ਲੁਧਿਆਣਾ, 28 ਜੂਨ (ਪਰਮਿੰਦਰ ਸਿੰਘ ਆਹੂਜਾ)-ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵਲੋਂ ਨੌਜਵਾਨ ਆਗੂ ਪਰਮਿੰਦਰ ਸਿੰਘ ਨੂੰ ਲੁਧਿਆਣਾ ਸ਼ਹਿਰੀ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਨਵ ਨਿਯੁਕਤ ਪ੍ਰਧਾਨ ਸ. ਪਰਮਿੰਦਰ ਸਿੰਘ ਵਲੋਂ ਇਹ ਜ਼ਿੰਮੇਵਾਰੀ ਸੌਂਪਣ ਲਈ ਪਾਰਟੀ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ, ਸਮੂਹ ਸਰਪ੍ਰਸਤ, ਸੀਨੀਅਰ ਆਗੂ ਸ. ਪਰਮਪਾਲ ਸਿੰਘ ਅਤੇ ਪਾਰਟੀ ਅਬਜ਼ਰਵਰਾਂ ਬੀਬੀ ਜਗੀਰ ਕੌਰ, ਸ. ਸੰਤਾ ਸਿੰਘ ਉਮੈਦਪੁਰੀ ਤੇ ਸ. ਭਰਪੂਰ ਸਿੰਘ ਧਾਂਦਰਾ ਸਣੇ ਸਮੂਹ ਅਹੁਦੇਦਾਰ ਸਾਹਿਬਾਨਾਂ ਦਾ ਧੰਨਵਾਦ ਪ੍ਰਗਟਾਇਆ ਗਿਆ ਹੈ। ਪਾਰਟੀ ਵਲੋਂ ਸ. ਪਰਮਿੰਦਰ ਸਿੰਘ ਨੂੰ ਲੁਧਿਆਣਾ ਸ਼ਹਿਰੀ ਦਾ ਪ੍ਰਧਾਨ, ਸ. ਗੁਰਦੀਪ ਸਿੰਘ ਨੂੰ ਜਨਰਲ ਸਕੱਤਰ, ਸ. ਗੁਰੂ ਸਾਹਿਬ ਸਿੰਘ ਨੂੰ ਪ੍ਰੈਸ ਸਕੱਤਰ/ ਬੁਲਾਰਾ ਅਤੇ ਸ. ਹਰਜੀਤ ਸਿੰਘ ਨੂੰ ਕੈਸ਼ੀਅਰ ਨਿਯੁਕਤ ਕੀਤਾ ਗਿਆ ਹੈ। ਇਸ ਮੌਕੇ ਸ. ਪਰਮਿੰਦਰ ਸਿੰਘ ਅਤੇ ਸਮੂਹ ਨਵ ਨਿਯੁਕਤ ਅਹੁਦੇਦਾਰਾਂ ਵਲੋਂ ਪਾਰਟੀ ਲੀਡਰਸ਼ਿਪ ਦਾ ਧੰਨਵਾਦ ਪ੍ਰਗਟਾਉਂਦੇ ਹੋਏ, ਕਿਹਾ ਕਿ ਉਹ ਇਸ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਮੌਜੂਦਾ ਹਾਲਾਤਾਂ ਵਿਚੋਂ ਇਕ ਪੰਥਕ ਸੋਚ ਵਾਲੀ ਪਾਰਟੀ ਦੀ ਸਰਕਾਰ ਬਣਾ ਸਕਦੀ ਹੈ। ਸੂਬੇ ਦੇ ਲੋਕਾਂ ਨੂੰ ਗਿਆਨੀ ਹਰਪ੍ਰੀਤ ਸਿੰਘ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਤੋਂ ਬਹੁਤ ਸਾਰੀਆਂ ਉਮੀਦਾਂ ਹਨ।