ਛੇਵੇਂ ਪਾਤਿਸ਼ਾਹ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾਪੂਰਵਕ ਮਨਾਇਆ
ਅਜੀਤ ਡੈਸਕ
01-07-2026
ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਸ਼ਨ
ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਦੀ ਪ੍ਰਬੰਧਕ ਕਮੇਟੀ ਵਲੋਂ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸਾਹਿਬ ਵਿਖੇ ਛੇਵੇਂ ਪਾਤਿਸ਼ਾਹ ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਕਰਵਾਇਆ ਗਿਆ, ਜਿਸ ਵਿਚ ਪੰਥ ਦੇ ਪ੍ਰਸਿੱਧ ਕੀਰਤਨੀਏઠ ਭਾਈ ਗੁਰਕੀਰਤ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਭਾਈ ਸੁਖਬੀਰ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਭਾਈ ਗਗਨਦੀਪ ਸਿੰਘ ਲੁਧਿਆਣੇ ਵਾਲੇ, ਭਾਈ ਗੁਰਪਾਲ ਸਿੰਘ ਹਜੂਰੀ ਰਾਗੀ ਗੁ. ਸ੍ਰੀ ਮੰਜੀ ਸਾਹਿਬ ਆਲਮਗੀਰ ਵਾਲੇ ਅਤੇ ਗੁਰਦੁਆਰਾ ਸਾਹਿਬ ਦੀ ਇਸਤਰੀ ਸਤਿਸੰਗ ਸਭਾ ਦੇ ਕੀਰਤਨੀ ਜੱਥਿਆਂ ਨੇ ਆਪਣੀਆਂ ਹਾਜ਼ਰੀਆਂ ਭਰਕੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕੀਤਾ। ਸਮਾਗਮ ਦੌਰਾਨ ਇੱਕਤਰ ਹੋਈਆਂ ਸੰਗਤਾਂ ਨੂੰ ਸੰਬੋਧਨ ਕਰਦਿਆਂ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਇੰਦਰਜੀਤ ਸਿੰਘ ਮੱਕੜ ਨੇ ਕਿਹਾ ਕਿ ਉੱਚੇ ਆਦਰਸ਼ਾਂ ਦੇ ਧਾਰਨੀ ਛੇਵੇਂ ਪਾਤਿਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਨੇ ਭਗਤੀ ਤੇ ਸ਼ਕਤੀ ਦੇ ਸੰਕਲਪ ਨੂੰ ਸਿਧਾਂਤਕ ਤੌਰ ਤੇ ਪ੍ਰਵਾਨ ਕਰਦਿਆਂ ਮੀਰੀ ਤੇ ਪੀਰੀ ਦੀਆਂ ਦੋ ਕ੍ਰਿਪਾਨਾਂ ਧਾਰਨ ਕਰਕੇ ਇਕ ਨਵੇਂ ਇਤਿਹਾਸ ਦੀ ਸਿਰਜਨਾ ਕੀਤੀ, ਉੱਥੇ ਸ਼੍ਰੀ ਅਕਾਲ ਤਖਤ ਸਾਹਿਬ ਦੀ ਸਥਾਪਨਾ ਕਰਕੇ ਅਤੇ ਖਾਲਸਾਈ ਫੌਜ ਦਾ ਗਠਨ ਕਰਕੇ ਜਬਰ ਤੇ ਜ਼ੁਲਮ ਦਾ ਮੂੰਹ ਤੋੜਵਾਂ ਜਵਾਬ ਦਿੱਤਾ। ਉਨ੍ਹਾਂ ਕਿਹਾ ਕਿ ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੀਆਂ ਸਿੱਖਿਆਵਾਂ ਤੇ ਫਲਾਸਫੀ ਸਮੁੱਚੀ ਲੋਕਾਈ ਨੂੰ ਨਿਰਭਉ ਤੇ ਨਿਰਵੈਰ ਹੋਣ ਦੀ ਪ੍ਰੇਰਣਾ ਦਿੰਦੀ ਹੈ। ਸਮਾਗਮ ’ਚ ਮਹਿੰਦਰ ਸਿੰਘ ਡੰਗ, ਅੱਤਰ ਸਿੰਘ ਮੱਕੜ,ਰਜਿੰਦਰ ਸਿੰਘ ਡੰਗ, ਹਰਪਾਲ ਸਿੰਘ ਖਾਲਸਾ, ਬਲਬੀਰ ਸਿੰਘ ਭਾਟੀਆ, ਹਰਮਿੰਦਰ ਸਿੰਘ ਕੋਹਲੀ, ਹਰਬੰਸ ਸਿੰਘ ਰਾਜਾ, ਪਰਮਜੀਤ ਸਿੰਘ ਸੇਠੀ, ਹਰਮੀਤ ਸਿੰਘ ਡੰਗ. ਸੁਰਿੰਦਰਪਾਲ ਸਿੰਘ ਭੁਟੀਆਨੀ, ਗੁਰਦੀਪ ਸਿੰਘ ਡੀਮਾਰਟੇ, ਭੁਪਿੰਦਰ ਸਿੰਘ ਮਨੀ ਜਿਉਲਰਜ਼,. ਨਰਿੰਦਰਪਾਲ ਸਿੰਘ ਕਥੂਰੀਆ, ਭੁਪਿੰਦਰ ਸਿੰਘ ਜੁਨੇਜਾ, ਸੁਖਵਿੰਦਰ ਸਿੰਘ ਹੈਪੀ ਕੋਚਰ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।
ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ
ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸੰਗਤਾਂ ਦੇ ਸਹਿਯੋਗ ਨਾਲ ਮਨਾਇਆ ਗਿਆ। ਸਮਾਗਮ ਦੌਰਾਨ ਪੰਥ ਪ੍ਰਸਿੱਧ ਕੀਰਤਨੀਏ ਭਾਈ ਅਰਵਿੰਦਰ ਸਿੰਘ ਨੂਰ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਕੀਰਤਨੀ ਜਥੇ ਵਲੋਂ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕੀਤਾ ਅਤੇ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਮੀਰੀ ਪੀਰੀ ਸਿਧਾਂਤ ਦਾ ਇਤਿਹਾਸ ਸੰਗਤਾਂ ਨੂੰ ਸਰਵਨ ਕਰਵਾਇਆ। ਸੰਗਤਾਂ ਵਲੋਂ ਸੰਗਤੀ ਰੂਪ ਵਿਚ ਸ੍ਰੀ ਸੁਖਮਨੀ ਸਾਹਿਬ ਜੀ ਜਾਪ ਕਰਾਏ ਗਏ। ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਮਿੱਸੇ ਪ੍ਰਸ਼ਾਦੇ, ਲੱਸੀ, ਅਚਾਰ ਦਾ ਲੰਗਰ ਅਤੁੱਟ ਵਰਤਾਇਆ ਗਿਆ। ਇਸ ਮੌਕੇ ਗੁਰਦੁਆਰਾ ਪ੍ਰਬੰਧਕ ਸੁਰਿੰਦਰਪਾਲ ਸਿੰਘ ਬਿੰਦਰਾ, ਸੁਖਵਿੰਦਰਪਾਲ ਸਿੰਘ ਸਰਨਾ, ਅਮਰਜੀਤ ਸਿੰਘ ਟਿੱਕਾ, ਨਵਪ੍ਰੀਤ ਸਿੰਘ ਬਿੰਦਰਾ, ਹਰਪ੍ਰੀਤ ਸਿੰਘ ਰਾਜਧਾਨੀ, ਅਮਰਪਾਲ ਸਿੰਘ ਸਰਨਾ, ਜਸਵਿੰਦਰ ਸਿੰਘ ਸੇਠੀ, ਹਰਵਿੰਦਰਪਾਲ ਸਿੰਘ ਚਾਵਲਾ ਆਦਿ ਹਾਜ਼ਰ ਸਨ।
