09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-06-2026

ਮੌਜੂਦਾ ਸਰਕਾਰ ਹਰ ਫਰੰਟ ’ਤੇ ਫੇਲ੍ਹ, ਲੋਕ ਬੁਨਿਆਦੀ ਸਹੂਲਤਾਂ ਨੂੰ ਤਰਸੇ-ਬੈਂਸ

Ad Position 21
No active advertisement
ਅਜੀਤ ਡੈਸਕ 30-06-2026
ਲੁਧਿਆਣਾ, 29 ਜੂਨ (ਜਤਿੰਦਰ ਭੰਬੀ )-ਹਲਕਾ ਆਤਮ ਨਗਰ ਦੇ ਵਾਰਡ ਨੰਬਰ 52 ਦੇ ਅਧੀਨ ਆਉਂਦੇ ਮੁਹੱਲਾ ਦੀਪ ਨਗਰ ਸਥਿਤ ਬੱਬੂ ਦੇ ਗ੍ਰਹਿ ਵਿਖੇ ਮੁਹਤਵਰ ਸੱਜਣਾਂ ਅਤੇ ਮੁਹੱਲਾ ਨਿਵਾਸੀਆਂ ਨਾਲ ਇੱਕ ਅਹਿਮ ਸਿਆਸੀ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦੌਰਾਨ ਕਾਂਗਰਸ ਦੇ ਸੀਨੀਅਰ ਆਗੂ ਅਤੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਹਾਜ਼ਰ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ, ਜਿੱਥੇ ਸਮੂਹ ਮੁਹੱਲਾ ਨਿਵਾਸੀਆਂ ਨੇ ਬੈਂਸ ਨੂੰ ਸਨਮਾਨਿਤ ਵੀ ਕੀਤਾ। ਇਸ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਅਤੇ ਮੌਜੂਦਾ ਸਰਕਾਰ ਨੂੰ ਕਰੜੇ ਹੱਥੀਂ ਲੈਂਦਿਆਂ ਸਿਮਰਜੀਤ ਸਿੰਘ ਬੈਂਸ ਨੇ ਕਿਹਾ ਕਿ ਅੱਜ ਸੂਬੇ ਦੀ ਜਨਤਾ ਮੌਜੂਦਾ ਸਰਕਾਰ ਦੀਆਂ ਲੋਕ-ਵਿਰੋਧੀ ਨੀਤੀਆਂ ਅਤੇ ਨਾਕਾਮੀਆਂ ਕਾਰਨ ਬੇਹੱਦ ਪ੍ਰੇਸ਼ਾਨ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਡੇ-ਵੱਡੇ ਦਾਅਵੇ ਅਤੇ ਬਦਲਾਅ ਦੀਆਂ ਗੱਲਾਂ ਤਾਂ ਕਰ ਰਹੀ ਹੈ, ਪਰ ਜ਼ਮੀਨੀ ਹਕੀਕਤ ਇਹ ਹੈ ਕਿ ਲੋਕ ਅੱਜ ਵੀ ਟੁੱਟੀਆਂ ਸੜਕਾਂ, ਪੀਣ ਵਾਲੇ ਸਾਫ਼ ਪਾਣੀ ਅਤੇ ਖਰਾਬ ਸੀਵਰੇਜ ਵਰਗੀਆਂ ਬੁਨਿਆਦੀ ਸਹੂਲਤਾਂ ਲਈ ਤਰਸ ਰਹੇ ਹਨ। ਇਲਾਕੇ ’ਚ ਸਫ਼ਾਈ ਵਿਵਸਥਾ ਦਾ ਵੀ ਬੁਰਾ ਹਾਲ ਹੈ, ਜਿਸ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ। ਸਿਮਰਜੀਤ ਸਿੰਘ ਬੈਂਸ ਨੇ ਸਰਕਾਰ ਨੂੰ ਘੇਰਦਿਆਂ ਕਿਹਾ ਕਿ ਪ੍ਰਸ਼ਾਸਨ ਦੀ ਢਿੱਲ-ਮੱਠ ਅਤੇ ਬੇਰੁਖ਼ੀ ਕਾਰਨ ਹਲਕਾ ਆਤਮ ਨਗਰ ਦੇ ਵਿਕਾਸ ਕਾਰਜ ਪੂਰੀ ਤਰ੍ਹਾਂ ਠੱਪ ਪਏ ਹਨ ਅਤੇ ਜਨਤਾ ਦੀ ਕੋਈ ਸੁਣਵਾਈ ਨਹੀਂ ਹੋ ਰਹੀ। ਉਨ੍ਹਾਂ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਦੀਪ ਨਗਰ ਸਮੇਤ ਪੂਰੇ ਹਲਕੇ ਦੀਆਂ ਜਨਤਕ ਸਮੱਸਿਆਵਾਂ ਦਾ ਜਲਦ ਹੱਲ ਨਾ ਕੀਤਾ ਗਿਆ, ਤਾਂ ਉਹ ਲੋਕਾਂ ਦੇ ਹੱਕਾਂ ਲਈ ਸੜਕਾਂ ‘ਤੇ ਉਤਰ ਕੇ ਤਿੱਖਾ ਸੰਘਰਸ਼ ਵਿੱਢਣਗੇ। ਇਸ ਮੌਕੇ ਇਲਾਕੇ ਦੇ ਵੱਡੀ ਗਿਣਤੀ ਵਿੱਚ ਪਤਵੰਤੇ ਸੱਜਣ, ਮਹਿਲਾਵਾਂ ਅਤੇ ਨੌਜਵਾਨ ਹਾਜ਼ਰ ਸਨ, ਜਿਨ੍ਹਾਂ ਨੇ ਸਰਕਾਰ ਖ਼ਿਲਾਫ਼ ਰੋਸ ਪ੍ਰਗਟਾਇਆ ਅਤੇ ਬੈਂਸ ਨੂੰ ਹਰ ਸੰਘਰਸ਼ ਵਿੱਚ ਪੂਰਨ ਸਮਰਥਨ ਦੇਣ ਦਾ ਭਰੋਸਾ ਦਿੱਤਾ।
Ad Position 22
No active advertisement
ਪਿਛਲੀ ਖ਼ਬਰ ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਵਲੋਂ ਭਾਸ਼ਾ ਵਿਭਾਗ ਦੇ ਕੀਤੇ ਜਾ ਰਹੇ ਖ਼ਾਤਮੇ ਸੰਬੰਧੀ ਸਖ਼ਤ ਵਿਰੋਧ ਦਾ ਪ੍ਰਗਟਾਵਾ ਅਗਲੀ ਖ਼ਬਰ ਗੁਰਦੁਆਰਾ ਥੜ੍ਹਾ ਸਾਹਿਬ ਪਾਤਿਸ਼ਾਹੀ ਛੇਵੀਂ ਇਆਲੀ ਕਲਾਂ ਵਿਖੇ ਨਗਰ ਕੀਰਤਨ ਸਜਾਇਆ
Ad Position 24