ਐਡਵੋਕੇਟ ਗੁਰਪ੍ਰੀਤ ਸਿੰਘ ਸੇਖੋਂ ਨੂੰ ਸਦਮਾ, ਪਤਨੀ ਸਵਰਗਵਾਸ
ਅਜੀਤ ਡੈਸਕ
28-06-2026
ਲੁਧਿਆਣਾ, 27 ਜੂਨ (ਪਰਮਿੰਦਰ ਸਿੰਘ ਆਹੂਜਾ)-ਸ਼ਹਿਰ ਦੇ ਮਸ਼ਹੂਰ ਐਡਵੋਕੇਟ ਗੁਰਪ੍ਰੀਤ ਸਿੰਘ ਸੇਖੋਂ ਨੂੰ ਉਸ ਵਕਤ ਸਦਮਾ ਲੱਗਿਆ, ਜਦੋਂ ਕਿ ਉਨ੍ਹਾਂ ਦੀ ਪਤਨੀ ਸਰਦਾਰਨੀ ਗੁਰਪ੍ਰੀਤ ਕੌਰ ਸੇਖੋਂ ਅਚਾਨਕ ਅਕਾਲ ਚਲਾਣਾ ਕਰ ਗਏ। ਉਨ੍ਹਾਂ ਦੇ ਅਕਾਲ ਚਲਾਣਾ ‘ਤੇ ਸਮਾਜਿਕ ਰਾਜਸੀ ਤੇ ਧਾਰਮਿਕ ਆਗੂਆਂ ਵਲੋਂ ਸੇਖੋਂ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ ਗਈ ਹੈ। ਬੀਤੇ ਦਿਨ ਸਰਦਾਰਨੀ ਗੁਰਪ੍ਰੀਤ ਕੌਰ ਦਾ ਅੰਤਿਮ ਸੰਸਕਾਰ ਕੀਤਾ ਗਿਆ। ਇਸ ਮੌਕੇ ਵੱਖ-ਵੱਖ ਵਰਗਾਂ ਦੇ ਪ੍ਰਤੀਨਿਧਾਂ ਨੇ ਉਨ੍ਹਾਂ ਨੂੰ ਅੰਤਿਮ ਵਿਦਾਈ ਦਿੱਤੀ। ਸਰਦਾਰਨੀ ਗੁਰਪ੍ਰੀਤ ਕੌਰ ਨਮਿੱਤ ਰੱਖੇ ਸਹਿਜ ਪਾਠ ਸਾਹਿਬ ਦੇ ਭੋਗ ਅਤੇ ਅੰਤਿਮ ਅਰਦਾਸ ਐਤਵਾਰ 1.00 ਤੋਂ 2.00 ਵਜੇ ਤੱਕ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਹੋਵੇਗੀ।