09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-06-2026

ਬਾਬਾ ਬੁੱਢਾ ਜੀ ਦੀ ਯਾਦ ਨੂੰ ਸਮਰਪਿਤ ਕੀਰਤਨ ਸਮਾਗਮ

Ad Position 21
No active advertisement
ਅਜੀਤ ਡੈਸਕ 30-06-2026
ਲੁਧਿਆਣਾ, 29 ਜੂਨ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਦੀ ਪ੍ਰਬੰਧਕ ਕਮੇਟੀ ਵਲੋਂ ਗੁਰਦੁਆਰਾ ਸਾਹਿਬ ਵਿਖੇ ਬ੍ਰਹਮ ਗਿਆਨੀ ਬਾਬਾ ਬੁੱਢਾ ਜੀ ਦੀ ਯਾਦ ਨੂੰ ਸਮਰਪਿਤ ਚਲ ਰਹੀ ਕੀਰਤਨ ਸਮਾਗਮ ਲੜੀ ਅੰਦਰ ਪੰਥ ਪ੍ਰਸਿੱਧ ਕੀਰਤਨੀਏ ਭਾਈ ਜਗਤਾਰ ਸਿੰਘ ਰਾਜਪੁਰਾ ਹਜੂਰੀ ਰਾਗੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਾਲਿਆਂ ਦੇ ਕੀਰਤਨੀ ਜਥੇ ਨੇ ਆਪਣੀਆਂ ਹਾਜ਼ਰੀਆਂ ਭਰ ਕੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕੀਤਾ। ਕੀਰਤਨ ਸਮਾਗਮ ‘ਚ ਇਕੱਤਰ ਹੋਈਆਂ ਸੰਗਤਾਂ ਦੇ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਕਰਦਿਆਂ ਹੋਇਆਂ ਭਾਈ ਜਗਤਾਰ ਸਿੰਘ ਰਾਜਪੁਰਾ ਨੇ ਕਿਹਾ ਕਿ ਸ਼ਬਦ ਗੁਰੂ ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਅੰਦਰ ਦਰਜ ਗੁਰੂ ਸਾਹਿਬਾਨ ਤੇ ਭਗਤਾਂ ਦੀ ਬਾਣੀ ਸਾਨੂੰ ਜਿੱਥੇ ਸਾਨੂੰ ਅਧਿਆਤਮਕ ਤੇ ਰੂਹਾਨੀਅਤ ਦਾ ਸਕੂਨ ਪ੍ਰਦਾਨ ਕਰਦੀ ਹੈ, ਉੱਥੇ ਨਾਲ ਹੀ ਅਕਾਲ ਪੁਰਖ ਦੀ ਬੰਦਗੀ ਕਰਨ ਦਾ ਸੰਦੇਸ਼ ਵੀ ਦਿੰਦੀ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਅੰਦਰ ਬਾਬਾઠ ਬੁੱਢਾ ਜੀ ਵਲੋਂ ਬਖ਼ਸ਼ੇ ਸੇਵਾ ਤੇ ਸਿਮਰਨ ਦੇ ਸੰਕਲਪ ਨੂੰ ਸੰਭਾਲਣ ਦੀ ਮੁੱਖ ਜ਼ਰੂਰਤ ਹੈ ਤਾਂ ਹੀ ਹਰ ਬੱਚਾ ਆਪਣੇ ਅੰਦਰ ਗੁਰਸਿੱਖੀ ਵਾਲਾ ਜ਼ਜਬਾ ਪੈਦਾ ਕਰਕੇ ਗੁਰੂ ਵਾਲਾ ਬਣ ਸਕਦਾ ਹੈ । ਕੀਰਤਨ ਸਮਾਗਮ ਅੰਦਰ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਇੰਦਰਜੀਤ ਸਿੰਘ ਮਕੱੜ, ਮਹਿੰਦਰ ਡੰਗ, ਅਤੱਰ ਸਿੰਘ ਮਕੱੜ, ਰਜਿੰਦਰ ਸਿੰਘ ਡੰਗ, ਹਰਪਾਲ ਸਿੰਘ ਖਾਲਸਾ, ਬਲਬੀਰ ਸਿੰਘ ਭਾਟੀਆ, ਹਰਮਿੰਦਰ ਸਿੰਘ ਕਹੋਲੀ, ਭੁਪਿੰਦਰ ਸਿੰਘ ਜੁਨੇਜਾ, ਗੁਰਦੀਪ ਸਿੰਘ ਡੀਮਾਰਟੇ, ਇੰਦਰਬੀਰ ਸਿੰਘ ਬੱਤਰਾ, ਹਰਮੀਤ ਸਿੰਘ ਡੰਗ, ਸੁਰਿੰਦਰਪਾਲ ਸਿੰਘ ਭੁਟੀਆਨੀ, ਨਰਿੰਦਰਪਾਲ ਸਿੰਘ ਕਥੂਰੀਆ, ਪ੍ਰੇਮ ਸਿੰਘ, ਅਵਤਾਰ ਸਿੰਘ ਬੀ.ਕੇ, ਜੋਗਿੰਦਰ ਸਿੰਘ ਸਲੂਜਾ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ-1 ਦੁੱਗਰੀ ਵਿਖ਼ੇ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਨੂੰ ਸਮਰਪਿਤ ਕੀਰਤਨ... ਅਗਲੀ ਖ਼ਬਰ ਸੜਕ ਹਾਦਸੇ ’ਚ ਐਕਟਿਵਾ ਸਵਾਰ ਦੀ ਮੌਤ
Ad Position 24