07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-07-2026

ਪੰਜਾਬ ਸਰਕਾਰ ਵਲੋਂ ਹਲਕਾ ਲੁਧਿਆਣਾ ਉਤਰੀ ਨੂੰ ਵੱਡਾ ਤੋਹਫ਼ਾ- 1.30 ਕਰੋੜ ਰੁਪਏ ਨਾਲ ਬਣੇਗਾ ਆਧੁਨਿਕ ਸਨਾਤਨ ਭਵਨ

Ad Position 21
No active advertisement
ਅਜੀਤ ਡੈਸਕ 02-07-2026
ਲੁਧਿਆਣਾ, 1 ਜੁਲਾਈ (ਡਾ. ਤਰਲੋਚਨ ਸਿੰਘ)-ਪੰਜਾਬ ਸਰਕਾਰ ਵਲੋਂ ਹਲਕਾ ਉੱਤਰੀ ਦੇ ਵਿਕਾਸ ਨੂੰ ਨਵੀਂ ਦਿਸ਼ਾ ਅਤੇ ਇਲਾਕਾ ਵਾਸੀਆਂ ਨੂੰ ਵੱਡਾ ਤੋਹਫ਼ਾ ਦਿੰਦਿਆਂ ਅੱਜ ਛਾਉਣੀ ਮੁਹੱਲਾ ਵਿਖੇ ਕਰੀਬ 1.30 ਕਰੋੜ ਰੁਪਏ ਦੀ ਲਾਗਤ ਨਾਲ ਆਧੁਨਿਕ ਸਨਾਤਨ ਭਵਨ ਦੇ ਨਿਰਮਾਣ ਕਾਰਜ ਦਾ ਨੀਂਹ ਪੱਥਰ ਰੱਖਿਆ ਗਿਆ। ਇਸ ਮਹੱਤਵਪੂਰਨ ਪ੍ਰੋਜੈਕਟ ਦਾ ਭੂਮੀ ਪੂਜਨ ਸੰਤ ਸਮਾਜ ਦੀ ਹਾਜ਼ਰੀ ਵਿਚ ਕੈਬਨਿਟ ਮੰਤਰੀ ਅਮਨ ਅਰੋੜਾ, ਹਰਦੀਪ ਮੁੰਡੀਆਂ, ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਅਤੇ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਵਲੋਂ ਸਾਂਝੇ ਤੌਰ ‘ਤੇ ਕੀਤਾ ਗਿਆ। ਇਸ ਮੌਕੇ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ, ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ, ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ, ਨਗਰ ਨਿਗਮ ਦੇ ਕਮਿਸ਼ਨਰ ਓਜਸਵੀ ਅਲੰਕਾਰ ਵੀ ਹਾਜ਼ਰ ਸਨ। ਇਸ ਮੌਕੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਸਨਾਤਨ ਭਵਨ ਜਿਸ ਦਾ ਕੁੱਲ ਖੇਤਰਫਲ ਕਰੀਬ 10500 ਸਕੂਆਇਰ ਫੁੱਟ ਹੈ ਅਤੇ ਕਰੀਬ 6600 ਸਕੂਆਇਰ ਫੁੱਟ ਰਕਬੇ ਵਿਚ ਇਹ ਸਨਾਤਨ ਭਵਨ ਦੀ ਉਸਾਰੀ ਕੀਤੀ ਜਾਵੇਗੀ, ਜਿਸ ‘ਤੇ ਕਰੀਬ 1.30 ਕਰੋੜ ਰੁਪਏ ਦੀ ਲਾਗਤ ਆਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਹਰ ਵਰਗ ਦੀਆਂ ਲੋੜਾਂ ਨੂੰ ਧਿਆਨ ਵਿਚ ਰੱਖਦਿਆਂ ਵਿਕਾਸ ਕਾਰਜਾਂ ਨੂੰ ਤਰਜੀਹ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਪ੍ਰੋਜੈਕਟ ਦੇ ਮੁਕੰਮਲ ਹੋਣ ਨਾਲ ਹਜ਼ਾਰਾਂ ਪਰਿਵਾਰਾਂ ਨੂੰ ਆਧੁਨਿਕ ਸਹੂਲਤਾਂ ਨਾਲ ਲੈਸ ਇਕ ਸ਼ਾਨਦਾਰ ਸਥਾਨ ਮਿਲੇਗਾ, ਜਿੱਥੇ ਧਾਰਮਿਕ ਸਮਾਗਮਾਂ, ਸਮਾਜਿਕ ਪ੍ਰੋਗਰਾਮਾਂ, ਸਭਿਆਚਾਰਕ ਗਤੀਵਿਧੀਆਂ ਅਤੇ ਲੋਕ ਭਲਾਈ ਨਾਲ ਜੁੜੇ ਵੱਖ-ਵੱਖ ਪ੍ਰੋਗਰਾਮ ਕਰਵਾਏ ਜਾ ਸਕਣਗੇ। ਕੈਬਨਿਟ ਮੰਤਰੀ ਹਰਦੀਪ ਮੁੰਡੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਬਿਨਾਂ ਕਿਸੇ ਭੇਦਭਾਵ ਦੇ ਹਰ ਖੇਤਰ ਵਿਚ ਵਿਕਾਸ ਕਰਵਾ ਰਹੀ ਹੈ। ਉਨ੍ਹਾਂ ਕਿਹਾ ਕਿ ਲੁਧਿਆਣਾ ਸ਼ਹਿਰ ਵਿਚ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ, ਧਾਰਮਿਕ ਸਥਾਨਾਂ ਦੇ ਵਿਕਾਸ ਅਤੇ ਲੋਕਾਂ ਨੂੰ ਵਧੀਆ ਸਹੂਲਤਾਂ ਪ੍ਰਦਾਨ ਕਰਨ ਲਈ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਸਨਾਤਨ ਭਵਨ ਸਮਾਜਿਕ ਏਕਤਾ ਅਤੇ ਭਾਈਚਾਰਕ ਸਾਂਝ ਦਾ ਪ੍ਰਤੀਕ ਬਣੇਗਾ ਅਤੇ ਆਉਣ ਵਾਲੀਆਂ ਪੀੜ੍ਹੀਆਂ ਲਈ ਇਕ ਅਹਿਮ ਵਿਰਾਸਤ ਸਾਬਤ ਹੋਵੇਗਾ। ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਮੁੱਖ ਮਕਸਦ ਲੋਕਾਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਲੁਧਿਆਣਾ ਵਿਚ ਸਨਾਤਨ ਭਵਨ ਦਾ ਭੂਮੀ ਪੂਜਨ ਕਰਕੇ ਨਿਰਮਾਣ ਕਰਨ ਦੀ ਸ਼ੁਰੂਆਤ ਕੀਤੀ ਗਈ ਹੈ। ਬਹੁਤ ਜਲਦੀ ਹੀ ਇਸ ਸਨਾਤਨ ਭਵਨ ਦਾ ਕੰਮ ਮੁਕੰਮਲ ਕਰਕੇ ਲੋਕਾਂ ਨੂੰ ਸਮਰਪਿਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਲਈ ਬਹੁਤ ਵੱਡਾ ਦਿਨ ਹੈ ਕਿ ਮਾਵਾਂ ਧੀਆਂ ਸਤਿਕਾਰ ਯੋਜਨਾ ਦੀ ਸ਼ੁਰੂਆਤ ਹੋਣ ਜਾ ਰਹੀ ਹੈ। ਅੱਜ ਦਾ ਦਿਨ ਸਿਰਫ਼ ਪੰਜਾਬ ਲਈ ਹੀ ਨਹੀਂ ਸਗੋਂ ਪੂਰੇ ਦੇਸ਼ ਲਈ ਬਹੁਤ ਵੱਡਾ ਦਿਨ ਹੈ। ਅੱਜ ਦੂਸਰੀਆਂ ਰਾਜਨੀਤਿਕ ਪਾਰਟੀਆਂ ਆਪਣੇ-ਆਪਣੇ ਸਵਾਰਥ ਪੂਰੇ ਕਰਨ ਵਿਚ ਲੱਗੀਆਂ ਹੋਈਆਂ ਹਨ। ਸਿਰਫ਼ ਆਮ ਆਦਮੀ ਪਾਰਟੀ ਹੀ ਹੈ, ਜੋ ਕਹਿੰਦੀ ਹੈ ਉਹ ਕਰਕੇ ਦਿਖਾਉਂਦੀ ਹੈ। ਇਸ ਮੌਕੇ ਵਿਧਾਇਕ ਮਦਨ ਲਾਲ ਬੱਗਾ ਨੇ ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਹਲਕੇ ਦੇ ਲੋਕਾਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਨੂੰ ਅੱਜ ਪੂਰਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਭਵਨ ਸਮਾਜ ਦੇ ਹਰ ਵਰਗ ਲਈ ਖੁੱਲ੍ਹਾ ਰਹੇਗਾ ਅਤੇ ਇੱਥੇ ਧਾਰਮਿਕ, ਸਮਾਜਿਕ, ਸਭਿਆਚਾਰਕ ਅਤੇ ਲੋਕ ਭਲਾਈ ਨਾਲ ਸਬੰਧਿਤ ਗਤੀਵਿਧੀਆਂ ਲਈ ਉਚ ਪੱਧਰੀ ਸਹੂਲਤਾਂ ਉਪਲਬਧ ਹੋਣਗੀਆਂ।
Ad Position 22
No active advertisement
ਪਿਛਲੀ ਖ਼ਬਰ ਲਾਡੋਵਾਲ ਚੌਕ ‘ਚ ਤੇਜ਼ ਰਫ਼ਤਾਰ ਟਰਾਲੇ ਨੇ ਮਾਰੀ ਫਾਰਚੂਨਰ ਨੂੰ ਟੱਕਰ,ਪਤੀ- ਪਤਨੀ ਤੇ ਬੱਚੇ ਜ਼ਖ਼ਮੀ ਅਗਲੀ ਖ਼ਬਰ ਦਾਣਾ ਮੰਡੀ ’ਚ ਨਾਜਾਇਜ਼ ਕਬਜ਼ਾਧਾਰੀਆਂ ਖ਼ਿਲਾਫ਼ ਪ੍ਰਸ਼ਾਸਨ ਦੀ ਸਖ਼ਤ ਕਾਰਵਾਈ
Ad Position 24
No active advertisement