ਗੁਰਦਆਰਾ ਸ੍ਰੀ ਗੁਰੂ ਕਲਗੀਧਰ ਸਿੰਘ ਸਭਾ
ਸ਼ਹਿਰ ਦੇ ਕੇਂਦਰੀ ਅਸਥਾਨ ਗੁਰਦੁਆਰਾ ਸ੍ਰੀ ਗੁਰੂ ਕਲਗ਼ੀਧਰ ਸਿੰਘ ਸਭਾ ਵਿਖੇ ਛੇਵੇਂ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਏ ਗਏ, ਜਿਸ ਵਿਚ ਪੰਥ ਪ੍ਰਸਿੱਧ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਜਸ ਨਾਲ ਜੋੜਿਆ । ਇਨ੍ਹਾਂ ਸਮਾਗਮਾਂ ’ਚ ਵੱਡੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀਆਂ ਭਰਕੇ ਆਪਣਾ ਜੀਵਨ ਸਫਲਾ ਕੀਤਾ। ਸਮਾਗਮ ਦੌਰਾਨ ਗੁ: ਸਾਹਿਬ ਦੇ ਮੁੱਖ ਸੇਵਾਦਾਰ ਗੁਰਮੀਤ ਸਿੰਘ, ਜਨਰਲ ਸਕੱਤਰ ਜਰਨੈਲ ਸਿੰਘ, ਦਰਸ਼ਨ ਸਿੰਘ ਰਾਜੂ, ਮਹਿੰਦਰਪਾਲ ਸਿੰਘ ਧਵਨ, ਭਪਿੰਦਰਪਾਲ ਸਿੰਘ ਧਵਨ ਮੀਤ ਪ੍ਰਧਾਨ, ਗੁਰਮਿੰਦਰ ਸਿੰਘ ਬੱਤਰਾ, ਹਰਮਿੰਦਰ ਸਿੰਘ ਬਿੱਟੂ, ਚਰਨਜੀਤ ਸਿੰਘ, ਦਰਸ਼ਨ ਸਿੰਘ ਦਰਸ਼ੀ ਆਦਿ ਹਾਜ਼ਰ ਸਨ।
ਗੁਰਦੁਆਰਾ ਸ਼ਹੀਦਾਂ ਫੇਰੂਮਾਨ
ਗੁਰਦੁਆਰਾ ਸ਼ਹੀਦਾਂ ਫੇਰੂਮਾਨ ਢੋਲੇਵਾਲ ਚੌਂਕ ਵਿਖੇ ਛੇਵੇਂ ਪਾਤਸ਼ਾਹ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਅੰਮ੍ਰਿਤ ਵੇਲੇ ਤੋਂ ਗੁਰਦੁਆਰਾ ਸਾਹਿਬ ਦੇ ਹਜੂਰੀ ਰਾਗੀ ਜੱਥਿਆਂ ਭਾਈ ਹਰਪ੍ਰੀਤ ਸਿੰਘ ਖਾਲਸਾ, ਭਾਈ ਗੁਰਮੇਲ ਸਿੰਘ ਬਰਨਾਲਾ, ਭਾਈ ਗੁਰਦੀਪ ਸਿੰਘ ਜੈਪੁਰ ਵਾਲੇ, ਭਾਈ ਪਰਮਵੀਰ ਸਿੰਘ ਲੁਧਿਆਣਾ ਵਾਲਿਆਂ ਅਤੇ ਉਨ੍ਹਾਂ ਦੇ ਜੱਥੇ ਵਲੋਂ ਗੁਰਬਾਣੀ ਕੀਰਤਨ ਦੀ ਸੇਵਾ ਨਿਭਾਈ ਗਈ। ਉਪਰੰਤ ਗੁਰਦੁਆਰਾ ਸਾਹਿਬ ਦੇ ਮੁੱਖ ਕਥਾ ਵਾਚਕ ਭਾਈ ਮਨਪ੍ਰੀਤ ਸਿੰਘ ਨੇ ਗੁਰੂ ਘਰ ਨਤਮਸਤਕ ਹੋਈਆਂ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ। ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਐਡਵੋਕੇਟ ਬਲਵਿੰਦਰ ਸਿੰਘ ਲਾਇਲਪੁਰੀ ਨੇ ਸੰਗਤੀ ਰੂਪ ’ਚ ਰਾਗੀ ਜਥਿਆਂ ਨੂੰ ਸਿਰਪਾਓ ਭੇਟ ਕੀਤੇ । ਇਸ ਮੌਕੇ ਪਰਮਜੀਤ ਸਿੰਘ ਲਾਇਲਪੁਰੀ, ਤੇਜਿੰਦਰ ਸੀ ਡੰਗ, ਤਰਲੋਚਨ ਸਿੰਘ ਬੱਬਰ, ਮਨਪ੍ਰੀਤ ਸਿੰਘ ਪ੍ਰਿੰਸ, ਇੰਦਰਜੀਤ ਸਿੰਘ ਮੱਕੜ, ਜਤਿੰਦਰਪਾਲ ਸਿੰਘ ਸਲੂਜਾ, ਸੁਰਿੰਦਰਜੀਤ ਸਿੰਘ ਮੱਕੜ, ਬਲਜੀਤ ਸਿੰਘ ਦੁਖੀਆ, ਅਵਤਾਰ ਸਿੰਘ ਪਨੇਸਰ, ਪ੍ਰੀਤਮ ਸਿੰਘ ਮਣਕੂ, ਇੰਦਰਜੀਤ ਸਿੰਘ ਗੋਲਾ, ਜੱਥੇਦਾਰ ਲਖਵਿੰਦਰ ਸਿੰਘ ਲੱਖਾ, ਸੁਰਿੰਦਰ ਸਿੰਘ ਨਾਰੰਗ, ਮੋਹਨ ਸਿੰਘ ਚੌਹਾਨ, ਅਰਜੁਨ ਸਿੰਘ ਚੀਮਾ, ਪਰਮਿੰਦਰ ਸਿੰਘ, ਰਵਿੰਦਰ ਸਿੰਘ ਰਵੀ, ਗੁਰਮੀਤ ਸਿੰਘ, ਸੁਨੀਲ ਕੁਮਾਰ, ਦਵਿੰਦਰ ਕੌਰ ਸੋਹਲ, ਰਵਨੀਤ ਕੌਰ ਖੇੜੀਕਲਾਂ, ਅਰਵਿੰਦਰ ਕੌਰ ਆਦਿ ਹਾਜ਼ਰ ਸਨ।
ਗੁਰਦੁਆਰਾ ਸ੍ਰੀ ਸੁਖਮਨੀ ਸਾਹਿਬ
ਗੁਰਦੁਆਰਾ ਸ਼੍ਰੀ ਸੁਖਮਨੀ ਸਾਹਿਬ ਦੁੱਗਰੀ ਵਿਖੇ ਧੰਨ ਧੰਨ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸੰਗਤਾਂ ਦੇ ਸਹਿਯੋਗ ਨਾਲ ਮਨਾਇਆ ਗਿਆ। ਸਵੇਰੇ ਦੇ ਦੀਵਾਨ ਦੀ ਆਰੰਭਤਾ ਨਿਤਨੇਮ ਨਾਲ ਹੋਈ, ਉਪਰੰਤ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਜੱਥੇ ਨੇ ਆਸਾ ਦੀ ਵਾਰ ਦੇ ਕੀਰਤਨ ਕੀਤੇ ਗਏ। ਇਸਤਰੀ ਸਤਸੰਗ ਸਭਾ ਦੀ ਬੀਬੀਆਂ ਵਲੋਂ ਕੀਰਤਨ ਦੀ ਹਾਜ਼ਰੀ ਭਰੀ। ਭਾਈ ਗੁਰਪਾਲ ਸਿੰਘ ਪੱਖੋਪੁਰ ਵਲੋਂ ਢਾਡੀ ਵਾਰਾਂ ਗਾ ਕੇ ਸੰਗਤਾਂ ਨੂੰ ਨਿਹਾਲ ਕੀਤਾ। ਦੀਵਾਨ ਦੀ ਸਮਾਪਤੀ ਮੌਕੇ ਭਾਈ ਸਤਿਨਾਮੁ ਸਿੰਘ ਬੈਂਕਾਂ ਹਜ਼ੂਰੀ ਰਾਗੀ ਸ਼੍ਰੀ ਦਰਬਾਰ ਸਾਹਿਬ ਵਾਲਿਆਂ ਨੇ ਸੰਗਤਾਂ ਨੂੰ ਗੁਰੂ ਜਸ ਨਾਲ ਜੋੜਿਆ। ਸਵੇਰ ਤੋਂ ਹੀ ਸੰਗਤਾਂ ਘਰ ਤੋਂ ਮਿੱਸੇ ਪ੍ਰਸ਼ਾਦੇ, ਅਚਾਰ, ਦਹੀ, ਲੱਸੀ, ਪਿਆਜ਼ ਮੱਖਣ ਤਿਆਰ ਕਰ ਕੇ ਗੁਰੂ ਘਰ ਲੈ ਕੇ ਆ ਰਹੀਆਂ ਸਨ। ਗੁਰੂ ਘਰ ਦੇ ਮੁੱਖ ਸੇਵਾਦਾਰ ਅਰਵਿੰਦਰ ਸਿੰਘ ਨੇ ਸੰਗਤਾਂ ਦਾ ਧੰਨਵਾਦ ਕੀਤਾ। ਗੁਰੂ ਦੇ ਲੰਗਰ ਅਤੁੱਟ ਵਰਤਾਏ ਗਏ। ਇਸ ਮੌਕੇ ਮਹਿੰਦਰ ਸਿੰਘ, ਕੰਵਲਨੈਨ ਸਿੰਘ ਭਾਟੀਆ, ਰਾਮ ਸਿੰਘ, ਨਰਿੰਦਰ ਸਿੰਘ ਕਾਲਾ, ਗੁਰਚਰਨ ਸਿੰਘ ਸਿੱਧੂ, ਕੁਲਵੰਤ ਸਿੰਘ, ਸੁਖਵਿੰਦਰ ਸਿੰਘ, ਨਰਿੰਦਰ ਸਿੰਘ, ਪੂਰਨ ਸਿੰਘ, ਹਰਬੰਸ ਸਿੰਘ, ਕਮਲਜੀਤ ਸਿੰਘ ਸੋਬਤੀ, ਕੁਲਦੀਪ ਸਿੰਘ, ਵਰਿੰਦਰ ਸਿੰਘ ਕਮਲ, ਜੀਵਨਜੋਤ ਸਿੰਘ, ਕਮਲਪ੍ਰੀਤ ਸਿੰਘ, ਹਰਪ੍ਰੀਤ ਸਿੰਘ ਗੇਹਲੇ, ਚਰਨਜੀਤ ਸਿੰਘ ਬੇਦੀ, ਗੁਰਦੀਪ ਸਿੰਘ ਆਦਿ ਹਾਜ਼ਰ ਸਨ।
ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਪੁਰਾਣੀ ਸਬਜ਼ੀ ਮੰਡੀ
ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਪੁਰਾਣੀ ਸਬਜ਼ੀ ਮੰਡੀ ਵਿਖੇ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸੰਗਤਾਂ ਦੇ ਸਹਿਯੋਗ ਨਾਲ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਸਮਾਗਮ ਦੌਰਾਨ ਭਾਈ ਅਵਤਾਰ ਸਿੰਘ ਦੇ ਜੱਥੇ ਨੇ ਆਸਾ ਜੀ ਦੀ ਵਾਰ ਦੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਗਿਆਨੀ ਸੁਖਵਿੰਦਰ ਸਿੰਘ ਨੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਗੁਰੂ ਜਸ ਨਾਲ ਜੋੜਿਆ। ਇਸਤਰੀ ਸਤਿਸੰਗ ਸਭਾ ਦੀਆਂ ਬੀਬੀਆਂ ਦੇ ਜੱਥੇ ਨੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਅਤੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਉਪਰੰਤ ਭਾਈ ਜੋਧਵੀਰ ਸਿੰਘ ਨਨਕਾਣਾ ਸਾਹਿਬ ਵਾਲਿਆਂ ਦੇ ਜਥੇ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਗੁਰੂ ਜਸ ਨਾਲ ਜੋੜਿਆ। ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਅਜੀਤ ਸਿੰਘ ਨੇ ਰਾਗੀ ਜਥਿਆਂ ਨੂੰ ਸਨਮਾਨਿਤ ਕਰਦਿਆਂ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ। ਮਿੱਸੇ ਪ੍ਰਸਾਦੇ ਅਤੇ ਲੱਸੀ ਦੇ ਲੰਗਰ ਅਤੁੱਟ ਵਰਤਾਏ ਗਏ। ਇਸ ਮੌਕੇ ਜਗਜੀਤ ਸਿੰਘ ਜੱਗਾ, ਪ੍ਰਲਾਦ ਸਿੰਘ ਢੱਲ, ਪ੍ਰੀਤਮ ਸਿੰਘ, ਜਸਪ੍ਰੀਤ ਸਿੰਘ, ਬੀਬੀ ਹਰਪ੍ਰੀਤ ਕੌਰ, ਹਰਵਿੰਦਰ ਕੌਰ, ਜਸਵਿੰਦਰ ਕੌਰ, ਭੁਪਿੰਦਰ ਕੌਰ, ਬਲਵਿੰਦਰ ਕੌਰ, ਸਰਵਨ ਸਿੰਘ ਮੈਨੇਜਰ ਆਦਿ ਹਾਜ਼ਰ ਸਨ।
ਜਵੱਦੀ ਟਕਸਾਲ ਵਿਖੇ ਗੁਰਮਤਿ ਸਮਾਗਮ
ਗੁਰਬਾਣੀ ਗੁਰ ਇਤਿਹਾਸ ਦੇ ਪ੍ਰਚਾਰ ਪਸਾਰ ਅਤੇ ਪੁਰਾਤਨ ਗੁਰਮਤਿ ਸੰਗੀਤ ਦੀ ਮੁੜ ਬਹਾਲੀ ਲਈ ਨਿਰੰਤਰ ਕਾਰਜਸ਼ੀਲ ਜਵੱਦੀ ਟਕਸਾਲ ਵਿਖੇ ਮੌਜੂਦਾ ਮੁਖੀ ਸੰਤ ਗਿਆਨੀ ਅਮੀਰ ਸਿੰਘ ਦੀ ਪ੍ਰੇਰਨਾ ਨਾਲ ਬੰਦੀ ਛੋੜ ਦਾਤਾ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ। ਅਖੰਡ ਪਾਠ ਦੇ ਭੋਗ ਉਪਰੰਤ ਸਜੇ ਗੁਰਮਤਿ ਸਮਾਗਮ ਵਿਚ ਭਾਈ ਚਰਨਜੀਤ ਸਿੰਘ ਬੈਂਕ ਵਾਲਿਆਂ ਨੇ ਗੁਰੂ ਸਾਹਿਬ ਜੀ ਦੇ ਜੀਵਨ ਨਾਲ ਸੰਬੰਧਿਤ ਵਿਦਵਤਾ ਭਰਪੂਰ ਪ੍ਰਵਚਨਾਂ ਦੀ ਸਾਂਝ ਪਾਈ। ਪੰਥ ਪ੍ਰਸਿੱਧ ਢਾਡੀ ਗਿਆਨੀ ਰਛਪਾਲ ਸਿੰਘ ਪਮਾਲ ਦੇ ਢਾਡੀ ਜਥੇ ਨੇ ਗੁਰ ਇਤਿਹਾਸ ਅਤੇ ਢਾਡੀ ਵਾਰਾਂ ਦਾ ਗਾਇਨ ਕੀਤਾ। ਟਕਸਾਲ ਦੇ ਹੋਣਹਾਰ ਵਿਦਿਆਰਥੀ ਕਥਾਵਾਚਕ ਗਿਆਨੀ ਸੰਦੀਪ ਸਿੰਘ ਨੇ ਕਥਾ ਦੀ ਹਾਜ਼ਰੀ ਭਰੀ। ਸਮਾਗਮ ਉਪਰੰਤ ਮਿੱਸੇ ਪ੍ਰਸ਼ਾਦੇ, ਗੰਢੇ, ਲੱਸੀ-ਮੱਖਣ ਆਦਿ ਦੇ ਲੰਗਰ ਵਰਤਾਏ ਗਏ।
ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ-1 ਦੁੱਗਰੀ
ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ-1 ਦੁੱਗਰੀ ਵਿਖੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਅਤੇ ਸੰਗਤਾਂ ਦੇ ਸਹਿਯੋਗ ਸਦਕਾ ਮਨਾਇਆ ਗਿਆ। ਗੁਰੂ ਘਰ ਦੇ ਹਜ਼ੂਰੀ ਰਾਗੀ ਭਾਈ ਇੰਦਰਜੀਤ ਸਿੰਘ ਦੇ ਜਥੇ ਨੇ ਸੰਗਤਾਂ ਨੂੰ ਗੁਰੂ ਜਸ ਨਾਲ ਜੋੜਿਆ ਅਤੇ ਗਿਆਨੀ ਮਹਿੰਦਰ ਸਿੰਘઠਲੁਧਿਆਣੇ ਵਾਲਿਆਂ ਨੇ ਸੰਗਤਾਂ ਨਾਲ ਗੁਰਬਾਣੀ ਅਤੇ ਇਤਿਹਾਸਕ ਵਿਚਾਰਾਂ ਦੀ ਸਾਂਝ ਪਾਈ। ਗੁਰਦੁਆਰਾ ਸਾਹਿਬ ਦੀ ਇਸਤਰੀ ਸਤਿਸੰਗ ਸਭਾ ਦੀਆਂ ਬੀਬੀਆਂ ਬੀਬੀ ਦਵਿੰਦਰ ਕੌਰ, ਅੰਮ੍ਰਿਤਪਾਲ ਕੌਰ, ਸਿਮਰਨ ਕੌਰ, ਜਸਵਿੰਦਰ ਕੌਰ ਸੋਢੀ, ਜਸਪਾਲ ਕੌਰ ਮਖੀਜਾ ਸਰਬਜੀਤ ਕੌਰ, ਰਵਿੰਦਰ ਕੌਰ ਢੱਲ, ਬਲਵਿੰਦਰ ਕੌਰ ਬੱਤਰਾ ਵਲੋਂ ਵੀ ਕੀਰਤਨ ਦੀ ਸੇਵਾ ਨਿਭਾਈ ਅਤੇ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਤੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਤਾਬਿਆ ਦੀ ਸੇਵਾ ਗਿਆਨੀ ਮਹਿੰਦਰ ਸਿੰਘ ਮੀਤ ਗ੍ਰੰਥੀ ਗੁ: ਸਾਹਿਬ ਵਾਲੀਆਂ ਨੇ ਕੀਤੀ। ਭਾਈ ਸਤਨਾਮ ਸਿੰਘ ਬੈਂਕਾ ਹਜ਼ੂਰੀ ਰਾਗੀ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਸਾਹਿਬઠ ਵਾਲਿਆਂ ਨੇ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਜੱਸ ਨਾਲ ਜੋੜਿਆ। ਮਿੱਸੇ ਪਰਸ਼ਾਦਿਆਂ ਦਾ ਲੰਗਰ ਅਤੁੱਟ ਵਰਤਾਇਆ ਗਿਆ॥ਗੁਰੂ ਘਰ ਦੇ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ,ਪਰਮਿੰਦਰ ਸਿੰਘ ਅਤੇ ਦਰਸ਼ਨ ਸਿੰਘ ਨੇ ਕੀਰਤਨੀ ਜਥੇ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਨਾਲ ਸਨਮਾਨਿਤ ਕੀਤਾ। ਗੁਰੂ ਘਰ ਦੇ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ ਨੇ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ।ਗੁਰਦੁਆਰਾ ਸਾਹਿਬ ਦੀ ਇਸਤਰੀ ਸਤਿਸੰਗ ਸਭਾ ਦੀ ਪੰਜ ਮੈਂਬਰੀ ਕਮੇਟੀ ਦੀਆਂ ਬੀਬੀਆਂ ਕੁਲਜੀਤ ਕੌਰ, ਬਲਵਿੰਦਰ ਕੌਰ ਬੱਤਰਾ, ਬੀਬੀ ਦਵਿੰਦਰ ਕੌਰ, ਸਿਮਰਨ ਕੌਰ, ਕਰਮਜੀਤ ਕੌਰ, ਅੰਮ੍ਰਿਤਪਾਲ ਕੌਰ,।ਜਸਪਾਲ ਕੌਰ ਮਖੀਜਾ, ਰਵਿੰਦਰ ਕੌਰ ਢੱਲ, ਸੁਰਿੰਦਰ ਕੌਰ ਬਾਂਸਲ, ਚੇਅਰਮੈਨ ਬਲਜੀਤ ਸਿੰਘ ਸੇਠੀ, ਪਰਮਿੰਦਰ ਸਿੰਘ, ਕਰਤਾਰ ਸਿੰਘ ਬਰਾੜ, ਦਰਸ਼ਨ ਸਿੰਘ, ਜਗਮੋਹਨ ਸਿੰਘ, ਸਰਬਜੀਤ ਸਿੰਘ ਚਗਰ, ਮਲਕੀਤ ਸਿੰਘ, ਯਸ਼ਪਾਲ ਸਿੰਘ, ਗੁਰਦੀਪ ਸਿੰਘ ਕਾਲੜਾ, ਰਜਿੰਦਰ ਸਿੰਘ ਭਾਟੀਆ, ਸੁਖਵਿੰਦਰ ਪਾਲ ਸਿੰਘ, ਚਰਨਜੀਤ ਸਿੰਘ ਪਾਇਲ, ਮਨਜੀਤ ਸਿੰਘ ਪਾਇਲ, ਗੁਰਚਰਨ ਸਿੰਘ, ਹਰਨੇਕ ਸਿੰਘ, ਪਰਮਜੀਤ ਸਿੰਘ, ਅਮਰਜੀਤ ਸਿੰਘ, ਬਲਬੀਰ ਸਿੰਘ, ਡਾਕਟਰ ਪ੍ਰੇਮ ਸਿੰਘ ਚਾਵਲਾ, ਤਰਲੋਕ ਸਿੰਘ ਸਚਦੇਵਾ, ਜਗਜੀਵਨ ਸਿੰਘઠ ਸੋਹਨਪਾਲ, ਵਰਿੰਦਰ ਮੋਹਨ ਸਿੰਘ, ਜਗਜੀਤ ਸਿੰਘ ਤਰਲੋਕ ਸਿੰਘ, ਮਨਿੰਦਰ ਸਿੰਘ ਆਦਿ ਹਾਜ਼ਰ ਸਨ।
ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਖੁੱਡ ਮੁਹੱਲਾ
ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਗੁਰੂ ਅਰਜਨ ਦੇਵ ਨਗਰ, ਚੌਂਕ ਖੁੱਡ ਮੁਹੱਲਾ ਵਿਖੇ ਮੀਰੀ ਪੀਰੀ ਦੇ ਮਾਲਕ ਧੰਨ ਧੰਨ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ ਅਤੇ ਸਤਿਕਾਰ ਨਾਲ ਮਨਾਇਆ ਗਿਆ। ਸਮਾਗਮ ਦੌਰਾਨ ਜਪੁਜੀ ਸਾਹਿਬ, ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਉਪਰੰਤ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦੀਆਂ ਬੀਬੀਆਂ ਅਤੇ ਰਾਗੀ ਭਾਈ ਭੁਪਿੰਦਰ ਸਿੰਘ ਅਤੇ ਉਨ੍ਹਾਂ ਦੇ ਜਥੇ ਵਲੋਂ ਗੁਰਬਾਣੀ ਕੀਰਤਨ ਦੀ ਸੇਵਾ ਨਿਭਾਈ ਗਈ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਬਲਜੀਤ ਸਿੰਘ ਦੁਖੀਆ ਨੇ ਸੰਗਤਾਂ ਨੂੰ ਗੁਰਬਾਣੀ ਨਾਲ ਜੁੜਨ ਅਤੇ ਨਾਮ ਸਿਮਰਨ ਦੀ ਮਹੱਤਤਾ ਬਾਰੇ ਦੱਸਿਆ। ਉਪਰੰਤ ਗੁਰੂ ਦਾ ਲੰਗਰ ਮਿੱਸੇ ਪ੍ਰਸ਼ਾਦੇ, ਆਚਾਰ ਗੰਡਾ, ਲੱਸੀ ਅਤੁੱਟ ਵਰਤਾਇਆ ਗਿਆ। ਸਮਾਗਮ ਵਿਚ ਹੋਰਨਾਂ ਤੋਂ ਇਲਾਵਾ ਬਲਵਿੰਦਰ ਸਿੰਘ ਲਾਇਲਪੁਰੀ, ਤਰਲੋਚਨ ਸਿੰਘ ਬੱਬਰ, ਤਜਿੰਦਰ ਸਿੰਘ ਡੰਗ, ਬੀਬੀ ਅਮਰਜੀਤ ਕੌਰ, ਬੀਬੀ ਰਵਿੰਦਰ ਕੌਰ, ਬੀਬੀ ਦਲਜੀਤ ਕੌਰ, ਹਰਜੀਤ ਸਿੰਘ ਮਲਹੋਤਰਾ, ਵਰਿੰਦਰ ਸਿੰਘ ਦੁਖੀਆ, ਜਗਮੋਹਨ ਸਿੰਘ ਬਿੰਦਰਾ, ਵਰਿੰਦਰਪਾਲ ਸਿੰਘ ਸ਼ੇਲੀ, ਗੁਰਚਰਨ ਸਿੰਘ ਮਿੰਟਾ ਅਤੇ ਦਲਜੀਤ ਸਿੰਘ ਮਲਹੋਤਰਾ ਅਤੇ ਸੰਗਤਾਂ ਹਾਜ਼ਰ ਸਨ।