ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-06-2026

ਪੰਜਾਬ ਦੇ ਵੱਡੇ ਵੱਡੇ ਦਿੱਗਜ਼ ‘ਵਾਰਿਸ ਪੰਜਾਬ ਦੇ’ ਵਿਚ ਆਉਣ ਲਈ ਤਿਆਰ- ਬਾਪੂ ਤਰਸੇਮ ਸਿੰਘ ਖ਼ਾਲਸਾ

Ad Position 21
No active advertisement
ਅਜੀਤ ਡੈਸਕ 29-06-2026
ਲਾਡੋਵਾਲ, 28 ਜੂਨ (ਬਲਬੀਰ ਸਿੰਘ ਰਾਣਾ)- ਪੰਜਾਬ ਅੰਦਰ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਦੇ ਲੋਕਾਂ ਦਾ ਬਦਲਾ ਦੇ ਨਾਂ ਤੇ ਜੋ ਕਚੁੰਬਰ ਕੱਢਿਆ ਹੈ, ਵਿਕਾਸ ਅਤੇ ਸੁੱਖ ਸਹੂਲਤਾਂ ਨਾ ਮਿਲਣ ਤੇ ਜੋ ਪੰਜਾਬ ਵਾਸੀਆਂ ਨੇ ਆਪਣੇ ਪਿੰਡੇ ਤੇ ਸੰਤਾਪ ਹੰਇਆ ਹੈ, ਉਸ ਦਾ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ 2027 ਵਿਚ ਮੂੰਹ ਤੋੜਵਾਂ ਜਵਾਬ ਦੇਣ ਲਈ ਬਸ ਸਮੇਂ ਦੀ ਉਡੀਕ ਕੀਤੀ ਜਾ ਰਹੀ ਹੈ। ਉਕਤ ਵਿਚਾਰ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਦੀ ਸਤਿਕਾਰਯੋਗ ਪਿਤਾ ਤਰਸੇਮ ਸਿੰਘ ਖਾਲਸਾ ਨੇ ਪਿੰਡ ਨੂਰਪੁਰ ਬੇਟ ਵਿਖੇ ਇਕ ਭਰਵੀਂ ਮੀਟਿੰਗ ਨੂੰ ਸੰਬੋਧਨ ਕਰਦਿਆਂ ਸਾਂਝੇ ਕੀਤੇ। ਬਾਪੂ ਤਰਸੇਮ ਸਿੰਘ ਖਾਲਸਾ ਨੇ ਕਿਹਾ ਕਿ ਪੰਜਾਬ ਦੀ ਆਪ ਸਰਕਾਰ ਨੇ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰਕੇ ਸਰਕਾਰ ਬਣਾ ਕੇ ਜੋ ਉਨ੍ਹਾਂ ਨਾਲ ਵਧੀਕੀਆਂ ਕੀਤੀਆਂ ਹਨ ਉਹ ਕਿਸੇ ਵੀ ਕੀਮਤ ‘ਤੇ ਸਹਿਣ ਯੋਗ ਨਹੀਂ ਹਨ। ਸਰਕਾਰ ਦੀਆਂ ਲੋਕ ਮਾਰੂ ਨੀਤੀ ਤੋਂ ਦੁਖੀ ਹੋ ਪੰਜਾਬ ਦੇ ਵੱਡੇ ਦਿੱਗਜ਼ ਆਉਣ ਵਾਲੇ ਸਮੇਂ ਅੰਦਰ ਅਕਾਲੀ ਦਲ ਵਾਰਿਸ ਪੰਜਾਬ ਵਿਚ ਆਉਣ ਲਈ ਤਿਆਰ ਬਰ ਤਿਆਰ ਬੈਠੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਨੇ ਅੱਜ ਤੱਕ ਬੰਦੀ ਸਿੰਘਾਂ ਦੀ ਰਿਹਾਈ ਵਾਸਤੇ ਕੁਝ ਨਾ ਕਰਕੇ ਜੋ ਧ੍ਰੋਹ ਕਮਾਇਆ ਹੈ, ਪੰਜਾਬ ਦੇ ਲੋਕ ਕਿਸੇ ਵੀ ਕੀਮਤ ਤੇ ਆਪ ਸਰਕਾਰ ਨੂੰ ਮੁਆਫ ਨਹੀਂ ਕਰਨਗੇ, ਸਗੋਂ ਲੋਕ ਸਰਕਾਰ ਨੂੰ ਚਲਦਾ ਕਰਨ ਲਈ ਅਕਾਲੀ ਦਲ ਵਾਰਿਸ ਪੰਜਾਬ ਨਾਲ ਮੋਢੇ ਨਾਲ ਮੋਢਾ ਲਾ ਕੇ ਚੱਟਾਨ ਬਣ ਕੇ ਖੜੇ ਹਨ। ਇਸ ਮੌਕੇ ਸਰਪੰਚ ਗੁਰਪ੍ਰੀਤ ਸਿੰਘ ਢੇਸੀ, ਸੁਸਾਇਟੀ ਦੇ ਪ੍ਰਧਾਨ ਰਘਬੀਰ ਸਿੰਘ ਗਿੱਲ, ਭੁਪਿੰਦਰ ਸਿੰਘ ਮਾਂਗਟ, ਰਸ਼ਪਾਲ ਸਿੰਘ ਚੱਠਾ ਅਤੇ ਜਸਪਾਲ ਸਿੰਘ ਜੱਸਾ ਆਦਿ ਨੇ ਪਿੰਡ ਵਾਸੀਆਂ ਤਰਫੋਂ ਬਾਪੂ ਤਰਸੇਮ ਸਿੰਘ ਖਾਲਸਾ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਇਕ ਇਕ ਵੋਟ ਅਕਾਲੀ ਦਲ ਵਾਰਿਸ ਪੰਜਾਬ ਨੂੰ ਪੁਆ ਕੇ ਵੱਡੇ ਪੱਧਰ ‘ਤੇ ਜਿਤਾਉਣਗੇ। ਇਸ ਮੌਕੇ ਬਾਪੂ ਤਰਸੇਮ ਸਿੰਘ ਖਾਲਸਾ ਅਤੇ ਹੋਰਾਂ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਵੀ ਕੀਤਾ ਗਿਆ, ਜਦ ਕਿ ਸਰਪੰਚ ਗੁਰਪ੍ਰੀਤ ਸਿੰਘ ਢੇਸੀ, ਪ੍ਰਧਾਨ ਰਘਬੀਰ ਸਿੰਘ ਗਿੱਲ, ਜਸਪਾਲ ਸਿੰਘ ਜੱਸਾ, ਰਸ਼ਪਾਲ ਸਿੰਘ ਚੱਠਾ, ਭੁਪਿੰਦਰ ਸਿੰਘ ਮਾਂਗਟ, ਸਰਬਜੀਤ ਸਿੰਘ ਭਿੰਡਰ, ਗੁਰਮੀਤ ਸਿੰਘ ਗਰੇਵਾਲ, ਗੁਰਪਾਲ ਸਿੰਘ ਜੌਹਲ, ਗੁਰਵਿੰਦਰ ਸਿੰਘ ਸਿੱਧੂ, ਕੁਲਵਿੰਦਰ ਸਿੰਘ ਸੰਧੂ, ਤਜਿੰਦਰ ਸਿੰਘ ਚੱਠਾ, ਅਮਰੀਕ ਸਿੰਘ ਸੰਧੂ, ਕੁਲਵਿੰਦਰ ਸਿੰਘ ਗਰੇਵਾਲ, ਤਰਲੋਕ ਸਿੰਘ ਗਿੱਲ, ਜਸਵੰਤ ਸਿੰਘ ਬਾਸੀ, ਜਸਵਿੰਦਰ ਸਿੰਘ ਜੱਸੀ ਅਤੇ ਲਖਵਿੰਦਰ ਸਿੰਘ ਆਦਿ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਕਿੰਨਰ ’ਤੇ ਹਮਲਾ ਕਰਨ ਦੇ ਮਾਮਲੇ ਵਿਚ ਅੱਠ ਕਿੰਨਰਾਂ ਸਮੇਤ 10 ਖਿਲਾਫ਼ ਕੇਸ ਦਰਜ ਅਗਲੀ ਖ਼ਬਰ ਲੁਧਿਆਣਾ ਗੁੱਡਜ਼ ਟਰਾਂਸਪੋਰਟ ਜਥੇਬੰਦੀ ਦੇ ਲੋਹਾਰਾ ਚੇਅਰਮੈਨ ਤੇ ਸ਼ਰਮਾ ਪ੍ਰਧਾਨ ਚੁਣੇ ਗਏ
Ad Position 24
No active advertisement