09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-06-2026

ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ-1 ਦੁੱਗਰੀ ਵਿਖ਼ੇ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਨੂੰ ਸਮਰਪਿਤ ਕੀਰਤਨ ਸਮਾਗਮ

Ad Position 21
No active advertisement
ਅਜੀਤ ਡੈਸਕ 30-06-2026
ਲੁਧਿਆਣਾ, 29 ਜੂਨ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ -1 ਦੁੱਗਰੀ ਦੀ ਪ੍ਰਬੰਧਕ ਕਮੇਟੀ ਵਲੋਂ ਬੀਤੀ ਰਾਤ ਗੁਰਦੁਆਰਾ ਸਾਹਿਬ ਵਿਖੇ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਨੂੰ ਸਮਰਪਿਤ ਵਿਸੇਸ਼ ਦੋ ਰੋਜ਼ਾ ਕਥਾ ਅਤੇ ਕੀਰਤਨ ਸਮਾਗਮ ਕਰਵਾਏ ਗਏ, ਜਿਸ ਵਿਚ ਪੰਥ ਪ੍ਰਸਿੱਧ ਕੀਰਤਨੀਏ ਭਾਈ ਗੁਰਮੁਖ ਸਿੰਘ ਹਜ਼ੂਰੀ ਰਾਗੀ ਦਰਬਾਰ ਸਾਹਿਬ ਅੰਮ੍ਰਿਤਸਰ ਸਾਹਿਬ ਅਤੇ ਪ੍ਰਚਾਰਕ ਗਿਆਨੀ ਪ੍ਰਤਾਪ ਸਿੰਘ ਲੁਧਿਆਣੇ ਵਾਲਿਆ ਨੇ ਹਾਜ਼ਰੀਆਂ ਭਰੀਆਂ ਅਤੇ ਸੰਗਤਾਂ ਨੂੰ ਗੁਰਬਾਣੀ ਕਥਾ ਕੀਰਤਨ ਰਾਹੀਂ ਨਿਹਾਲ ਕੀਤਾ। ਗੁਰਮਤਿ ਵਿਚਾਰਾਂ ਦੀ ਸਾਂਝ ਕਰਦਿਆਂ ਹੋਇਆ ਭਾਈ ਗੁਰਮੁਖ ਸਿੰਘ ਹਜ਼ੂਰੀ ਰਾਗੀ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਸਾਹਿਬ ਵਾਲਿਆਂ ਨੇ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਕੇਵਲ ਇਕ ਚੰਗੇ ਰਾਜ ਪ੍ਰਬੰਧਕ ਹੀ ਨਹੀਂ ਸਨ ਬਲਕਿ ਗੁਰੂ ਘਰ ਦੇ ਸੇਵਕ ਵੀ ਸਨ। ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ ਨੇ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ। ਸਮਾਗਮ ਅੰਦਰ ਗੁਰਦੁਆਰਾ ਸਾਹਿਬ ਦੇ ਚੇਅਰਮੈਨ ਬਲਜੀਤ ਸਿੰਘ ਸੇਠੀ, ਤਰਲੋਕ ਸਿੰਘ ਸੱਚਦੇਵਾ, ਕਰਤਾਰ ਸਿੰਘ ਬਰਾੜ, ਦਰਸ਼ਨ ਸਿੰਘ, ਜਗਮੋਹਨ ਸਿੰਘ, ਸਰਬਜੀਤ ਸਿੰਘ ਚਗਰ, ਮਲਕੀਤ ਸਿੰਘ, ਯਸ਼ਪਾਲ ਸਿੰਘ, ਗੁਰਦੀਪ ਸਿੰਘ ਕਾਲੜਾ, ਰਜਿੰਦਰ ਸਿੰਘ ਭਾਟੀਆ, ਸੁਖਵਿੰਦਰ ਪਾਲ ਸਿੰਘ, ਚਰਨਜੀਤ ਸਿੰਘ ਪਾਇਲ, ਮਨਜੀਤ ਸਿੰਘ ਪਾਇਲ, ਗੁਰਚਰਨ ਸਿੰਘ, ਹਰਨੇਕ ਸਿੰਘ, ਪਰਮਜੀਤ ਸਿੰਘ, ਅਮਰਜੀਤ ਸਿੰਘ, ਬਲਬੀਰ ਸਿੰਘ, ਡਾਕਟਰ ਪ੍ਰੇਮ ਸਿੰਘ ਚਾਵਲਾ, ਤਰਲੋਕ ਸਿੰਘ ਸਚਦੇਵਾ, ਜਗਜੀਵਨ ਸਿੰਘ ਸੋਹਨਪਾਲ, ਵਰਿੰਦਰ ਮੋਹਨ ਸਿੰਘ, ਜਗਜੀਤ ਸਿੰਘ, ਤਰਲੋਕ ਸਿੰਘ, ਮਨਿੰਦਰ ਸਿੰਘ ਅਤੇ ਗੁਰਦੁਆਰਾ ਸਾਹਿਬ ਦੀ ਇਸਤਰੀ ਸਤਿਸੰਗ ਸਭਾ ਦੀਆਂ ਪ੍ਰਮੁੱਖ ਬੀਬੀਆਂ ਕੁਲਜੀਤ ਕੌਰ, ਬਲਵਿੰਦਰ ਕੌਰ ਬੱਤਰਾ, ਬੀਬੀ ਦਵਿੰਦਰ ਕੌਰ, ਸਿਮਰਨ ਕੌਰ, ਕਰਮਜੀਤ ਕੌਰ, ਅੰਮ੍ਰਿਤਪਾਲ ਕੌਰ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ।
Ad Position 22
No active advertisement
ਪਿਛਲੀ ਖ਼ਬਰ ਬਿਜਲੀ ਕੱਟਾਂ ਨੇ ਐਮ.ਐਸ.ਐਮ.ਈ. ਨੂੰ ਸੰਕਟ ਵੱਲ ਧੱਕਿਆ, ਸੀਸੂ ਨੇ ਪੰਜਾਬ ਸਰਕਾਰ ਨੂੰ ਤੁਰੰਤ ਦਖ਼ਲ ਦੇਣ ਦੀ ਕੀਤੀ ਅਪੀਲ ਅਗਲੀ ਖ਼ਬਰ ਬਾਬਾ ਬੁੱਢਾ ਜੀ ਦੀ ਯਾਦ ਨੂੰ ਸਮਰਪਿਤ ਕੀਰਤਨ ਸਮਾਗਮ
Ad Position 24