09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-06-2026

ਗੁਰਦੁਆਰਾ ਥੜ੍ਹਾ ਸਾਹਿਬ ਪਾਤਿਸ਼ਾਹੀ ਛੇਵੀਂ ਇਆਲੀ ਕਲਾਂ ਵਿਖੇ ਨਗਰ ਕੀਰਤਨ ਸਜਾਇਆ

Ad Position 21
No active advertisement
ਅਜੀਤ ਡੈਸਕ 30-06-2026
ਇਆਲੀ/ਥਰੀਕੇ, 29 ਜੂਨ (ਮਨਜੀਤ ਸਿੰਘ ਦੁੱਗਰੀ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧਾਂ ਅਧੀਨ ਚੱਲ ਰਹੇ ਇਤਿਹਾਸਕ ਗੁਰਦੁਆਰਾ ਥੜ੍ਹਾ ਸਾਹਿਬ ਪਾਤਿਸ਼ਾਹੀ ਛੇਵੀਂ ਇਆਲੀ ਕਲਾਂ ਵਿਖੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸੁੰਦਰ ਫੁੱਲਾਂ ਨਾਲ ਸਜਾਈ ਪਾਲਕੀ ਵਿਚ ਬਿਰਾਜਮਾਨ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜਾਂ ਪਿਆਰਿਆਂ ਦੀ ਅਗਵਾਈ ਹੇਠ ਸਜਾਇਆ ਗਿਆ। ਮੈਨੇਜਰ ਗੁਰਚਰਨ ਸਿੰਘ ਪੁਰਬਾ ਅਤੇ ਗੁਰਦੁਆਰਾ ਇੰਸਪੈਕਟਰ ਜਗਦੀਸ਼ ਸਿੰਘ ਚੋਹਲਾ ਸਾਹਿਬ ਨੇ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਵਲੋਂ ਸਮੂਹ ਸੰਗਤ, ਪਿੰਡ ਵਾਸੀਆਂ ਅਤੇ ਬਾਬਾ ਨਰਿੰਦਰ ਸਿੰਘ , ਬਾਬਾ ਬਲਵਿੰਦਰ ਸਿੰਘ ਗੁਰਦੁਆਰਾ ਲੰਗਰ ਸਾਹਿਬ ਨੰਦੇੜ ਹਜ਼ੂਰ ਸਾਹਿਬ ਵਾਲਿਆਂ ਦੇ ਜਥੇਦਾਰ ਬਾਬਾ ਗੁਰਦੀਪ ਸਿੰਘ ਕਾਰ ਸੇਵਾ ਇਆਲੀ ਕਲਾਂ ਵਾਲਿਆਂ ਦੇ ਸਹਿਯੋਗ ਨਾਲ ਹਰ ਸਾਲ ਦੀ ਤਰ੍ਹਾਂ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਨਾਏ ਜਾਂਦੇ ਸਾਲਾਨਾ ਧਾਰਮਿਕ ਸਮਾਗਮ ਨੂੰ ਸਮਰਪਿਤ ਇਹ ਨਗਰ ਕੀਰਤਨ ਸਜਾਇਆ ਗਿਆ, ਜੋ ਪਿੰਡ ਵਿਚ ਲਗਾਏ ਗਏ ਵੱਖ-ਵੱਖ ਪੜਾਵਾਂ ਤੋਂ ਹੁੰਦਾ ਹੋਇਆ ਗੁਰਦੁਆਰਾ ਸਾਹਿਬ ਵਿਖੇ ਆ ਕੇ ਹੀ ਸਮਾਪਤ ਹੋਵੇਗਾ। ਪਿੰਡ ਵਾਸੀਆਂ ਵਲੋਂ ਥਾਂ-ਥਾਂ ’ਤੇ ਲਗਾਏ ਇਨ੍ਹਾਂ ਸਵਾਗਤੀ ਪੜਾਵਾਂ ’ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅਤੇ ਪੰਜਾਂ ਪਿਆਰਿਆਂ ਸਮੇਤ ਨਗਰ ਕੀਰਤਨ ਵਿਚ ਹਿੱਸਾ ਲੈ ਰਹੀਆਂ ਸੰਗਤਾਂ ਦਾ ਭਰਵਾਂ ਸਵਾਗਤ ਕਰਦੇ ਹੋਏ ਉਨ੍ਹਾਂ ਲਈ ਵੱਖ ਵੱਖ ਤਰ੍ਹਾਂ ਦੇ ਲੰਗਰ ਲਗਾਏ ਗਏ। ਉਨ੍ਹਾਂ ਜਾਣਕਾਰੀ ਦਿੰਦੇ ਦੱਸਿਆ ਕਿ ਅੱਜ ਸਵੇਰੇ ਅਖੰਡ ਪਾਠ ਦੇ ਭੋਗ ਪਾਉਣ ਉਪਰੰਤ ਸਜਾਏ ਜਾਣ ਵਾਲੇ ਖੁੱਲ੍ਹੇ ਕੀਰਤਨ ਦਰਬਾਰ ਵਿਚ ਰਾਗੀ ਢਾਡੀ ਪੰਥ ਪ੍ਰਸਿੱਧ ਕੀਰਤਨੀ ਜੱਥੇ ਸੰਗਤਾਂ ਨੂੰ ਸ਼ਬਦ ਗੁਰੂ ਨਾਲ ਜੋੜਨਗੇ।
Ad Position 22
No active advertisement
ਪਿਛਲੀ ਖ਼ਬਰ ਮੌਜੂਦਾ ਸਰਕਾਰ ਹਰ ਫਰੰਟ ’ਤੇ ਫੇਲ੍ਹ, ਲੋਕ ਬੁਨਿਆਦੀ ਸਹੂਲਤਾਂ ਨੂੰ ਤਰਸੇ-ਬੈਂਸ ਅਗਲੀ ਖ਼ਬਰ ਬਿਜਲੀ ਕੱਟਾਂ ਨੇ ਐਮ.ਐਸ.ਐਮ.ਈ. ਨੂੰ ਸੰਕਟ ਵੱਲ ਧੱਕਿਆ, ਸੀਸੂ ਨੇ ਪੰਜਾਬ ਸਰਕਾਰ ਨੂੰ ਤੁਰੰਤ ਦਖ਼ਲ ਦੇਣ ਦੀ ਕੀਤੀ ਅਪੀਲ
Ad Position 24