09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-06-2026

ਸੜਕ ਹਾਦਸੇ ’ਚ ਐਕਟਿਵਾ ਸਵਾਰ ਦੀ ਮੌਤ

Ad Position 21
No active advertisement
ਅਜੀਤ ਡੈਸਕ 30-06-2026
ਲੁਧਿਆਣਾ, 29 ਜੂਨ (ਪਰਮਿੰਦਰ ਸਿੰਘ ਆਹੂਜਾ)-ਥਾਣਾ ਫੋਕਲ ਪੁਆਇੰਟ ਦੇ ਘੇਰੇ ਅੰਦਰ ਪੈਂਦੇ ਇਲਾਕੇ ਕੁਹਾੜਾ ਚੌਕ ਨੇੜੇ ਹੋਏ ਇਕ ਸੜਕ ਹਾਦਸੇ ਵਿਚ ਐਕਟਿਵਾ ਸਵਾਰ ਨੌਜਵਾਨ ਵਿਅਕਤੀ ਦੀ ਮੌਤ ਹੋ ਗਈ। ਮ੍ਰਿਤਕ ਦੀ ਸ਼ਨਾਖਤ ਸ਼ਿਵ ਪ੍ਰੇਮ ਸਿੰਘ ਵਜੋਂ ਕੀਤੀ ਗਈ ਹੈ। ਸ਼ਿਵ ਪ੍ਰੇਮ ਸਿੰਘ ਆਪਣੇ ਐਕਟਿਵਾ ’ਤੇ ਕੁਹਾੜਾ ਨੇੜੇ ਜਾ ਰਹੇ ਸਨ ਕਿ ਤੇਜ਼ ਰਫ਼ਤਾਰ ਦੇ ਟਰੱਕ ਨੇ ਉਨ੍ਹਾਂ ਨੂੰ ਆਪਣੀ ਲਪੇਟ ’ਚ ਲੈ ਲਿਆ। ਸਿੱਟੇ ਵਜੋਂ ਉਹ ਗੰਭੀਰ ਜ਼ਖਮੀ ਹੋ ਗਏ। ਗੰਭੀਰ ਹਾਲਤ ’ਚ ਉਨ੍ਹਾਂ ਨੂੰ ਹਸਪਤਾਲ ਲਿਆਂਦਾ ਗਿਆ, ਜਿੱਥੇ ਕਿ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਕਰਾਰ ਦੇ ਦਿੱਤਾ। ਪੁਲਿਸ ਵਲੋਂ ਇਸ ਸੰਬੰਧੀ ਮ੍ਰਿਤਕ ਦੇ ਲੜਕੇ ਲਵਦੀਪ ਸਿੰਘ ਦੀ ਸ਼ਿਕਾਇਤ ’ਤੇ ਟਰੱਕ ਚਾਲਕ ਰਘਵਿੰਦਰ ਸ਼ਰਮਾ ਖ਼ਿਲਾਫ਼ ਕੇਸ ਦਰਜ ਕਰ ਲਿਆ ਤੇ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਨੇ ਲਾਸ਼ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤੀ ਹੈ।
Ad Position 22
No active advertisement
ਪਿਛਲੀ ਖ਼ਬਰ ਬਾਬਾ ਬੁੱਢਾ ਜੀ ਦੀ ਯਾਦ ਨੂੰ ਸਮਰਪਿਤ ਕੀਰਤਨ ਸਮਾਗਮ ਅਗਲੀ ਖ਼ਬਰ ਦੋਸਤਾਂ ਨਾਲ ਨਹਾਉਣ ਗਿਆ ਨੌਜਵਾਨ ਨਹਿਰ ’ਚ ਡੁੱਬਿਆ
Ad Position 24