਮ ਦੇ ਵਿੱਤੀ ਫ਼ੈਸਲਿਆਂ ਤੇ ਠੇਕਿਆਂ ਸਬੰਧੀ ਪਾਰਦਰਸ਼ਤਾ ’ਤੇ ਸਵਾਲ ਖੜ੍ਹੇ ਹੁੰਦੇ ਹਨ। ਭਾਰਤੀ ਜਨਤਾ ਪਾਰਟੀ ਆਗੂਆਂ ਨੇ ਦਾਅਵਾ ਕੀਤਾ ਕਿ ਕਮੇਟੀ ਵਿਚ ਅਜਿਹੇ ਕੌਂਸਲਰਾਂ ਨੂੰ ਮੈਂਬਰ ਬਣਾਇਆ ਗਿਆ ਹੈ, ਜੋ ਪਹਿਲੀ ਵਾਰ ਚੁਣੇ ਗਏ ਹਨ ਤੇ ਜਿਨ੍ਹਾਂ ਕੋਲ ਪ੍ਰਸ਼ਾਸਨਿਕ ਤਜਰਬੇ ਦੀ ਘਾਟ ਹੈ, ਜਦਕਿ ਕਈ ਸੀਨੀਅਰ ਤੇ ਤਜਰਬੇਕਾਰ ਕੌਂਸਲਰਾਂ ਨੂੰ ਅਣਦੇਖਿਆ ਕੀਤਾ ਗਿਆ। ਉਨ੍ਹਾਂ ਦੇ ਅਨੁਸਾਰ ਵਿੱਤ ਤੇ ਠੇਕਾ ਕਮੇਟੀ ਨਿਗਮ ਦੀ ਸਭ ਤੋ ਅਹਿਮ ਕਮੇਟੀਆਂ ਵਿਚੋਂ ਇਕ ਹੈ, ਜੋ ਵਿੱਤੀ ਫ਼ੈਸਲਿਆਂ ਤੇ ਵਿਕਾਸ ਕਾਰਜਾਂ ਵਿਚ ਕੇਂਦਰੀ ਭੂਮਿਕਾ ਨਿਭਾਉਂਦੀ ਹੈ। ਆਗੂਆਂ ਨੇ ਇਹ ਵੀ ਕਿਹਾ ਕਿ ਪਿਛਲੇ ਡੇਢ ਸਾਲ ਦੌਰਾਨ ਨਗਰ ਨਿਗਮ ਦੀ ਕਾਰਗੁਜ਼ਾਰੀ ਪ੍ਰਭਾਵਿਤ ਹੋਈ ਹੈ ਤੇ ਸ਼ਹਿਰ ਦੇ ਕਈ ਵਿਕਾਸ ਕਾਰਜ ਸੁਸਤੀ ਦਾ ਸ਼ਿਕਾਰ ਹੋ ਰਹੇ ਹਨ, ਜਿਸ ਕਾਰਨ ਲੋਕ ਬੁਨਿਆਦੀ ਸਹੂਲਤਾਂ ਲਈ ਪਰੇਸ਼ਾਨ ਹਨ।

Ad Position 22
No active advertisement
ਪਿਛਲੀ ਖ਼ਬਰ ਰੈਸਟੋਰੈਂਟ ਮੁਲਾਜ਼ਮਾਂ ਦੀ ਕੁੱਟਮਾਰ ਕਰਨ ਦੇ ਮਾਮਲੇ ਵਿਚ ਦੋ ਕਾਬੂ ਅਗਲੀ ਖ਼ਬਰ ਏ. ਐੱਸ. ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵਿਖੇ ‘ਨਸ਼ਾ ਵਿਰੋਧੀ ਦਿਵਸ’ ਤਹਿਤ ਜਾਗਰੂਕਤਾ ਪ੍ਰੋਗਰਾਮ ਕਰਵਾਇਆ
Ad Position 24